ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਐਂਬਰੌਜ਼ੀਅਲ ਸਕੂਲ ਦੇ ਖਿਡਾਰੀ ਤਾਇਕਵਾਂਡੋ ਵਿੱਚ ਛਾਏ

09:21 AM Aug 05, 2024 IST
ਤਗਮੇ ਜਿੱਤਣ ਵਾਲੇ ਸਕੂਲ ਦੇ ਵਿਦਿਆਰਥੀ। -ਫੋਟੋ: ਨੀਲੇਵਾਲਾ

ਪੱਤਰ ਪ੍ਰੇਰਕ
ਜ਼ੀਰਾ, 4 ਅਗਸਤ
ਕੈਰੋਲ ਕਾਨਵੈਂਟ ਸਕੂਲ ਫਿਰੋਜ਼ਪੁਰ ਵਿੱਚ ਸੀਆਈਐੱਸਸੀਈ ਤਾਇਕਵਾਂਡੋ ਦਾ ਜ਼ੋਨਲ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿੱਚ ਵੱਖ-ਵੱਖ ਸਕੂਲਾਂ ਦੇ ਲਗਪਗ 150 ਖਿਡਾਰੀਆਂ ਨੇ ਭਾਗ ਲਿਆ। ਇਸ ਦੌਰਾਨ ਐਂਬਰੌਜ਼ੀਅਲ ਪਬਲਿਕ ਸਕੂਲ ਜ਼ੀਰਾ ਦੇ ਵਿਦਿਆਰਥੀਆਂ ਨੇ ਭਾਗ ਲੈ ਕੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 11 ਸੋਨ, 4 ਚਾਂਦੀ ਅਤੇ 2 ਕਾਂਸੀ ਦੀ ਤਗ਼ਮੇ ਜਿੱਤ ਕੇ ਆਪਣੇ ਸਕੂਲ ਅਤੇ ਮਾਤਾ ਪਿਤਾ ਦਾ ਨਾਮ ਰੋਸ਼ਨ ਕੀਤਾ। ਇਸ ਦੌਰਾਨ ਸਕੂਲ ਦੇ ਚੇਅਰਮੈਨ ਸਤਨਾਮ ਸਿੰਘ ਬੁੱਟਰ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਨੇ ਅੰਡਰ-14 ਲੜਕੇ ਅਤੇ ਅੰਡਰ-19 ਲੜਕੀਆਂ ਨੇ ਓਵਰਆਲ ਟਰਾਫੀਆਂ ਜਿੱਤੀਆਂ, ਉਥੇ ਹੀ ਅੰਡਰ-17 ਲੜਕੀਆਂ ਨੇ ਦੂਜਾ ਸਥਾਨ ਅਤੇ ਅੰਡਰ-19 ਲੜਕਿਆਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਪ੍ਰਿੰਸੀਪਲ ਤੇਜ ਸਿੰਘ ਠਾਕੁਰ ਨੇ ਦੱਸਿਆ ਕਿ ਗੋਲਡ ਮੈਡਲ ਜਿੱਤਣ ਵਾਲੇ ਖਿਡਾਰੀਆਂ ਦੀ ਚੋਣ ਖੇਤਰੀ ਮੁਕਾਬਲਿਆਂ ਲਈ ਕੀਤੀ ਗਈ ਹੈ। ਸਕੂਲ ਦੇ ਚੇਅਰਮੈਨ ਸਤਨਾਮ ਸਿੰਘ ਬੁੱਟਰ ਅਤੇ ਪ੍ਰਿੰਸੀਪਲ ਤੇਜ ਸਿੰਘ ਠਾਕੁਰ ਨੇ ਖਿਡਾਰੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ।

Advertisement

Advertisement