ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਮਨ ਅਰੋੜਾ ਵੱਲੋਂ ਸੰਤ ਲੌਂਗੋਵਾਲ ਨੂੰ ਸ਼ਰਧਾ ਦੇ ਫੁੱਲ ਭੇਟ

08:30 AM Aug 21, 2024 IST
ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਹੋਰ।

ਜਗਤਾਰ ਸਿੰਘ ਨਹਿਲ
ਲੌਂਗੋਵਾਲ, 20 ਅਗਸਤ
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਅੱਜ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਸਥਾਨਕ ਅਨਾਜ ਮੰਡੀ ਵਿੱਚ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਲਗਾਏ ਗਏ ਖੂਨਦਾਨ ਕੈਂਪ ਦੌਰਾਨ ਸ਼ਿਰਕਤ ਕੀਤੀ ਗਈ। ਇਸ ਮੌਕੇ ਉਨ੍ਹਾਂ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ । ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਵੀ ਸੰਤ ਲੌਂਗੋਵਾਲ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਬੂਟੇ ਵੀ ਵੰਡੇ ਗਏ।
ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸੰਤ ਹਰਚੰਦ ਸਿੰਘ ਲੌਂਗੋਵਾਲ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਆਪਣੀ ਜਾਨ ਵਾਰ ਦਿੱਤੀ ਹੈ। ਅਮਨ ਅਰੋੜਾ ਨੇ ਕਿਹਾ ਕਿ ਸੰਤਾਂ ਦੀ ਯਾਦ ਨੂੰ ਸਮਰਪਿਤ ਇਸ ਖੂਨਦਾਨ ਕੈਂਪ ਰਾਹੀਂ ਇਕੱਤਰ ਹੋਣ ਵਾਲੇ ਖੂਨ ਦੀ ਇੱਕ ਇੱਕ ਬੂੰਦ ਕੀਮਤੀ ਜ਼ਿੰਦਗੀਆਂ ਨੂੰ ਬਚਾਉਣ ਵਿੱਚ ਸਹਾਈ ਸਾਬਤ ਹੋਵੇਗੀ।
ਇਸ ਮੌਕੇ ਐੱਸਡੀਐੱਮ ਵਿਨੀਤ ਕੁਮਾਰ, ਸਿਵਲ ਸਰਜਨ ਡਾ. ਕਿਰਪਾਲ ਸਿੰਘ, ਕਾਰਜਸਾਧਕ ਅਫ਼ਸਰ ਬਾਲਕ੍ਰਿਸ਼ਨ, ਪਰਮਿੰਦਰ ਕੌਰ ਬਰਾੜ ਪ੍ਰਧਾਨ ਨਗਰ ਕੌਂਸਲ, ਬਲਵਿੰਦਰ ਸਿੰਘ ਢਿੱਲੋਂ , ਗੁਰਦੀਪ ਸਿੰਘ , ਰਾਜੂ ਸਿੰਘ , ਨੀਟਾ ਸ਼ਰਮਾ , ਸ਼ਿਸਨਪਾਲ ਅਤੇ ਹੋਰ ਪਤਵੰਤੇ ਹਾਜ਼ਰ ਸਨ।

Advertisement

Advertisement
Advertisement