ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗਿਆਨ ਜਯੋਤੀ ਗਲੋਬਲ ਸਕੂਲ ’ਚ ਅਲੂਮਨੀ ਮੀਟ ਕਰਵਾਈ

06:46 AM Aug 28, 2024 IST
ਸ਼ਮ੍ਹਾਂ ਰੋਸ਼ਨ ਕਰਦੇ ਹੋਏ ਸਾਬਕਾ ਵਿਦਿਆਰਥੀ ਤੇ ਪ੍ਰਬੰਧਕ। -ਫੋਟੋ: ਸੋਢੀ

ਪੱਤਰ ਪ੍ਰੇਰਕ
ਐਸਏਐਸ ਨਗਰ (ਮੁਹਾਲੀ), 27 ਅਗਸਤ
ਇੱਥੋਂ ਦੇ ਗਿਆਨ ਜਯੋਤੀ ਗਲੋਬਲ ਸਕੂਲ ਫੇਜ਼-2 ਵੱਲੋਂ ਆਪਣੀ ਸਥਾਪਨਾ ਦੀ 50ਵੀਂ ਵਰ੍ਹੇਗੰਢ ਨੂੰ ਸਮਰਪਿਤ ਗ੍ਰੈਂਡ ਅਲੂਮਨੀ ਮੀਟ ਕਰਵਾਈ ਗਈ। ਇਸ ਸਮਾਗਮ ਵਿੱਚ ਨਾ ਸਿਰਫ਼ ਪੁਰਾਣੇ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ ਬਲਕਿ ਪਿਛਲੇ ਸਾਲਾਂ ਦੌਰਾਨ ਕੈਂਪਸ ਵਿੱਚ ਵਿਦਿਆਰਥੀਆਂ ਨੂੰ ਪੜ੍ਹਾਉਣ ਵਾਲੇ ਅਧਿਆਪਕਾਂ ਨੇ ਵੀ ਸ਼ਿਰਕਤ ਕਰਦੇ ਹੋਏ ਆਪਣੀਆਂ ਯਾਦਾਂ ਸਾਂਝੀਆਂ ਕੀਤੀਆਂ।
ਸਮਾਰੋਹ ਦਾ ਆਗਾਜ਼ ਉਪਰੰਤ ਸਾਬਕਾ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮਗਰੋਂ ‘50 ਸਾਲਾਂ ਦੀ ਯਾਤਰਾ’ ਬੈਨਰ ਹੇਠ ਵੀਡੀਓ ਪੇਸ਼ ਕੀਤੀ ਗਈ। ਵਿਦਿਆਰਥੀਆਂ ਦਾ ਗਿੱਧਾ ਅਤੇ ਭੰਗੜਾ ਖਿੱਚ ਦਾ ਕੇਂਦਰ ਰਹੇ।
ਸੰਸਥਾ ਦੇ ਸੰਸਥਾਪਕ ਡਾਇਰੈਕਟਰ ਪ੍ਰਿੰਸੀਪਲ ਰਣਜੀਤ ਬੇਦੀ ਨੇ ਵੀ ਆਪਣੇ ਹੁਣ ਤੱਕ ਦੇ ਸਫ਼ਰ ਨੂੰ ਸਾਂਝਾ ਕਰਦਿਆਂ ਅਧਿਆਪਕ ਅਤੇ ਵਿਦਿਆਰਥੀ ਦੇ ਜੀਵਨ ’ਤੇ ਚਰਚਾ ਕੀਤੀ। ਸਮਾਪਤੀ ਮੌਕੇ ਗਿਆਨ ਜਯੋਤੀ ਗਰੁੱਪ ਦੇ ਚੇਅਰਮੈਨ ਜੇਐੱਸ ਬੇਦੀ ਨੇ ਸਕੂਲ ਦੀ ਵਿਰਾਸਤ ’ਤੇ ਚਰਚਾ ਕੀਤੀ। ਇਸ ਮੌਕੇ ਸਾਬਕਾ ਵਿਦਿਆਰਥੀਆਂ ਅਤੇ ਸਾਬਕਾ ਅਧਿਆਪਕਾਂ ਨੇ ਕੈਂਪਸ ਵਿੱਚ ਬੂਟੇ ਲਗਾਏ। ਪ੍ਰਿੰਸੀਪਲ ਗਿਆਨ ਜੋਤ ਨੇ ਧੰਨਵਾਦ ਕੀਤਾ। ਇੰਸਟੀਚਿਊਟ ਦੀ ਡਾਇਰੈਕਟਰ ਡਾ. ਅਨੀਤ ਬੇਦੀ ਨੇ ਵੀ ਵਿਚਾਰ ਸਾਂਝੇ ਕੀਤੇ।

Advertisement

Advertisement