ਅਮਰੀਕਾ ਵੱਲੋਂ ਭਾਰਤ ਯਾਤਰਾ ਸਬੰਧੀ ਨਵੀਂ ਐਡਵਾਈਜ਼ਰੀ ਜਾਰੀ
10:13 PM Jul 24, 2024 IST
Advertisement
ਵਾਸ਼ਿੰਗਟਨ, 24 ਜੁਲਾਈ
ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਮਨੀਪੁਰ, ਜੰਮੂ ਕਸ਼ਮੀਰ, ਭਾਰਤ-ਪਾਕਿਸਤਾਨ ਸਰਹੱਦ ਅਤੇ ਭਾਰਤ ਦੇ ਕੇਂਦਰੀ ਤੇ ਪੂਰਬੀ ਹਿੱਸਿਆਂ ਜਿੱਥੇ ਕਿ ਨਕਸਲਵਾਦੀ ਸਰਗਰਮ ਹਨ, ਵਿੱਚ ਨਾ ਜਾਣ ਦੀ ਹਦਾਇਤ ਕੀਤੀ ਗਈ ਹੈ। ਭਾਰਤ ਲਈ ਜਾਰੀ ਕੀਤੀ ਨਵੀਂ ਐਡਵਾਈਜ਼ਰੀ ਵਿੱਚ ਅਮਰੀਕਾ ਦੇ ਵਿਦੇਸ਼ ਵਿਭਾਗ ਨੇ ਕਿਹਾ ਕਿ ਉੱਤਰ-ਪੂਰਬੀ ਸੂਬਿਆਂ ਦੇ ਹਾਲਾਤ ਬਾਰੇ ਜਾਣਕਾਰੀ ਦੇਣ ਲਈ ਇਹ ਨਵੀਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। -ਪੀਟੀਆਈ
Advertisement
Advertisement
Advertisement