ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਮਰੀਕਾ: ਫ਼ਰਜ਼ੀ ਪਾਸਪੋਰਟ ਧੋਖਾਧੜੀ ਮਾਮਲੇ ’ਚ ਭਾਰਤੀ ਦੋਸ਼ੀ ਕਰਾਰ, ਨਾਗਰਿਕਤਾ ਰੱਦ ਹੋਣ ਦੇ ਨਾਲ 10 ਸਾਲ ਤੱਕ ਦੀ ਹੋ ਸਕਦੀ ਹੈ ਸਜ਼ਾ 

12:31 PM Feb 06, 2024 IST

ਵਾਸ਼ਿੰਗਟਨ, 6 ਫਰਵਰੀ
ਭਾਰਤੀ ਅਮਰੀਕੀ ਨੂੰ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਮਕਸਦ ਨਾਲ ਜਾਅਲੀ ਦਸਤਾਵੇਜ਼ ਦਾਖਲ ਕਰਨ ਅਤੇ ਝੂਠ ਬੋਲਣ ਦਾ ਦੋਸ਼ੀ ਕਰਾਰ ਦਿੱਤਾ ਗਿਆ ਹੈ। ਯੂਐੱਸ ਇਮੀਗ੍ਰੇਸ਼ਨ ਅਤੇ ਕਸਟਮਜ਼ ਐਨਫੋਰਸਮੈਂਟ ਨੇ ਦੱਸਿਆ ਕਿ ਜਾਂਚ ਤੋਂ ਬਾਅਦ ਫਲੋਰੀਡਾ 'ਚ ਰਹਿਣ ਵਾਲੇ ਜੈਪ੍ਰਕਾਸ਼ ਗੁਲਵਾਡੀ (51) ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਨਾਗਰਿਕਤਾ ਹਾਸਲ ਕਰਨ, ਨਾਗਰਿਕਤਾ ਦੇ ਸਬੂਤ ਦੀ ਦੁਰਵਰਤੋਂ ਕਰਨ, ਪਾਸਪੋਰਟ ਅਰਜ਼ੀ 'ਚ ਗਲਤ ਬਿਆਨ ਦੇਣ ਅਤੇ ਗਲਤ ਬਿਆਨ ਦੇ ਕੇ ਪਾਸਪੋਰਟ ਦੀ ਵਰਤੋਂ ਕਰਨ ਦਾ ਦੋਸ਼ੀ ਕਰਾਰ ਦਿੱਤਾ ਗਿਆ ਹੈ। ਗੁਲਵਾਡੀ ਨੂੰ ਵੱਧ ਤੋਂ ਵੱਧ 10 ਸਾਲ ਦੀ ਸਜ਼ਾ ਹੋ ਸਕਦੀ ਹੈ। ਜੇ ਉਹ ਗੈਰ-ਕਾਨੂੰਨੀ ਤਰੀਕੇ ਨਾਲ ਨਾਗਰਿਕਤਾ ਹਾਸਲ ਕਰਨ ਦਾ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਦੀ ਅਮਰੀਕੀ ਨਾਗਰਿਕਤਾ ਆਪਣੇ ਆਪ ਰੱਦ ਹੋ ਜਾਵੇਗੀ। ਸਜ਼ਾ ਦੀ ਤਰੀਕ ਹਾਲੇ ਤੈਅ ਨਹੀਂ ਕੀਤੀ ਗਈ ਹੈ।

Advertisement

Advertisement