ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਮਰ ਸਿੰਘ ਵੱਲੋਂ ਰਾਏਕੋਟ ਤੋਂ ਚੋਣ ਮੁਹਿੰਮ ਦਾ ਆਗਾਜ਼

08:03 AM Apr 19, 2024 IST
ਕਾਂਗਰਸੀ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਡਾਕਟਰ ਅਮਰ ਸਿੰਘ।

ਸੰਤੋਖ ਗਿੱਲ
ਰਾਏਕੋਟ, 18 ਅਪਰੈਲ
ਸ੍ਰੀ ਫ਼ਤਿਹਗੜ੍ਹ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਡਾਕਟਰ ਅਮਰ ਸਿੰਘ ਨੇ ਵਿਧਾਨ ਸਭਾ ਹਲਕਾ ਰਾਏਕੋਟ ਤੋਂ ਆਪਣਾ ਚੋਣ ਪ੍ਰਚਾਰ ਸ਼ੁਰੂ ਕਰਨ ਮੌਕੇ ਕਾਂਗਰਸੀ ਵਰਕਰਾਂ ਨੂੰ ਪਹਿਲਾਂ ਤੋਂ ਵੀ ਬਿਹਤਰ ਚੋਣ ਨਤੀਜੇ ਲਈ ਕਮਰਕੱਸੇ ਕਰਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਦੇਸ਼ ਵਿੱਚ ਐਮਰਜੈਂਸੀ ਨਾਲੋਂ ਵੀ ਬਦਤਰ ਹਾਲਾਤ ਪੈਦਾ ਕਰਨ ਵਾਲੀ ਤਾਨਾਸ਼ਾਹ ਹਕੂਮਤ ਨੂੰ ਸੱਤਾ ਤੋਂ ਲਾਹ ਦੇਣ, ਜਮਹੂਰੀਅਤ ਅਤੇ ਸੰਵਿਧਾਨ ਦੀ ਰਾਖੀ ਲਈ ‘ਇੰਡੀਆ’ ਗੱਠਜੋੜ ਦੇ ਹੱਕ ਵਿੱਚ ਭੁਗਤਣ ਦੀ ਅਪੀਲ ਕੀਤੀ ਹੈ। ਇਸ ਦੌਰਾਨ ਡਾਕਟਰ ਅਮਰ ਸਿੰਘ ਨੇ ਭਾਜਪਾ ਦੀ ਸਾਬਕਾ ਭਾਈਵਾਲ ਅਕਾਲੀ ਦਲ ਅਤੇ ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਖ਼ਿਲਾਫ਼ ਵੀ ਰੱਜ ਕੇ ਭੜਾਸ ਕੱਢੀ। ਕਾਂਗਰਸ ਦੇ ਚੋਣ ਮੈਨੀਫੈਸਟੋ ਨੂੰ ਯੁੱਗ ਪਲਟਾਊ ਦਸਤਾਵੇਜ਼ ਦੱਸਦਿਆਂ ਡਾਕਟਰ ਸਿੰਘ ਨੇ ਕਿਹਾ ਕਿ ਮੈਨੀਫੈਸਟੋ ਵਿੱਚ ਕਿਸਾਨਾਂ ਲਈ ਫ਼ਸਲਾਂ ਦੇ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਅਤੇ ਮਨਰੇਗਾ ਮਜ਼ਦੂਰਾਂ ਦੀ ਦਿਹਾੜੀ 400 ਰੁਪਏ ਅਤੇ ਕੰਮ ਦੇ ਦਿਨਾਂ ਵਿੱਚ ਵਾਧਾ ਕਰਨ ਦਾ ਵਾਅਦਾ ਕੀਤਾ ਗਿਆ ਹੈ। ਇਸ ਦੌਰਾਨ ਉਨ੍ਹਾਂ ਨੇ ਕੇਂਦਰ ਸਰਕਾਰ ਵਿੱਚ ਖ਼ਾਲੀ ਪਈਆਂ 30 ਲੱਖ ਆਸਾਮੀਆਂ ਪਹਿਲੇ ਸਾਲ ਵਿੱਚ ਹੀ ਭਰਨ ਦਾ ਦਾਅਵਾ ਕਰਦਿਆਂ ਨੌਜਵਾਨਾਂ ਨੂੰ ਰੁਜ਼ਗਾਰ ਦੇ ਕਾਬਲ ਬਣਾਉਣ ਲਈ ਸਿਖਲਾਈ ਦੇਣ ਅਤੇ ਇੱਕ ਲੱਖ ਰੁਪਏ ਸਲਾਨਾ ਵਜ਼ੀਫ਼ਾ ਦੇਣ ਦਾ ਵੀ ਵਾਅਦਾ ਕੀਤਾ ਹੈ। ਲੁਧਿਆਣਾ (ਦਿਹਾਤੀ) ਦੇ ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ ਨੇ ਡਾਕਟਰ ਅਮਰ ਸਿੰਘ ਨੂੰ ਮੁੜ ਉਮੀਦਵਾਰ ਬਣਾਉਣ ਲਈ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਾਂਗਰਸੀ ਵਰਕਰਾਂ ਨੂੰ ਉਨ੍ਹਾਂ ਦੀ ਜਿੱਤ ਲਈ ਦਿਨ-ਰਾਤ ਇਕ ਕਰਨ ਦਾ ਸੱਦਾ ਦਿੱਤਾ। ਰਾਏਕੋਟ ਹਲਕੇ ਦੇ ਇੰਚਾਰਜ ਕਾਮਿਲ ਅਮਰ ਸਿੰਘ ਨੇ ਡਾਕਟਰ ਅਮਰ ਸਿੰਘ ਦੀ ਪੰਜ ਸਾਲ ਦੀ ਕਾਰਗੁਜ਼ਾਰੀ ਬਦਲੇ ਵੋਟਾਂ ਮੰਗੀਆਂ ਅਤੇ ਕੇਂਦਰ ਦੀ ਤਾਨਾਸ਼ਾਹ ਮੋਦੀ ਹਕੂਮਤ ਨੂੰ ਜੜ੍ਹੋਂ ਉਖਾੜ ਦੇਣ ਦਾ ਸੱਦਾ ਦਿੱਤਾ। ਇਸ ਮੌਕੇ ਸੀਨੀਅਰ ਆਗੂ ਸੁਖਪਾਲ ਸਿੰਘ ਗੋਂਦਵਾਲ, ਨਗਰ ਕੌਂਸਲ ਦੇ ਪ੍ਰਧਾਨ ਸੁਦਰਸ਼ਨ ਜੋਸ਼ੀ ਤੋਂ ਇਲਾਵਾ ਕਾਂਗਰਸੀ ਕੌਂਸਲਰ, ਸਰਪੰਚ, ਬਲਾਕ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਮੈਂਬਰ ਵੀ ਹਾਜ਼ਰ ਸਨ।

Advertisement

Advertisement
Advertisement