For the best experience, open
https://m.punjabitribuneonline.com
on your mobile browser.
Advertisement

Ambedkar Statue Vandalised: ਅਹਿਮਦਾਬਾਦ ’ਚ ਡਾ. ਅੰਬੇਡਕਰ ਦੀ ਮੂਰਤੀ ਦੀ ਭੰਨਤੋੜ

04:06 PM Dec 23, 2024 IST
ambedkar statue vandalised  ਅਹਿਮਦਾਬਾਦ ’ਚ ਡਾ  ਅੰਬੇਡਕਰ ਦੀ ਮੂਰਤੀ ਦੀ ਭੰਨਤੋੜ
ਪ੍ਰਤੀਕਾਤਮਕ ਫੋਟੋ
Advertisement
ਅਹਿਮਦਾਬਾਦ, 23 ਦਸੰਬਰ
Ambedkar Statue Vandalised: ਗੁਜਰਾਤ ਦੇ ਅਹਿਮਦਾਬਾਦ ਸ਼ਹਿਰ ਵਿੱਚ ਸੋਮਵਾਰ ਤੜਕੇ ਅਣਪਛਾਤੇ ਵਿਅਕਤੀਆਂ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਭੰਨਤੋੜ ਕੀਤੀ ਗਈ, ਜਿਸ ਦਾ ਵਿਰੋਧ ਕਰਦਿਆਂ ਬਾਬਾ  ਸਾਹਿਬ ਦੇ ਪੈਰੋਕਾਰਾਂ ਅਤੇ ਸਥਾਨਕ ਲੋਕਾਂ ਵਿਚ ਰੋਸ ਫੈਲ ਗਿਆ। ਉਨ੍ਹਾਂ ਇਸ ਘਟਨਾ ਖ਼ਿਲਾਫ਼ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ।

ਪੁਲੀਸ ਨੇ ਇਸ ਮਾਮਲੇ ਵਿਚ ਅਣਪਛਾਤੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਹੈ ਅਤੇ ਮੁਲਜ਼ਮਾਂ ਦੀ ਪਛਾਣ ਲਈ ਨੇੜਲੇ ਇਲਾਕਿਆਂ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲੀਸ ਇੰਸਪੈਕਟਰ ਐਨਕੇ ਰਬਾਰੀ ਨੇ ਕਿਹਾ, "ਕੁਝ ਅਣਪਛਾਤੇ ਵਿਅਕਤੀਆਂ ਨੇ ਅਹਿਮਦਾਬਾਦ ਸ਼ਹਿਰ ਦੇ ਖੋਖਰਾ ਇਲਾਕੇ ਵਿੱਚ ਸ੍ਰੀ ਕੇਕੇ ਸ਼ਾਸਤਰੀ ਕਾਲਜ ਦੇ ਸਾਹਮਣੇ ਸਥਿਤ ਬਾਬਾ ਸਾਹਿਬ ਅੰਬੇਡਕਰ ਦੀ ਮੂਰਤੀ ਦੇ ਨੱਕ ਅਤੇ ਐਨਕਾਂ ਨੂੰ ਨੁਕਸਾਨ ਪਹੁੰਚਾਇਆ ਹੈ।"
ਉਨ੍ਹਾਂ ਕਿਹਾ ਕਿ ਇਹ ਘਟਨਾ ਸੋਮਵਾਰ ਸਵੇਰੇ 8 ਵਜੇ ਤੋਂ ਪਹਿਲਾਂ ਵਾਪਰੀ। ਇਸ ਸਬੰਧੀ ਭਾਰਤੀ ਨਿਆਏ ਸੰਹਿਤਾ (BNS) ਦੀ ਧਾਰਾ 196 (ਧਰਮ, ਨਸਲ, ਜਨਮ ਸਥਾਨ, ਰਿਹਾਇਸ਼ ਆਦਿ ਦੇ ਆਧਾਰ 'ਤੇ ਵੱਖ-ਵੱਖ ਭਾਈਚਾਰਿਆਂ ਵਿਚਕਾਰ ਦੁਸ਼ਮਣੀ ਨੂੰ ਉਤਸ਼ਾਹਿਤ ਕਰਨਾ), ਅਤੇ 298 (ਕਿਸੇ ਵੀ ਵਰਗ ਦੇ ਧਰਮ ਦਾ ਅਪਮਾਨ ਕਰਨ ਦੇ ਇਰਾਦੇ ਨਾਲ ਪੂਜਾ ਸਥਾਨ ਨੂੰ ਅਪਵਿੱਤਰ ਕਰਨਾ) ਦੇ ਤਹਿਤ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ।
ਇਸ ਕਾਰਨ ਗੁੱਸੇ ਵਿੱਚ ਆਏ ਸਥਾਨਕ ਲੋਕਾਂ ਨੇ ਮੂਰਤੀ ਦੇ ਨੇੜੇ ਪ੍ਰਦਰਸ਼ਨ ਕੀਤਾ ਅਤੇ ਭੰਨਤੋੜ ਕਰਨ ਵਾਲਿਆਂ ਵਿਰੁੱਧ ਕਾਰਵਾਈ ਦੀ ਮੰਗ ਕਰਦੇ ਹੋਏ ਨਾਅਰੇਬਾਜ਼ੀ ਕੀਤੀ। ਰਬਾਰੀ ਨੇ ਕਿਹਾ ਕਿ ਪੁਲੀਸ ਨੇ ਉਨ੍ਹਾਂ ਨੂੰ ਕਾਰਵਾਈ ਦਾ ਭਰੋਸਾ ਦਿੱਤਾ ਹੈ।
ਗ਼ੌਰਤਲਬ ਹੈ ਕਿ ਇਹ ਘਟਨਾ ਗੁਆਂਢੀ ਸੂਬੇ ਮਹਾਰਾਸ਼ਟਰ ਦੇ ਪਰਭਾਨੀ ਸ਼ਹਿਰ ਵਿੱਚ ਇੱਕ ਅਣਪਛਾਤੇ ਵਿਅਕਤੀ ਵੱਲੋਂ ਸੰਵਿਧਾਨ ਦੀ ਸ਼ੀਸ਼ੇ ਵਿਚ ਬੰਦ ਇਕ ਪ੍ਰਤੀਕ੍ਰਿਤੀ ਨੂੰ ਨੁਕਸਾਨ ਪਹੁੰਚਾਉਣ ਤੋਂ ਕੁਝ ਹਫ਼ਤੇ ਬਾਅਦ ਵਾਪਰੀ ਹੈ। ਮਹਾਰਾਸ਼ਟਰ ਵਿਚ ਸੰਵਿਧਾਨ ਦੀ ਉਹ ਪ੍ਰਤੀਕ੍ਰਿਤੀ ਬਾਬਾ ਸਾਹਿਬ ਦੇ ਮੂਰਤੀ ਨੇੜੇ ਲਾਈ ਗੀ ਸੀ। ਉਸ ਘਟਨਾ ਖ਼ਿਲਾਫ਼ ਹਿੰਸਕ ਘਟਨਾਵਾਂ ਵਾਪਰੀਆਂ ਸਨ। -ਪੀਟੀਆਈ

Advertisement

Advertisement
Advertisement
Author Image

Balwinder Singh Sipray

View all posts

Advertisement