ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡਿਜੀਟਲ ਫੈਸਟ ਮੁਕਾਬਲੇ ’ਚ ਅਲਪਾਈਨ ਸਕੂਲ ਮੋਹਰੀ

07:53 AM Dec 14, 2024 IST
ਜੇਤੂਆਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। -ਫੋਟੋ: ਮੱਟਰਾਂ

ਭਵਾਨੀਗੜ੍ਹ:

Advertisement

ਅਲਪਾਈਨ ਪਬਲਿਕ ਸਕੂਲ ਭਵਾਨੀਗੜ੍ਹ ਦੇ ਵਿਦਿਆਰਥੀਆਂ ਨੇ ਡਿਜੀਟਲ ਫੈਸਟ ਮੁਕਾਬਲੇ ਵਿੱਚ ਪਹਿਲਾ ਅਤੇ ਦੂਜਾ ਸਥਾਨ ਪ੍ਰਾਪਤ ਕੀਤਾ। ਸਕੂਲ ਪ੍ਰਿੰਸੀਪਲ ਰੋਮਾ ਅਰੋੜਾ ਨੇ ਦੱਸਿਆ ਕਿ ਸੈਕਰਡ ਹਾਰਟ ਕਾਨਵੈਂਟ ਸਕੂਲ ਜਗਰਾਉਂ ਵਿੱਚ ਡਿਜੀਟਲ ਫੈਸਟ ਨਾਲ ਸੰਬਧਤ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਟੈਂਕ ਟਾਕ (ਪੀਪੀਟੀ ਬਣਾਉਣ), ਵੈੱਬਸਾਈਟ ਬਣਾਉਣ ਅਤੇ ਵੱਖ-ਵੱਖ ਤਰ੍ਹਾਂ ਦੀਆਂ ਐਪਸ ਬਣਾਉਣ ਨਾਲ ਸਬੰਧਤ ਮੁਕਾਬਲੇ ਵਿੱਚ ਹਿੱਸਾ ਲਿਆ। ਅਲਪਾਇਨ ਸਕੂਲ ਦੇ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਮਾਧਵ ਬਾਂਸਲ ਅਤੇ ਅਮਰਿੰਦਰ ਸਿੰਘ ਨੇ ਸਕੂਲ ਵੈੱਬਸਾਈਟ ਬਣਾ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਅੱਠਵੀਂ ਜਮਾਤ ਦੀ ਵਿਦਿਆਰਥਣ ਨੰਦਨੀ ਨੇ ਟੈੱਕ-ਟਾਕ (ਪੀਪੀਟੀ) ਬਣਾ ਕੇ ਦੂਜਾ ਸਥਾਨ ਪ੍ਰਾਪਤ ਕੀਤਾ। ਸਕੂਲ ਮੈਨੇਜਰ ਹਰਮੀਤ ਸਿੰਘ ਗਰੇਵਾਲ ਨੇ ਜੇਤੂਆਂ ਨੂੰ ਵਧਾਈ ਦਿੱਤੀ। -ਪੱਤਰ ਪ੍ਰੇਰਕ

Advertisement
Advertisement