ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਨੂੰ ਮਨਜ਼ੂਰ ਨਹੀਂ ਨਵੀਂ ਸਕੀਮ ਵਿੱਚ ਸੋਧ

07:48 AM Jul 18, 2024 IST

ਕੁਲਦੀਪ ਸਿੰਘ
ਚੰਡੀਗੜ੍ਹ, 17 ਜੁਲਾਈ
ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਨੇ ਕੇਂਦਰ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਥਾਂ ਨਵੀਂ ਪੈਨਸ਼ਨ (ਐੱਨਪੀਐੱਸ) ਸਕੀਮ ਵਿੱਚ ਸੋਧ ਕਰਨ ਦੀ ਤਜਵੀਜ਼ ਦਾ ਵਿਰੋਧ ਕੀਤਾ ਹੈ। ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਕਨਵੀਨਰ ਜਸਵੀਰ ਸਿੰਘ ਤਲਵਾੜਾ ਅਤੇ ਸਕੱਤਰ ਜਰਨੈਲ ਸਿੰਘ ਪੱਟੀ ਨੇ ਕਿਹਾ ਕਿ ਪਿਛਲੇ ਸਾਲ ਪੁਰਾਣੀ ਪੈਨਸ਼ਨ ਯੋਜਨਾ ਬਹਾਲੀ ਸੰਯੁਕਤ ਮੋਰਚਾ ਦੇ ਬੈਨਰ ਹੇਠ 10 ਅਗਸਤ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਵਿਸ਼ਾਲ ਰੈਲੀ ਅਤੇ ਲੋਕ ਸਭਾ ਚੋਣਾਂ ਦੌਰਾਨ ਕਮੇਟੀ ਵੱਲੋਂ ਚਲਾਈ ਪੋਸਟਰ ਮੁਹਿੰਮ ਦਾ ਸੇਕ ਕੇਂਦਰ ਅਤੇ ਰਾਜ ਸਰਕਾਰ ਦੋਵਾਂ ਨੂੰ ਹੀ ਝੱਲਣਾ ਪਿਆ। ਉਸੇ ਦੇ ਪ੍ਰਭਾਵ ਸਦਕਾ ਹੁਣ ਕੇਂਦਰ ਸਰਕਾਰ ਨਵੀਂ ਪੈਨਸ਼ਨ ਸਕੀਮ ਵਿੱਚ ਸੋਧ ਕਰਨ ਜਾ ਰਹੀ ਹੈ। ਜਥੇਬੰਦੀ ਦਾ ਮੰਨਣਾ ਹੈ ਕਿ ਸ਼ੇਅਰ ਬਾਜ਼ਾਰ ਅਧਾਰਿਤ ਪੈਨਸ਼ਨ ਸਕੀਮ ਸਿਰਫ਼ ਕਾਰਪੋਰੇਟਾਂ ਦੇ ਹੀ ਹਿੱਤ ਪੂਰ ਸਕਦੀ ਹੈ ਜਦਕਿ ਮੁਲਾਜ਼ਮਾਂ ਦਾ ਬੁਢਾਪਾ ਸੁਰੱਖਿਅਤ ਨਹੀਂ ਕਰ ਸਕਦੀ। ਉਨ੍ਹਾਂ ਕਿਹਾ ਕਿ ਨਵੀਂ ਪੈਨਸ਼ਨ ਸਕੀਮ ਨੂੰ ਮੁਲਾਜ਼ਮ ਰੱਦ ਕਰ ਚੁੱਕੇ ਹਨ। ਇਸ ਲਈ ਮੁਲਾਜ਼ਮ ਸਿਰਫ਼ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਸਿਵਲ ਸਰਵਿਸ ਰੂਲ-1972 ਵਾਲੀ ਪੁਰਾਣੀ ਪੈਨਸ਼ਨ ਸਕੀਮ ਹੀ ਚਾਹੁੰਦੇ ਹਨ। ਜੇ ਫਿਰ ਵੀ ਕੇਂਦਰ ਸਰਕਾਰ ਇਸ ਵਿੱਚ ਸੋਧ, ਵਿਰੋਧ ਦੇ ਬਾਵਜੂਦ ਕਰਦੀ ਹੈ ਤਾਂ ਜਲਦੀ ਜਥੇਬੰਦੀਆਂ ਵੱਲੋਂ ਦਿੱਲੀ ਵਿਖੇ ਮੀਟਿੰਗ ਕਰ ਕੇ ਸੰਘਰਸ਼ ਉਲੀਕਿਆ ਜਾਵੇਗਾ।

Advertisement

Advertisement