ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੈੱਕ ਗਣਰਾਜ ਦੀ ਰਾਜਦੂਤ ਵੱਲੋਂ ਸੰਧਵਾਂ ਨਾਲ ਮੁਲਾਕਾਤ

07:13 AM Nov 28, 2024 IST
ਸਪੀਕਰ ਕੁਲਤਾਰ ਸਿੰਘ ਸੰਧਵਾਂ, ਰਾਜਦੂਤ ਡਾ. ਏਲੀਸਕਾ ਜ਼ਿਗੋਵਾ ਨਾਲ ਗੱਲਬਾਤ ਕਰਦੇ ਹੋਏ।

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 27 ਨਵੰਬਰ
ਭਾਰਤ ਵਿੱਚ ਚੈੱਕ ਗਣਰਾਜ ਦੀ ਰਾਜਦੂਤ ਡਾ. ਏਲੀਸਕਾ ਜ਼ਿਗੋਵਾ ਨੇ ਅੱਜ ਇੱਥੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਭਾਰਤ ਤੇ ਚੈੱਕ ਗਣਰਾਜ ਦਰਮਿਆਨ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ’ਤੇ ਜ਼ੋਰ ਦਿੱਤਾ। ਸ੍ਰੀ ਸੰਧਵਾਂ ਨੇ ਰਾਜਦੂਤ ਨਾਲ ਗੱਲਬਾਤ ਕਰਦਿਆਂ ਭਾਰਤ ਤੇ ਚੈੱਕ ਗਣਰਾਜ ਦਰਮਿਆਨ ਖੇਤੀਬਾੜੀ, ਇੰਡਸਟਰੀ, ਤਕਨਾਲੋਜੀ, ਫੂਡ ਪ੍ਰੋਸਿਸਿੰਗ ਤੇ ਪੈਕਜਿੰਗ ਅਤੇ ਹੋਰਨਾਂ ਖੇਤਰਾਂ ਵਿੱਚ ਸਹਿਯੋਗ ’ਤੇ ਜ਼ੋਰ ਦਿੱਤਾ। ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਕਿਹਾ ਕਿ ਦੋਵੇਂ ਦੇਸ਼ ਵੱਖ-ਵੱਖ ਖੇਤਰਾਂ ’ਚ ਗਿਆਨ ਅਤੇ ਤਕਨਾਲੋਜੀ ਦੇ ਆਪਸੀ ਆਦਾਨ-ਪ੍ਰਦਾਨ ਤੋਂ ਲਾਭ ਉਠਾ ਸਕਦੇ ਹਨ। ਇਸ ਦੇ ਨਾਲ ਹੀ ਸਪਕੀਰ ਨੇ ਡਾ. ਏਲੀਸਕਾ ਜ਼ਿਗੋਵਾ ਨੂੰ ਚੈੱਕ ਰਿਪਬਲਿਕ ਦੀਆਂ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰਨ ਦੀ ਅਪੀਲ ਕੀਤੀ। ਡਾ. ਏਲੀਸਕਾ ਜ਼ਿਗੋਵਾ ਨੇ ਪੰਜਾਬੀਆਂ ਦੇ ਮਿਹਨਤ ਕਰਨ ਵਾਲੇ ਜਜ਼ਬੇ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਚੈੱਕ ਰਿਪਬਲਿਕ, ਭਾਰਤ ਨਾਲ ਮਜ਼ਬੂਤ ਦੁਵੱਲੇ ਸਹਿਯੋਗ ਨੂੰ ਅੱਗੇ ਵਧਾਉਂਦਾ ਆ ਰਿਹਾ ਹੈ ।

Advertisement

Advertisement