ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਮਰੀਕਾ ਨੇ ਭਾਰਤੀਆਂ ਨੂੰ ਵੀਜ਼ਾ ਦੇਣ ਲਈ ਢਾਈ ਲੱਖ ਸਲਾਟ ਖੋਲ੍ਹੇ

05:54 PM Sep 30, 2024 IST

ਨਵੀਂ ਦਿੱਲੀ, 30 ਸਤੰਬਰ
ਭਾਰਤ ਵਿਚਲੇ ਅਮਰੀਕੀ ਦੂਤਾਵਾਸ ਨੇ ਦੱਸਿਆ ਕਿ ਸੰਯੁਕਤ ਰਾਜ ਨੇ ਭਾਰਤੀ ਸੈਲਾਨੀਆਂ, ਹੁਨਰਮੰਦ ਕਾਮਿਆਂ ਅਤੇ ਵਿਦਿਆਰਥੀਆਂ ਲਈ ਵਾਧੂ 2,50,000 ਵੀਜ਼ਾ ਸਲਾਟ (ਵੀਜ਼ਾ ਲੈਣ ਲਈ ਦਰਖਾਸਤ ਕਰਨ ਦੀ ਪ੍ਰਕਿਰਿਆ) ਖੋਲ੍ਹ ਦਿੱਤੇ ਹਨ। ਅਮਰੀਕੀ ਦੂਤਾਵਾਸ ਨੇ ਕਿਹਾ ਕਿ ਨਵੇਂ ਸਲਾਟ ਭਾਰਤੀ ਬਿਨੈਕਾਰਾਂ ਨੂੰ ਸਮੇਂ ਸਿਰ ਇੰਟਰਵਿਊ ਦੇਣ ਤੇ ਉਨ੍ਹਾਂ ਵਲੋਂ ਅਮਰੀਕਾ ਦੀ ਯਾਤਰਾ ਕਰਨ ਦੀ ਸਹੂਲਤ ਪ੍ਰਦਾਨ ਕਰਨਗੇ। ਦੱਸਣਾ ਬਣਦਾ ਹੈ ਕਿ ਭਾਰਤ ਵਾਸੀਆਂ ਨੂੰ ਕਈ ਕਈ ਮਹੀਨੇ ਤੇ ਸਾਲ ਤੋਂ ਉਪਰ ਅਮਰੀਕਾ ਦੀ ਇੰਟਰਵਿਊ ਦੇਣ ਲਈ ਇੰਤਜ਼ਾਰ ਕਰਨਾ ਪੈਂਦਾ ਸੀ ਤੇ ਇਸ ਤੋਂ ਬਾਅਦ ਉਨ੍ਹਾਂ ਨੂੰ ਵੀਜ਼ਾ ਮਿਲਣ ਜਾਂ ਨਾ ਮਿਲਣ ਦਾ ਫੈਸਲਾ ਹੁੰਦਾ ਸੀ ਪਰ ਅਮਰੀਕਾ ਦੇ ਇਸ ਕਦਮ ਨਾਲ ਵੱਡੀ ਗਿਣਤੀ ਭਾਰਤੀਆਂ ਨੂੰ ਫਾਇਦਾ ਹੋਵੇਗਾ। ਦੂਤਾਵਾਸ ਦੇ ਰਿਕਾਰਡ ਅਨੁਸਾਰ ਇਸ ਸਾਲ ਵਿਚ ਹੁਣ ਤੱਕ 12 ਲੱਖ ਤੋਂ ਵੱਧ ਭਾਰਤੀਆਂ ਨੇ ਅਮਰੀਕਾ ਦੀ ਯਾਤਰਾ ਕੀਤੀ ਹੈ ਜੋ ਕਿ 2023 ਦੀ ਇਸ ਮਿਆਦ ਦੇ ਮੁਕਾਬਲੇ 35 ਫੀਸਦੀ ਵੱਧ ਹੈ। ਇਹ ਵੀ ਦੱਸਦਾ ਬਣਦਾ ਹੈ ਕਿ ਘੱਟੋ-ਘੱਟ 60 ਲੱਖ ਭਾਰਤੀਆਂ ਕੋਲ ਪਹਿਲਾਂ ਹੀ ਅਮਰੀਕਾ ਜਾਣ ਦਾ ਵੀਜ਼ਾ ਹੈ। ਏਐੱਨਆਈ

Advertisement

Advertisement