ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਮਰੀਕਾ: ਹਵਾਈ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ ਕਈ ਵਿਅਕਤੀਆਂ ਦੀ ਮੌਤ

09:44 AM Jul 27, 2024 IST

ਜਿਲੇਟ, 27 ਜੁਲਾਈ

Advertisement

ਅਮਰੀਕਾ ਵਿਚ ਹਵਾਈ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ ਕਈ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਇਸ ਹਾਦਸੇ ਕਾਰਨ ਜੰਗਲ ਵਿਚ ਅੱਗ ਲੱਗਣ ਦੀ ਵੀ ਘਟਨਾ ਵਾਪਰੀ ਹੈ। ਕੈਂਪਬੈੱਲ ਕਾਉਂਟੀ ਦੇ ਅਧਿਕਾਰੀਆਂ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਦੱਸਿਆ ਕਿ ਜਹਾਜ਼ ਵਿਓਮਿੰਗ ਦੀ ਸੀਮਾ ਨਜ਼ਦੀਕ ਸਥਿਤ ਸ਼ਹਿਰ ਜਿਲੇਟ ਵਿਚੋਂ ਉਡਾਣ ਭਰ ਰਿਹਾ ਸੀ ਜਿਸ ਦੌਰਾਨ ਇਹ ਹਾਦਸਾ ਵਾਪਰਿਆ। ਹਾਲਾਕਿ ਇਸ ਦੌਰਾਨ ਮਰਨ ਵਾਲੇ ਵਿਅਕਤੀਆਂ ਦੀ ਸੰਖਿਆ ਦਾ ਪਤਾ ਨਹੀਂ ਲੱਗ ਸਕਿਆ ਹੈ। ਕੈਂਪਬੈੱਲ ਕਾਂਉਂਟੀ ਦੇ ਅਧਿਕਾਰੀ ਰੇਨਾਲਡਜ਼ ਨੇ ਦੱਸਿਆ ਕਿ ਪਾਇਲਟ ਨੇ ਗੰਭੀਰ ਸਥਿਤੀ ਹੋਣ ਬਾਰੇ ਸੰਦੇਸ਼ ਭੇਜਦਿਆਂ ਜਹਾਜ਼ ਵਿਚ ਗੜਬੜੀ ਹੋਣ ਦਾ ਸ਼ੰਕਾ ਜ਼ਾਹਿਰ ਕੀਤਾ ਸੀ। ਇਸ ਤੋਂ ਕੁੱਝ ਸਮੇਂ ਬਾਅਦ ਇਲਾਕੇ ਦੇ ਲੋਕਾਂ ਵੱਲੋਂ ਦੁਰਘਟਨਾ ਵਾਲੀ ਜਗ੍ਹਾ ਤੋਂ ਧੁੰਆਂ ਉੱਠਣ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ ਜਿਲੇਟ ਦੇ ਆਸਪਾਸ ਜੰਗਲਾਂ ਵਿਚ ਵੀ ਅੱਗ ਲੱਗ ਗਈ, ਜਿਸ ਤੇ ਜਾਹਾਜ਼ ਰਾਹੀਂ ਪਾਣੀ ਸੁੱਟ ਕੇ ਅੱਗ ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਏਪੀ

Advertisement
Advertisement