For the best experience, open
https://m.punjabitribuneonline.com
on your mobile browser.
Advertisement

ਅਮਰੀਕਾ: ਭਾਰਤੀ ਮੂਲ ਦੇ ਵਿਦਿਆਰਥੀਆਂ ਦੀਆਂ ਮੌਤਾਂ ਰੋਕਣ ਦੀ ਅਪੀਲ

06:58 AM Apr 11, 2024 IST
ਅਮਰੀਕਾ  ਭਾਰਤੀ ਮੂਲ ਦੇ ਵਿਦਿਆਰਥੀਆਂ ਦੀਆਂ ਮੌਤਾਂ ਰੋਕਣ ਦੀ ਅਪੀਲ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਵਾਸ਼ਿੰਗਟਨ: ਪਰਵਾਸੀ ਭਾਰਤੀਆਂ ਦੀ ਇਕ ਜਥੇਬੰਦੀ ਨੇ ਅਮਰੀਕੀ ਸਰਕਾਰ ਦੀਆਂ ਵੱਖ ਵੱਖ ਏਜੰਸੀਆਂ, ਯੂਨੀਵਰਸਿਟੀਆਂ ਅਤੇ ਵਿਦਿਆਰਥੀ ਐਸੋਸੀਏਸ਼ਨਾਂ ਤੋਂ ਪਿਛਲੇ ਕੁਝ ਮਹੀਨਿਆਂ ’ਚ ਭਾਰਤੀ ਮੂਲ ਦੇ ਵਿਦਿਆਰਥੀਆਂ ਦੀਆਂ ਮੌਤਾਂ ’ਚ ਵਾਧੇ ’ਤੇ ਰੋਕ ਲਾਉਣ ਲਈ ਕੰਮ ਕਰਨ ਦੀ ਅਪੀਲ ਕੀਤੀ ਹੈ। ਫਾਊਂਡੇਸ਼ਨ ਫਾਰ ਇੰਡੀਆ ਐਂਡ ਇੰਡੀਅਨ ਡਾਇਸਪੋਰਾ ਸਟਡੀਜ਼ ਦੇ ਅਧਿਐਨ ਮੁਤਾਬਕ ਇਨ੍ਹਾਂ ਘਟਨਾਵਾਂ ਦੇ ਕਾਰਨਾਂ ’ਚ ਸ਼ੱਕੀ ਗੋਲੀਬਾਰੀ/ਅਗਵਾ, ਸੁਰੱਖਿਆ ਜਾਣਕਾਰੀ ਦੀ ਕਮੀ, ਵਾਤਾਵਰਨ ਨਾਲ ਸਬੰਧਤ ਮੌਤਾਂ, ਆਤਮ ਹੱਤਿਆ ਲਈ ਪ੍ਰੇਰਿਤ ਕਰਨ ਵਾਲੇ ਮਾਨਸਿਕ ਮੁੱਦੇ ਅਤੇ ਸ਼ੱਕੀ ਹਾਦਸਿਆਂ ਤੋਂ ਲੈ ਕੇ ਹਿੰਸਕ ਅਪਰਾਧ ਤੱਕ ਸ਼ਾਮਲ ਹਨ। ਫਾਊਂਡੇਸ਼ਨ ਨੇ ਕਿਹਾ ਕਿ ਅਧਿਕਾਰੀਆਂ ਨੂੰ ਸੁਰੱਖਿਆ ਬਾਰੇ ਜਾਗਰੂਕਤਾ ਵਧਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਭਾਰਤੀ ਵਿਦਿਆਰਥੀਆਂ ਨਾਲ ਰੈਗਿੰਗ ਖ਼ਿਲਾਫ਼ ਵੀ ਸਖ਼ਤ ਨਿਯਮ ਲਾਗੂ ਹੋਣੇ ਚਾਹੀਦੇ ਹਨ। -ਪੀਟੀਆਈ

Advertisement

Advertisement
Author Image

joginder kumar

View all posts

Advertisement
Advertisement
×