For the best experience, open
https://m.punjabitribuneonline.com
on your mobile browser.
Advertisement

ਪਹਿਲੀ ਜੁਲਾਈ ਤੋਂ ਅਮਰਨਾਥ ਯਾਤਰਾ ਦੇ ਰੂਟ ਨੂੰ ‘ਨੋ ਫਲਾਇੰਗ ਜ਼ੋਨ’ ਐਲਾਨਿਆ

12:50 PM Jun 17, 2025 IST
ਪਹਿਲੀ ਜੁਲਾਈ ਤੋਂ ਅਮਰਨਾਥ ਯਾਤਰਾ ਦੇ ਰੂਟ ਨੂੰ ‘ਨੋ ਫਲਾਇੰਗ ਜ਼ੋਨ’ ਐਲਾਨਿਆ
ਅਮਰਨਾਥ ਯਾਤਰਾ ਦੀ ਫਾਈਲ ਫੋਟੋ।
Advertisement
ਪਾਬੰਦੀ ਦੇ ਹੁਕਮ 1 ਜੁਲਾਈ ਤੋਂ 10 ਅਗਸਤ ਤੱਕ ਲਾਗੂ ਰਹਿਣਗੇ

ਆਦਿਲ ਅਖ਼ਜ਼ਰ
ਸ੍ਰੀਨਗਰ, 17 ਜੂਨ

Advertisement

ਜੰਮੂ ਕਸ਼ਮੀਰ ਦੇ ਗ੍ਰਹਿ ਵਿਭਾਗ ਨੇ ਅਗਲੇ ਮਹੀਨੇ ਤੋਂ ਸ਼ੁਰੂ ਹੋ ਰਹੀ ਅਮਰਨਾਥ ਯਾਤਰਾ ਤੋਂ ਪਹਿਲਾਂ ਤੀਰਥ ਯਾਤਰਾ ਦੇ ਪੂਰੇ ਰੂਟ ਨੂੰ ‘ਨੋ ਫਲਾਇੰਗ ਜ਼ੋਨ’ ਐਲਾਨ ਦਿੱਤਾ ਹੈ। ਪਾਬੰਦੀ ਦੇ ਇਹ ਹੁਕਮ ਪਹਿਲੀ ਜੁਲਾਈ ਤੋਂ 10 ਅਗਸਤ ਤੱਕ ਅਮਲ ਵਿਚ ਰਹਿਣਗੇ।

Advertisement
Advertisement

ਗ੍ਰਹਿ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਅਗਾਮੀ ਅਮਰਨਾਥ ਯਾਤਰਾ, ਜੋ 3 ਜੁਲਾਈ ਤੋਂ 10 ਅਗਸਤ ਲਈ ਤਜਵੀਜ਼ਤ ਹੈ, ਨੂੰ ਅਮਨ ਅਮਾਨ ਤੇ ਸੁਖਾਲੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਕਈ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਅਪਰੈਲ ਵਿੱਚ ਪਹਿਲਗਾਮ ਦਹਿਸ਼ਤੀ ਹਮਲੇ, ਜਿਸ ਵਿਚ 26 ਵਿਅਕਤੀਆਂ ਦੀ ਜਾਨ ਜਾਂਦੀ ਰਹੀ ਸੀ, ਦੇ ਮੱਦੇਨਜ਼ਰ ਅਮਰਨਾਥ ਯਾਤਰਾ ਮੌਕੇ ਵਧੇਰੇ ਇਹਤਿਆਤ ਵਰਤੀ ਜਾ ਰਹੀ ਹੈ।

ਨੋਟੀਫਿਕੇਸ਼ਨ ਵਿਚ ਕਿਹਾ ਗਿਆ ਕਿ ਸਾਰੇ ਸਬੰਧਤ ਭਾਈਵਾਲਾਂ ਨਾਲ ਜੰਮੂ ਕਸ਼ਮੀਰ ਦੇ ਮੌਜੂਦਾ ਸੁਰੱਖਿਆ ਹਾਲਾਤ ਬਾਰੇ ਵਿਚਾਰ ਚਰਚਾ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰਾਲੇ ਨੇ ਅਮਰਨਾਥ ਯਾਤਰਾ 2025 ਦੇ ਪੂਰੇ ਰੂਟ ਨੂੰ ‘ਨੋ ਫਲਾਇੰਗ ਜ਼ੋਨ’ ਐਲਾਨਣ ਦੀ ਸਲਾਹ ਦਿੱਤੀ ਹੈ। ਨੋਟੀਫਿਕੇਸ਼ਨ ਵਿਚ ਕਿਹਾ ਗਿਆ, ‘‘ਲਿਹਾਜ਼ਾ ਸ੍ਰੀ ਅਮਰਨਾਥਜੀ ਯਾਤਰਾ, 2025 ਦੌਰਾਨ ਸੁਰੱਖਿਆ ਨੂੰ ਮਜ਼ਬੂਤ ​​ਕਰਨ ਦੇ ਉਦੇਸ਼ ਨਾਲ ਯਾਤਰਾ ਦੇ ਸਾਰੇ ਰੂਟਾਂ ਨੂੰ ‘ਨੋ ਫਲਾਇੰਗ ਜ਼ੋਨ’ ਐਲਾਨਿਆ ਜਾਂਦਾ ਹੈ, ਜਿਸ ਵਿੱਚ ਪਹਿਲਗਾਮ ਧੁਰਾ ਅਤੇ ਬਾਲਟਾਲ ਧੁਰਾ ਦੋਵੇਂ ਸ਼ਾਮਲ ਹਨ ਅਤੇ ਇਸ ਤਰ੍ਹਾਂ, 1 ਜੁਲਾਈ, 2025 ਤੋਂ 10 ਅਗਸਤ, 2025 ਤੱਕ ਕਿਸੇ ਵੀ ਕਿਸਮ ਦੇ ਹਵਾਬਾਜ਼ੀ ਪਲੇਟਫਾਰਮਾਂ ਅਤੇ ਯੰਤਰਾਂ, ਜਿਵੇਂ ਯੂਏਵੀ, ਡਰੋਨ, ਗੁਬਾਰੇ ਆਦਿ ਸ਼ਾਮਲ ਹਨ, ਦੀ ਉਡਾਣ ’ਤੇ ਪਾਬੰਦੀ ਰਹੇਗੀ।’’

ਇਹ ਹੁਕਮ ਉਪ ਰਾਜਪਾਲ ਮਨੋਜ ਸਿਨਹਾ ਦੀ ਅਗਵਾਈ ਵਾਲੇ ਗ੍ਰਹਿ ਵਿਭਾਗ ਵੱਲੋਂ ਜਾਰੀ ਕੀਤੇ ਗਏ ਹਨ। ਮੈਡੀਕਲ ਨਿਕਾਸੀ, ਆਫ਼ਤ ਪ੍ਰਬੰਧਨ ਅਤੇ ਸੁਰੱਖਿਆ ਬਲਾਂ ਵੱਲੋਂ ਨਿਗਰਾਨੀ ਦੇ ਮਾਮਲਿਆਂ ਵਿੱਚ ਇਨ੍ਹਾਂ ਪਾਬੰਦੀਆਂ ਤੋਂ ਛੋਟ ਰਹੇਗੀ। ਅਮਰਨਾਥ ਯਾਤਰਾ ਸਾਲਾਨਾ ਦੋ ਰੂਟਾਂ ਤੋਂ ਹੁੰਦੀ ਹੈ। ਇਨ੍ਹਾਂ ਵਿਚੋਂ ਇਕ ਛੋਟਾ ਰੂਟ ਗੰਦਰਬਲ ਜ਼ਿਲ੍ਹੇ ਦੇ ਬਾਲਟਾਲ ਤੋਂ ਹੋ ਕੇ ਜਾਂਦਾ ਹੈ ਜਦੋਂਕਿ ਦੂਜਾ ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਪਹਿਲਗਾਮ ਤੋਂ।

Advertisement
Tags :
Author Image

Advertisement