ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਮਨ ਅਰੋੜਾ 2486 ਪੰਚਾਂ ਨੂੰ ਅੱਜ ਚੁਕਾਉਣਗੇ ਸਹੁੰ

06:20 AM Nov 19, 2024 IST

ਨਿੱਜੀ ਪੱਤਰ ਪ੍ਰੇਰਕ
ਮੋਗਾ, 18 ਨਵੰਬਰ
ਕੈਬਨਿਟ ਮੰਤਰੀ ਅਮਨ ਅਰੋੜਾ ਜ਼ਿਲ੍ਹਾ ਮੋਗਾ ਦੇ ਨਵੇਂ ਚੁਣੇ ਪੰਚਾਇਤ ਮੈਂਬਰਾਂ ਨੂੰ 19 ਨਵੰਬਰ ਨੂੰ ਸਹੁੰ ਚੁਕਾਉਣਗੇ। ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਵੇਂ ਚੁਣੇ ਗਏ 2486 ਪੰਚਾਂ ਦਾ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ 19 ਨਵੰਬਰ, ਫੱਕਰ ਬਾਬਾ ਦਾਮੂ ਸ਼ਾਹ ਜੀ ਸਟੇਡੀਅਮ, ਲੁਹਾਰਾ ਵਿੱਚ ਹੋਵੇਗਾ। ਉਨ੍ਹਾਂ ਪੰਚਾਂ ਨੂੰ ਸਮਾਗਮ ਵਿੱਚ ਪੁੱਜਣ ਦੀ ਅਪੀਲ ਕੀਤੀ। ਇਹ ਸਮਾਗਮ ਸਵੇਰੇ 10:30 ਵਜੇ ਸ਼ੁਰੂ ਹੋ ਜਾਵੇਗਾ।
ਤਲਵੰਡੀ ਭਾਈ (ਪੱਤਰ ਪ੍ਰੇਰਕ): ਜ਼ਿਲ੍ਹੇ ਦੇ ਨਵੇਂ ਚੁਣੇ ਪੰਚਾਂ ਨੂੰ ਭਲਕੇ 19 ਨਵੰਬਰ ਨੂੰ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮਨੋਹਰ ਲਾਲ ਸੀਨੀਅਰ ਸੈਕੰਡਰੀ ਸਕੂਲ, ਫ਼ਿਰੋਜ਼ਪੁਰ ਛਾਉਣੀ ਵਿੱਚ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸਹੁੰ ਚੁਕਵਾਉਣ ਦੀ ਰਸਮ ਅਦਾ ਕੀਤੀ ਜਾਵੇਗੀ। ਇਹ ਪ੍ਰਗਟਾਵਾ ਏਡੀਸੀ (ਵਿਕਾਸ) ਲਖਵਿੰਦਰ ਸਿੰਘ ਰੰਧਾਵਾ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮਾਗਮ ਦੀ ਸੁਰੱਖਿਆ ਪ੍ਰਬੰਧਾ ਦੀ ਸਮੀਖਿਆ ਸਬੰਧੀ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਮਾਗਮ ਦੌਰਾਨ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਪ੍ਰਸ਼ਾਸਨ ਵੱਲੋਂ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਪਾਰਕਿੰਗ, ਮੈਡੀਕਲ ਟੀਮਾਂ, ਪੀਣ ਵਾਲੇ ਪਾਣੀ ਤੇ ਆਰਜ਼ੀ ਪਖਾਨਿਆਂ ਸਮੇਤ ਹੋਰ ਪ੍ਰਬੰਧ ਕੀਤੇ ਜਾਣਗੇ। ਮੀਟਿੰਗ ਵਿੱਚ ਐੱਸ.ਪੀ. ਨਵੀਨ ਕੁਮਾਰ, ਡੀ.ਡੀ.ਪੀ.ਓ. ਫ਼ਿਰੋਜ਼ਪੁਰ ਹਰਜਿੰਦਰ ਸਿੰਘ, ਡੀ.ਐੱਸ.ਪੀ. ਸੁਖਵਿੰਦਰ ਸਿੰਘ, ਈ.ਓ. ਨਗਰ ਕੌਂਸਲ ਫ਼ਿਰੋਜ਼ਪੁਰ ਪੂਨਮ ਭਟਨਾਗਰ, ਐੱਸ.ਡੀ.ਈ. ਹਰਪ੍ਰੀਤ ਸਿੰਘ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Advertisement

Advertisement