ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਐਂਬੂਲੈਂਸ ਅਤੇ ਫਾਰਚੂਨਰ ਦੀ ਟੱਕਰ

07:09 AM Jul 03, 2024 IST
ਹਾਦਸੇ ਦੌਰਾਨ ਨੁਕਸਾਨੀ ਗਈ ਐਂਬੂਲੈਂਸ।

ਗੁਰਦੀਪ ਸਿੰਘ ਟੱਕਰ
ਮਾਛੀਵਾੜਾ, 2 ਜੁਲਾਈ
ਅੱਜ ਸ਼ਾਮ ਕਾਲੜਾ ਪੈਲੇਸ ਨੇੜੇ ਵਾਪਰੇ ਇੱਕ ਸੜਕ ਹਾਦਸੇ ’ਚ ਮਰੀਜ਼ਾਂ ਨੂੰ ਵਾਪਸ ਹਸਪਤਾਲ ਲਿਜਾ ਰਹੀ ਇੱਕ ਐਂਬੂਲੇਸ ਦੀ ਫਾਰਚੂਨਰ ਕਾਰ ਨਾਲ ਟੱਕਰ ਹੋ ਗਈ ਜਿਸ ਦੇ ਸਿੱਟੇ ਵਜੋਂ ਕਾਰ ਸਵਾਰ ਜ਼ਖ਼ਮੀ ਹੋ ਗਿਆ ਜਦਕਿ ਐਂਬੂਲੇਸ ’ਚ ਸਵਾਰ ਚਾਰ ਮਰੀਜ਼ਾਂ ਤੇ ਡਰਾਈਵਰ ਸਮੇਤ ਤਿੰਨ ਕਰਮਚਾਰੀਆਂ ਨੂੰ ਸੱਟਾਂ ਲੱਗੀਆਂ। ਪੱਤਰਕਾਰਾਂ ਨੂੰ ਜਾਣਕਾਰੀ ਐਂਬੂਲੇਸ ਕਰਮਚਾਰੀ ਅਰਸ਼ ਨੇ ਦੱਸਿਆ ਕਿ ਉਹ ਖੰਨਾ ਦੇ ਪ੍ਰਾਈਵੇਟ ਹਸਪਤਾਲ ਤੋਂ ਰੈਫ਼ਰ ਕੀਤੇ ਮਰੀਜ਼ਾਂ ਦਾ ਹੁਸ਼ਿਆਰਪੁਰ ਤੋਂ ਟੈਸਟ ਕਰਵਾ ਵਾਪਸ ਖੰਨਾ ਲੈ ਕੇ ਪਰਤ ਰਹੇ ਸਨ ਜਿਸ ਨੂੰ ਡਰਾਈਵਰ ਗੁਰਪ੍ਰੀਤ ਸਿੰਘ ਚਲਾ ਰਿਹਾ ਸੀ ਜਿਸ ਦੀ ਮਾਛੀਵਾੜਾ ਵੱਲੋਂ ਆ ਰਹੀ ਫਾਰਚੂਨਰ ਕਾਰ ਨਾਲ ਟੱਕਰ ਹੋ ਗਈ ਜਿਸ ਨੂੰ ਡਰਾਈਵਰ ਗੁਰਜੀਤ ਸਿੰਘ ਚਲਾ ਰਿਹਾ ਸੀ। ਇਨ੍ਹਾਂ ਦੋਵਾਂ ਗੱਡੀਆਂ ਦੇ ਆਪਸ ਵਿੱਚ ਟਕਰਾਉਣ ਨਾਲ ਐਂਬੂਲੈਂਸ ਵਿੱਚ ਬੈਠੇ ਮਰੀਜ਼ਾਂ ਤੇ ਕਰਮਚਾਰੀਆਂ ਨੂੰ ਸੱਟਾਂ ਲੱਗੀਆਂ ਜਦਕਿ ਕਿਸੇ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ।

Advertisement

ਪੱਤਰਕਾਰਾਂ ਨੂੰ ਜਾਣਕਾਰੀ ਦਿੰਦਾ ਹੋਇਆ ਐਂਬੂਲੈਂਸ ਕਰਮਚਾਰੀ।

ਦੂਸਰੇ ਪਾਸੇ ਫਾਰਚੂਨਰ ਕਾਰ ਦੇ ਏਅਰਬੈਗ ਖੁੱਲ੍ਹ ਜਾਣ ਨਾਲ ਚਾਲਕ ਗੁਰਜੀਤ ਸਿੰਘ ਦਾ ਵੀ ਬਚਾਅ ਹੋ ਗਿਆ। ਜ਼ਖ਼ਮੀ ਮਰੀਜ਼ਾਂ ਤੇ ਕਰਮਚਾਰੀਆਂ ਨੂੰ ਦੂਜੀ ਐਂਬੂਲੈਂਸ ਦਾ ਪ੍ਰਬੰਧ ਕਰਨ ਮਗਰੋਂ ਖੰਨਾ ਭੇਜ ਦਿੱਤਾ ਗਿਆ ਅਤੇ ਕਾਰ ਚਾਲਕ ਨੂੰ ਵੀ ਹਸਪਤਾਲ ਭਰਤੀ ਕਰਵਾਇਆ ਗਿਆ। ਮਾਛੀਵਾੜਾ ਥਾਣਾ ਮੁਖੀ ਭਿੰਦਰ ਸਿੰਘ ਖੰਗੂੜਾ ਅਤੇ ਸਹਾਇਕ ਥਾਣੇਦਾਰ ਜਗਤਾਰ ਸਿੰਘ ਵੀ ਘਟਨਾ ਸਥਾਨ ’ਤੇ ਪੁੱਜੇ। ਉਨ੍ਹਾਂ ਕਿਹਾ ਕਿ ਦੋਵਾਂ ਧਿਰਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Advertisement
Advertisement
Advertisement