ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਖ਼ਰਾਬ ਮੌਸਮ ਕਾਰਨ ਅਮਰਨਾਥ ਯਾਤਰਾ ਮੁਲਤਵੀ

07:58 AM Jul 08, 2023 IST

ਜੰਮੂ/ਸ੍ਰੀਨਗਰ, 7 ਜੁਲਾਈ
ਕਸ਼ਮੀਰ ਦੇ ਕਈ ਹਿੱਸਿਆਂ ਵਿੱਚ ਮੀਂਹ ਕਾਰਨ ਅੱਜ ਅਮਰਨਾਥ ਯਾਤਰਾ ਆਰਜ਼ੀ ਤੌਰ ’ਤੇ ਮੁਲਤਵੀ ਕਰ ਦਿੱਤੀ ਗਈ ਹੈ। ਇਸੇ ਦੌਰਾਨ ਅਮਰਨਾਥ ਗੁਫ਼ਾ ਵੱਲ ਜਾਂਦੇ ਬਾਲਟਾਲ ਮਾਰਗ ’ਤੇ ਮੀਂਹ ਮਗਰੋਂ ਢਿੱਗਾਂ ਡਿੱਗਣ ਕਾਰਨ ਰਾਹ ਬੰਦ ਹੋ ਗਿਆ ਹੈ। ਹਾਲਾਂਕਿ ਇਸ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਅਧਿਕਾਰੀਆਂ ਨੇ ਦੱਸਿਆ, ‘‘ਯਾਤਰਾ ਮੁਅੱਤਲ ਕਰ ਦਿੱਤੀ ਗਈ ਹੈ ਅਤੇ ਕਿਸੇ ਵੀ ਸ਼ਰਧਾਲੂ ਨੂੰ ਅੱਜ ਸਵੇਰ ਤੋਂ ਗੁਫ਼ਾ ਵੱਲ ਜਾਣ ਦੀ ਇਜਾਜ਼ਤ ਨਹੀਂ ਹੈ।’’ ਰਾਮਬਨ ਦੇ ਐੱਸਐੱਸਪੀ ਮੋਹਿਤ ਸ਼ਰਮਾ ਅਨੁਸਾਰ ਜ਼ਿਲ੍ਹੇ ਦੇ ਚੰਦੇਰਕੋਟ ਇਲਾਕੇ ਵਿੱਚ ਯਾਤਰਾ ਮੁਅੱਤਲ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ, ‘‘ਪਹਿਲਗਾਮ ਖੇਤਰ ਵਿੱਚ ਖ਼ਰਾਬ ਮੌਸਮ ਕਾਰਨ ਯਾਤਰਾ ਮੁਅੱਤਲ ਕਰ ਦਿੱਤੀ ਗਈ ਹੈ।’’ ਉਨ੍ਹਾਂ ਦੱਸਿਆ ਕਿ ਅੱਜ ਸਵੇਰੇ ਭਾਰੀ ਮੀਂਹ ਕਾਰਨ ਸ਼ਰਧਾਲੂਆਂ ਦੀ ਯਾਤਰਾ ਆਰਜ਼ੀ ਤੌਰ ’ਤੇ ਰੋਕ ਦਿੱਤੀ ਹੈ। ਮੌਸਮ ਠੀਕ ਹੋਣ ’ਤੇ ਯਾਤਰਾ ਮੁੜ ਸ਼ੁਰੂ ਹੋਵੇਗੀ। -ਪੀਟੀਆਈ

Advertisement

Advertisement
Tags :
ਅਮਰਨਾਥਕਾਰਨਖ਼ਰਾਬਮੁਲਤਵੀਮੌਸਮਯਾਤਰਾ:
Advertisement