ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਾਂਡਾ ਭਰਾਵਾਂ ’ਤੇ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼

08:35 AM Aug 28, 2024 IST

ਪ੍ਰਭੂ ਦਿਆਲ
ਸਿਰਸਾ, 27 ਅਗਸਤ
ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਜ ਕੁਮਾਰ ਸ਼ਰਮਾ ਨੇ ਵਿਧਾਇਕ ਗੋਪਾਲ ਕਾਂਡਾ ਅਤੇ ਉਸ ਦੇ ਭਰਾ ਗੋਬਿੰਦ ਕਾਂਡਾ ’ਤੇ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਦੋਸ਼ ਲਾਏ ਹਨ। ਕਾਂਗਰਸੀ ਆਗੂ ਨੇ ਇਸ ਦੀ ਸ਼ਿਕਾਇਤ ਚੋਣ ਕਮਿਸ਼ਨ ਕੋਲ ਕੀਤੀ ਹੈ।
ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜ ਕੁਮਾਰ ਸ਼ਰਮਾ ਤੇ ਉਨ੍ਹਾਂ ਦੇ ਹਮਾਇਤੀਆਂ ਨੇ ਕਿਹਾ ਕਿ ਕਾਂਡਾ ਭਰਾ ਚੋਣ ਜ਼ਾਬਤੇ ਦੀ ਉਲੰਘਣਾ ਕਰ ਰਹੇ ਹਨ। ਉਨ੍ਹਾਂ ਨੇ ਦੋਵਾਂ ਭਰਾਵਾਂ ’ਤੇ ਦੋਸ਼ ਲਾਇਆ ਕਿ ਉਹ ਵੱਡੇ ਕਾਫਲਿਆਂ ਨਾਲ ਚੋਣ ਪ੍ਰਚਾਰ ਕਰ ਰਹੇ ਹਨ ਅਤੇ ਵੱਡੀ ਗਿਣਤੀ ’ਚ ਨਿੱਜੀ ਗਾਰਡ ਕਾਫਲੇ ਨਾਲ ਲੈ ਕੇ ਵੋਟਰਾਂ ਨੂੰ ਭਰਮਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਕਾਂਡਾ ਭਰਾਵਾਂ ਵੱਲੋਂ ਵੋਟਰਾਂ ਨੂੰ ਭਰਮਾਉਣ ਲਈ ਕਥਿਤ ਪੈਸੇ ਵੰਡੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਤਿੰਨ ਦਿਨ ਪਹਿਲਾਂ ਗੋਬਿੰਦ ਕਾਂਡਾ ਨੇ ਪਿੰਡ ਨਰਾਇਣਖੇੜਾ ਦੇ ਸਰਪੰਚ ਨੂੰ ਲੱਖਾਂ ਰੁਪਏ ਨਕਦ ਦਿੱਤੇ ਸਨ। ਇਸੇ ਤਰ੍ਹਾਂ ਬੇਗੂ ਅਤੇ ਪਿੰਡ ਚੜੀਵਾਲ ਵਿੱਚ ਨਕਦ ਰਾਸ਼ੀ ਵੰਡੀ ਗਈ। ਸ਼ਰਮਾ ਨੇ ਦੱਸਿਆ ਕਿ ਇੰਨਾ ਹੀ ਨਹੀਂ ਕਾਂਡਾ ਭਰਾਵਾਂ ਵੱਲੋਂ ਜਾਰੀ ਇਸ਼ਤਿਹਾਰ ਵਿੱਚ ਕਿਹਾ ਗਿਆ ਹੈ ਕਿ ਕੋਈ ਵੀ ਵਿਅਕਤੀ ਸਟਰੀਟ ਲਾਈਟਾਂ ਅਤੇ ਖੰਭੇ ਲਗਾਉਣ ਲਈ ਸੰਪਰਕ ਕਰ ਸਕਦਾ ਹੈ। ਸ਼ਰਮਾ ਨੇ ਕਿਹਾ ਕਿ ਇਹ ਨਗਰ ਕੌਂਸਲ ਦਾ ਕੰਮ ਹੈ। ਉਨ੍ਹਾਂ ਕਿਹਾ ਕਿ ਦੋਵੇਂ ਭਰਾ ਚੋਣ ਜ਼ਾਬਤਾ ਲਾਗੂ ਹੋਣ ਮਗਰੋਂ ਸਰਕਾਰੀ ਕੰਮ ਕਿਵੇਂ ਕਰਵਾ ਸਕਦੇ ਹਨ। ਜੇ ਉਹ ਆਪਣੇ ਪੱਧਰ ’ਤੇ ਇਹ ਕੰਮ ਕਰਵਾ ਰਹੇ ਹਨ ਤਾਂ ਇਹ ਚੋਣ ਜ਼ਾਬਤੇ ਦੀ ਉਲੰਘਣਾ ਹੈ। ਸ੍ਰੀ ਸ਼ਰਮਾ ਨੇ ਕਿਹਾ ਕਿ ਜੇ ਜ਼ਿਲ੍ਹਾ ਪ੍ਰਸ਼ਾਸਨ ਨੇ ਦੋਵਾਂ ਭਰਾਵਾਂ ਖ਼ਿਲਾਫ਼ ਕਾਰਵਾਈ ਨਾ ਕੀਤੀ ਤਾਂ ਉਹ ਦਿੱਲੀ ਸਥਿਤ ਚੋਣ ਕਮਿਸ਼ਨ ਦੇ ਦਫ਼ਤਰ ਜਾਣਗੇ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਨਗੇ। ਉਨ੍ਹਾਂ ਕਿਹਾ ਕਿ ਜੇ ਸਰਕਾਰੀ ਦਬਾਅ ਕਾਰਨ ਕਾਰਵਾਈ ਨਾ ਹੋਈ ਤਾਂ ਉਹ ਕਾਨੂੰਨੀ ਸਲਾਹ ਲੈ ਕੇ ਅਦਾਲਤ ਦਾ ਰੁਖ਼ ਕਰਨਗੇ। ਇਸ ਮੌਕੇ ਪ੍ਰਦੀਪ ਸੈਣੀ, ਗਜਾਨੰਦ ਸੋਨੀ, ਕੈਲਾਸ਼ , ਮਨਮੋਹਨ ਮਿੱਢਾ, ਸ਼ੇਖਰ ਸੋਨੀ, ਵਿਨੋਦ ਹਿਟਲਰ, ਰਾਜਕੁਮਾਰ ਚੰਦਾ, ਗੁਰਲਾਲ ਸੇਖੋਂ ਹਾਜ਼ਰ ਸਨ।

Advertisement

ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ਵਿੱਚ ਕਾਂਡਾ ਭਰਾਵਾਂ ਨੂੰ ਨੋਟਿਸ

ਸਿਰਸਾ (ਨਿੱਜੀ ਪੱਤਰ ਪ੍ਰੇਰਕ):

ਸਿਰਸਾ ਵਿਧਾਨ ਸਭਾ ਹਲਕੇ ਦੇ ਰਿਟਰਨਿੰਗ ਅਫ਼ਸਰ ਅਤੇ ਐੱਸਡੀਐੱਮ ਰਾਜਿੰਦਰ ਕੁਮਾਰ ਨੇ ਚੋਣ ਜ਼ਾਬਤੇ ਦੀ ਉਲੰਘਣਾ ਦੀ ਸ਼ਿਕਾਇਤ ’ਤੇ ਵਿਧਾਇਕ ਗੋਪਾਲ ਕਾਂਡਾ ਅਤੇ ਗੋਬਿੰਦ ਕਾਂਡਾ ਨੂੰ ਨੋਟਿਸ ਜਾਰੀ ਕੀਤਾ ਹੈ। ਉਨ੍ਹਾਂ ਨੂੰ 24 ਘੰਟਿਆਂ ਦੇ ਅੰਦਰ ਨੋਟਿਸ ਦਾ ਜਵਾਬ ਦੇਣ ਲਈ ਕਿਹਾ ਹੈ। ਸ਼ਿਕਾਇਤਕਰਤਾ ਰਾਜ ਕੁਮਾਰ ਪੁੱਤਰ ਹੁਸ਼ਿਆਰੀ ਲਾਲ ਵਾਸੀ ਭਾਦਰਾ ਬਾਜ਼ਾਰ, ਸਿਰਸਾ ਨੇ ਦੋਵਾਂ ਭਰਾਵਾਂ ਵਿਰੁੱਧ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੀ ਸ਼ਿਕਾਇਤ ਦਰਜ ਕਰਵਾਈ ਹੈ। ਇਸ ਸਬੰਧੀ ਰਿਟਰਨਿੰਗ ਅਫਸਰ ਨੇ ਸ਼ਿਕਾਇਤ ਦਾ ਤੁਰੰਤ ਨੋਟਿਸ ਲੈਂਦਿਆਂ ਦੋਵਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।

Advertisement

Advertisement