ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਾਛੀਵਾੜਾ ਵਿੱਚ ਅਮਰ ਸਿੰਘ ਦੀ ਜਿੱਤ ਦਾ ਜਸ਼ਨ ਮਨਾਇਆ

08:38 AM Jun 06, 2024 IST
ਮਾਛੀਵਾੜਾ ਵਿੱਚ ਅਮਰ ਸਿੰਘ ਦੀ ਜਿੱਤ ਦੀ ਖੁਸ਼ੀ ਮਨਾਉਂਦੇ ਹੋਏ ਪਾਰਟੀ ਵਰਕਰ। -ਫੋਟੋ: ਟੱਕਰ

ਪੱਤਰ ਪ੍ਰੇਰਕ
ਮਾਛੀਵਾੜਾ, 5 ਜੂਨ
ਲੋਕ ਸਭਾ ਹਲਕਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ ਉਮੀਦਵਾਰ ਡਾ. ਅਮਰ ਸਿੰਘ ਦੀ ਸ਼ਾਨਦਾਰ ਜਿੱਤ ’ਤੇ ਮਾਛੀਵਾੜਾ ਪਾਰਟੀ ਦਫ਼ਤਰ ਵਿਚ ਹਲਕਾ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਦੀ ਅਗਵਾਈ ਹੇਠ ਵਰਕਰਾਂ ਨੇ ਜਿੱਤ ਦਾ ਜਸ਼ਨ ਮਨਾਇਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਾ ਗਿੱਲ ਨੇ ਕਿਹਾ ਕਿ ਹਲਕਾ ਸਮਰਾਲਾ ਵਿਚ ਲੋਕਾਂ ਵਲੋਂ ਮਿਲੇ ਭਰਵੇਂ ਸਮਰਥਨ ਅਤੇ ਪਿਆਰ ਸਦਕਾ ਜੋ ਸ਼ਾਨਦਾਰ ਜਿੱਤ ਹੋਈ ਉਸ ਲਈ ਉਹ ਹਮੇਸ਼ਾ ਰਿਣੀ ਰਹਿਣਗੇ। ਰਾਜਾ ਗਿੱਲ ਨੇ ਕਿਹਾ ਕਿ ਲੋਕਾਂ ਨੇ ਝੂਠੇ ਵਾਅਦਿਆਂ ਵਾਲੀ ਪਾਰਟੀਆਂ ਨੂੰ ਬੁਰੀ ਤਰ੍ਹਾਂ ਨਕਾਰ ਦਿੱਤਾ ਹੈ। ਰਾਜਾ ਗਿੱਲ ਨੇ ਕਿਹਾ ਕਿ ਹਲਕਾ ਸਮਰਾਲਾ ਵਿਚ ਸਮੂਹ ਪਾਰਟੀ ਵਰਕਰਾਂ ਨੇ ਬੜੀ ਤਨਦੇਹੀ ਨਾਲ ਚੋਣ ਪ੍ਰਚਾਰ ਕੀਤਾ ਅਤੇ ਅਮਰ ਸਿੰਘ ਦੀ ਚੋਣ ਮੁਹਿੰਮ ਨੂੰ ਸਿਖ਼ਰਾਂ ’ਤੇ ਪਹੁੰਚਾਇਆ ਜਿਸ ਕਾਰਨ ਇਹ ਸ਼ਾਨਦਾਰ ਜਿੱਤ ਹੋਈ। ਉਨ੍ਹਾਂ ਕਿਹਾ ਕਿ ਉਹ ‘ਆਪ’ ਤੇ ਕਾਂਗਰਸੀ ਵਰਕਰ ਹਲਕਾ ਸਮਰਾਲਾ ਵਿਚ ਪਹਿਲਾਂ ਵੀ ਲੋਕ ਸੇਵਾ ਲਈ ਯਤਨਸ਼ੀਲ ਰਹੇ ਹਨ ਪਰ ਹੁਣ ਇੱਥੋਂ ਜਿੱਤ ਦਿਵਾ ਕੇ ਸਮੂਹ ਵੋਟਰਾਂ ਨੇ ਉਨ੍ਹਾਂ ਦੀ ਜਿੰਮੇਵਾਰੀ ਵਧਾ ਦਿੱਤੀ ਹੈ ਜਿਸ ਲਈ ਉਹ ਅੱਗੇ ਨਾਲੋਂ ਵੀ ਵੱਧ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਤਤਪਰ ਰਹਿਣਗੇ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਹਲਕਾ ਸਮਰਾਲਾ ਦੇ ਵਿਕਾਸ ਲਈ ਜੋ ਉਮੀਦਵਾਰ ਅਮਰ ਸਿੰਘ ਨੇ ਵਾਅਦੇ ਕੀਤੇ ਹਨ ਉਹ ਜ਼ਰੂਰ ਪੂਰੇ ਕੀਤੇ ਜਾਣਗੇ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਚੇਅਰਮੈਨ ਸ਼ਕਤੀ ਆਨੰਦ, ਜ਼ਿਲ੍ਹਾ ਉਪ ਪ੍ਰਧਾਨ ਕਸਤੂਰੀ ਲਾਲ ਮਿੰਟੂ, ਸਾਬਕਾ ਚੇਅਰਮੈਨ ਜਗਜੀਤ ਸਿੰਘ ਪ੍ਰਿਥੀਪੁਰ, ਐਡਵੋਕੇਟ ਕਪਿਲ ਆਨੰਦ, ਬਲਾਕ ਪ੍ਰਧਾਨ ਪਰਮਿੰਦਰ ਤਿਵਾੜੀ, ਪਰਮਜੀਤ ਪੰਮੀ, ਬਲਵਿੰਦਰ ਰਾਏ ਚੌਧਰੀ, ਸੁਰਿੰਦਰ ਕੁਮਾਰ, ਅਮਰਜੀਤ ਕਾਲਾ (ਸਾਰੇ ਸਾਬਕਾ ਕੌਂਸਲਰ) ਤੇ ਹੁਸਨ ਲਾਲ ਮੜਕਨ ਆਦਿ ਹਾਜ਼ਰ ਸਨ।

Advertisement

Advertisement
Advertisement