ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਮਨ ਅਰੋੜਾ ਨੇ 29 ਪਿੰਡਾਂ ਦੇ ਵਿਕਾਸ ਕਾਰਜ ਸ਼ੁਰੂ ਕਰਵਾਏ

07:35 AM Jul 22, 2024 IST
ਪਿੰਡ ਅਕਬਰਪੁਰ ’ਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਉਂਦੇ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ।

ਬੀਰ ਇੰਦਰ ਸਿੰਘ ਬਨਭੌਰੀ
ਸੁਨਾਮ ਊਧਮ ਸਿੰਘ ਵਾਲਾ, 21 ਜੁਲਾਈ
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਉਹ ਵਿਧਾਨ ਸਭਾ ਹਲਕਾ ਸੁਨਾਮ ਦੇ ਵਾਸੀਆਂ ਦੀ ਹਰ ਇੱਕ ਜ਼ਰੂਰਤ ਨੂੰ ਪੂਰਾ ਕਰਨ ਲਈ ਵਚਨਬੱਧ ਹਨ। ਸ੍ਰੀ ਅਮਨ ਅਰੋੜਾ ਨੇ ਸਥਾਨਕ ਹਲਕੇ ਦੇ ਲਗਭਗ 29 ਪਿੰਡਾਂ ਵਿੱਚ 1.54 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੀ ਪਿੰਡ ਅਕਬਰਪੁਰ ਤੋਂ ਸ਼ੁਰੂਆਤ ਕਰਦਿਆਂ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਪਿੰਡ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਉਹ ਹਮੇਸ਼ਾ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਇਸੇ ਲੜੀ ਤਹਿਤ ਅੱਜ 29 ਪਿੰਡਾਂ ਵਿੱਚ 50 ਦੇ ਕਰੀਬ ਅਜਿਹੇ ਕੰਮਾਂ ਦੀ ਸ਼ੁਰੂਆਤ ਕੀਤੀ ਗਈ ਹੈ, ਜੋ ਮੁੱਢਲੀਆਂ ਸਹੂਲਤਾਂ ਵਜੋਂ ਲੋਕਾਂ ਦੀ ਵੱਡੀ ਲੋੜ ਹੈ। ਸ੍ਰੀ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਦਾ ਮੁੱਖ ਏਜੰਡਾ ਪੰਜਾਬ ਦਾ ਸਰਵਪੱਖੀ ਵਿਕਾਸ ਕਰਨਾ ਹੈ ਅਤੇ ਇਸ ਏਜੰਡੇ ਨੂੰ ਹਲਕਾ ਸੁਨਾਮ ਵਿੱਚ ਸਫਲਤਾ ਨਾਲ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਸੁਨਾਮ ਦੇ ਅਧੀਨ ਆਉਂਦੇ ਬਲਾਕ ਭਵਾਨੀਗੜ੍ਹ ਦੇ 3 ਪਿੰਡਾਂ, ਬਲਾਕ ਸੰਗਰੂਰ ਦੇ 13 ਪਿੰਡਾਂ ਅਤੇ ਬਲਾਕ ਸੁਨਾਮ ਦੇ 13 ਪਿੰਡਾਂ ਵਿੱਚ ਇਹ ਵਿਕਾਸ ਕਾਰਜ ਆਰੰਭ ਹੋ ਗਏ ਹਨ, ਜਿਨ੍ਹਾਂ ਨੂੰ ਅਗਲੇ ਇੱਕ ਮਹੀਨੇ ਦੇ ਅੰਦਰ-ਅੰਦਰ ਮੁਕੰਮਲ ਕਰਨ ਦੇ ਆਦੇਸ਼ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿੱਤੇ ਗਏ ਹਨ। ਵੱਖ-ਵੱਖ ਪਿੰਡਾਂ ਵਿੱਚ ਕੀਤੇ ਦੌਰਿਆਂ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਿੰਡਾਂ ਦੇ ਵਾਸੀਆਂ ਨੂੰ ਪੰਜਾਬ ਸਰਕਾਰ ਦੁਆਰਾ ਕੀਤੇ ਜਾ ਰਹੇ ਕਾਰਜਾਂ ਬਾਰੇ ਵੀ ਜਾਣੂ ਕਰਵਾਇਆ। ਇਸ ਮੌਕੇ ਬਲਜਿੰਦਰ ਸਿੰਘ ਬਲਾਕ ਪ੍ਰਧਾਨ, ਗੁਰਿੰਦਰ ਸਿੰਘ ਬਲਾਕ ਪ੍ਰਧਾਨ, ਸੁੱਖ ਸਾਹੋਕੇ ਬਲਾਕ ਪ੍ਰਧਾਨ, ਜਗਵੀਰ ਸਿੰਘ ਅਕਬਰਪੁਰ ਆਦਿ ਹਾਜ਼ਰ ਸਨ।

Advertisement

Advertisement
Advertisement