ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਿਰਸਾ ’ਚ ਇਨੈਲੋ ਅਤੇ ਐੱਚਐਲਪੀ ਦਾ ਗੱਠਜੋੜ

08:55 AM Sep 13, 2024 IST
ਤਾਰਾ ਬਾਬਾ ਕੁਟੀਆ ਵਿੱਚ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਅਭੈ ਚੌਟਾਲਾ ਤੇ ਗੋਪਾਲ ਕਾਂਡਾ।

ਪ੍ਰਭੂ ਦਿਆਲ
ਸਿਰਸਾ, 12 ਸਤੰਬਰ
ਅੱਜ ਇੰਡੀਅਨ ਨੈਸ਼ਨਲ ਲੋਕ ਦਲ ਤੇ ਹਰਿਆਣਾ ਲੋਕ ਹਿੱਤ ਪਾਰਟੀ ਦਾ ਗੱਠਜੋੜ ਹੋ ਗਿਆ ਹੈ। ਦੋਵਾਂ ਪਾਰਟੀਆਂ ਦੇ ਆਗੂਆਂ ਨੇ ਇਕ ਦੂਜੇ ਦੀ ਹਮਾਇਤ ਕਰਨ ਦਾ ਐਲਾਨ ਕਰ ਦਿੱਤਾ ਹੈ। ਇਨੈਲੋ ਦੇ ਕੌਮੀ ਜਨਰਲ ਸਕੱਤਰ ਅਭੈ ਸਿੰਘ ਚੌਟਾਲਾ ਅੱਜ ਤਾਰਾ ਬਾਬਾ ਕੁਟੀਆ ਪੁੱਜੇ ਅਤੇ ਤਾਰਾ ਬਾਬਾ ਤੋਂ ਆਸ਼ੀਰਵਾਦ ਲੈਣ ਉਪਰੰਤ ਐੱਚਐਲਪੀ ਦੇ ਗੋਪਾਲ ਕਾਂਡਾ ਨਾਲ ਮੁਲਾਕਾਤ ਕੀਤੀ। ਅਭੈ ਚੌਟਾਲਾ ਨੇ ਇਸ ਮੌਕੇ ਗੋਪਾਲ ਕਾਂਡਾ ਨਾਲ ਸਟੇਜ ਵੀ ਸਾਂਝੀ ਕੀਤੀ ਅਤੇ ਕਾਂਡਾ ਨੂੰ ਪੂਰਨ ਹਮਾਇਤ ਦੇਣ ਦਾ ਐਲਾਨ ਵੀ ਕੀਤਾ। ਕਾਂਡਾ ਨੇ ਵੀ ਸਿਰਸਾ ਦੀਆਂ ਸਾਰੀਆਂ ਪੰਜ ਸੀਟਾਂ ’ਤੇ ਇਨੈਲੋ ਨੂੰ ਪੂਰਨ ਹਮਾਇਤ ਦੇਣ ਦਾ ਐਲਾਨ ਕੀਤਾ ਹੈ। ਦੱਸ ਦੇਈਏ ਕਿ ਐੱਚਐੱਲਪੀ ਤੋਂ ਪਹਿਲਾਂ ਇਨੈਲੋ ਅਤੇ ਬਸਪਾ ਦਾ ਗੱਠਜੋੜ ਹੈ। ਅਭੈ ਚੌਟਾਲਾ ਨੇ ਤਾਰਾ ਬਾਬਾ ਕੁਟੀਆ ’ਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਹੁਣ ਹਰਿਆਣਾ ’ਚ ਨਾ ਕਾਂਗਰਸ ਤੇ ਨਾ ਹੀ ਭਾਜਪਾ ਦੀ ਸਰਕਾਰ ਬਣੇਗੀ, ਹੁਣ ਤਾਂ ਇੰਡੀਅਨ ਨੈਸ਼ਨਲ ਲੋਕਦਲ, ਬਹੁਜਨ ਸਮਾਜ ਪਾਰਟੀ ਤੇ ਹਰਿਆਣਾ ਲੋਕਹਿਤ ਪਾਰਟੀ ਦੇ ਗੱਠਜੋੜ ਦੀ ਸਰਕਾਰ ਬਣੇਗੀ।
ਉਨ੍ਹਾਂ ਨੇ ਦਾਅਵਾ ਕੀਤਾ ਕਿ ਸਿਰਸਾ ਦੀਆਂ ਪੰਜ ਵਿਧਾਨ ਸਭਾ ਸੀਟਾਂ ’ਤੇ ਗੱਠਜੋੜ ਦੇ ਉਮੀਦਵਾਰ ਹੀ ਜਿੱਤ ਪ੍ਰਾਪਤ ਕਰਨਗੇ। ਵਿਧਾਇਕ ਗੋਪਾਲ ਕਾਂਡਾ ਨੇ ਕਿਹਾ ਕਿ ਉਨ੍ਹਾਂ ਦਾ ਅਭੈ ਸਿੰਘ ਚੌਟਾਲਾ ਨਾਲ ਪੁਰਾਣਾ ਰਿਸ਼ਤਾ ਹੈ, ਹਾਲਾਂਕਿ ਉਨ੍ਹਾਂ ਨੂੰ ਕੁਝ ਹੋਰ ਲੋਕਾਂ ਵੱਲੋਂ ਵੀ ਪੇਸ਼ਕਸ਼ਾਂ ਆਈਆਂ ਸਨ ਪਰ ਸਾਰੀਆਂ ਨੂੰ ਠੋਕਰ ਮਾਰ ਕੇ ਉਨ੍ਹਾਂ ਨੇ ਇੰਡੀਅਨ ਨੈਸ਼ਨਲ ਲੋਕ ਦਲ ਦੇ ਆਗੂ ਅਭੈ ਸਿੰਘ ਚੌਟਾਲਾ ਨੂੰ ਹਮਾਇਤ ਦੇਣ ਦਾ ਐਲਾਨ ਕੀਤਾ ਹੈ। ਗੋਪਾਲ ਕਾਂਡਾ ਨੇ ਕਿਹਾ ਕਿ ਗੱਠਜੋੜ ਸਿਰਸਾ ਜ਼ਿਲ੍ਹੇ ਦੀਆਂ ਸਾਰੀਆਂ ਸੀਟਾਂ ’ਤੇ ਜਿੱਤ ਹਾਸਲ ਕਰੇਗਾ।

Advertisement

Advertisement