ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜੇਆਈਟੀ ਦੇ ਅਲਾਟੀਆਂ ਵੱਲੋਂ ਬਕਾਏ ਜਾਰੀ ਨਾ ਹੋਣ ’ਤੇ ਸੰਘਰਸ਼ ਦਾ ਐਲਾਨ

10:15 AM Jun 17, 2024 IST

ਪੱਤਰ ਪ੍ਰੇਰਕ
ਜਲੰਧਰ, 16 ਜੂਨ
ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਲਈ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਦੇ ਕੁਝ ਸਮੇਂ ਲਈ ਜਲੰਧਰ ਤਬਦੀਲ ਹੋਣ ਦੀਆਂ ਅਪੁਸ਼ਟ ਰਿਪੋਰਟਾਂ ਦੇ ਨਾਲ, ਜਲੰਧਰ ਇੰਮਪਰੂਬ ਟਰਸਟ ਦੀਆਂ ਤਿੰਨ ਹਾਊਸਿੰਗ ਸਕੀਮਾਂ-ਇੰਦਰਾਪੁਰਮ ਮਾਸਟਰ ਗੁਰਬੰਤਾ ਸਿੰਘ ਐਨਕਲੇਵ, ਬੀਬੀ ਭਾਨੀ ਕੰਪਲੈਕਸ ਅਤੇ ਸੂਰਿਆ ਐਨਕਲੇਵ ਐਕਸਟੈਂਸ਼ਨ ਦੇ ਅਲਾਟੀਆਂ ਨੇ ਸੂਬਾ ਸਰਕਾਰ ਖਿਲਾਫ ਪ੍ਰਦਰਸ਼ਨਾਂ ਕਰਨ ਦਾ ਐਲਾਨ ਕੀਤਾ ਹੈ। ਉਹ ਖਪਤਕਾਰ ਕਮਿਸ਼ਨਾਂ ਦੁਆਰਾ ਦਿੱਤੇ ਗਏ 37 ਕਰੋੜ ਰੁਪਏ ਦੇ ਬਕਾਏ ਦੀ ਮੰਗ ਕਰ ਰਹੇ ਹਨ। ਸੂਰਿਆ ਐਨਕਲੇਵ ਐਕਸਟੈਂਸ਼ਨ ਸਕੀਮ ਦੇ ਅਲਾਟੀ ਐੱਮਐੱਲ ਸਹਿਗਲ ਨੇ ਮੰਗ ਕੀਤੀ ਕਿ ਜੇਆਈਟੀ ਉਨ੍ਹਾਂ ਦੇ ਬਕਾਏ ਕਲੀਅਰ ਕਰੇ ਅਤੇ ਸਾਰੇ ਅਲਾਟੀਆਂ ਨੂੰ ਮੁਆਵਜ਼ਾ ਦੇਵੇ ਨਹੀਂ ਤਾਂ ਉਹ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ।

Advertisement

Advertisement
Advertisement