For the best experience, open
https://m.punjabitribuneonline.com
on your mobile browser.
Advertisement

ਪੰਨੂ ਦੇ ਕਤਲ ਦੀ ਸਾਜ਼ਿਸ਼ ਦੀ ਅਮਰੀਕਾ ਸੁਤੰਤਰ ਜਾਂਚ ਕਰਵਾਏ: ਦਲ ਖਾਲਸਾ

08:11 AM Mar 23, 2024 IST
ਪੰਨੂ ਦੇ ਕਤਲ ਦੀ ਸਾਜ਼ਿਸ਼ ਦੀ ਅਮਰੀਕਾ ਸੁਤੰਤਰ ਜਾਂਚ ਕਰਵਾਏ  ਦਲ ਖਾਲਸਾ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਟ੍ਰਬਿਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 22 ਮਾਰਚ
ਸਿੱਖ ਜਥੇਬੰਦੀ ਦਲ ਖਾਲਸਾ ਨੇ ਆਖਿਆ ਕਿ ਅਮਰੀਕੀ ਨਾਗਰਿਕ ਅਤੇ ਸਿੱਖਸ ਫਾਰ ਜਸਟਿਸ ਦੇ ਕਨਵੀਨਰ ਗੁਰਪਤਵੰਤ ਸਿੰਘ ਪੰਨੂ ਨੂੰ ਕਤਲ ਕਰਨ ਦੀ ਸਾਜ਼ਿਸ਼ ਵਿੱਚ ਭਾਰਤ ਨੇ ਆਪਣੀ ਭੂਮਿਕਾ ਦੇ ਦੋਸ਼ਾਂ ਤੋਂ ਖੁਦ ਨੂੰ ਬਰੀ ਕਰ ਲਿਆ ਹੈ। ਇਹ ਖੁਲਾਸਾ ਕੇਂਦਰ ਵੱਲੋਂ ਬਣਾਈ ਗਈ ਜਾਂਚ ਕਮੇਟੀ ਦੀ ਰਿਪੋਰਟ ਤੋਂ ਹੋਇਆ ਹੈ। ਦਲ ਖ਼ਾਲਸਾ ਦੇ ਆਗੂ ਕੰਵਰਪਾਲ ਸਿੰਘ ਅਤੇ ਪਰਮਜੀਤ ਸਿੰਘ ਟਾਂਡਾ ਨੇ ਪੱਤਰਕਾਰ ਸੰਮੇਲਨ ਦੌਰਾਨ ਕਿਹਾ ਕਿ ਇਸ ਮਾਮਲੇ ਵਿਚ ਭਾਰਤ ਨੇ ਆਪਣੀ ਸ਼ਮੂਲੀਅਤ ਨੂੰ ਅਸਵੀਕਾਰ ਕੀਤਾ ਹੈ। ਉਨ੍ਹਾਂ ਨੇ ਅਮਰੀਕੀ ਅਧਿਕਾਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਮਾਮਲੇ ਦੀ ਸੁਤੰਤਰ ਜਾਂਚ ਕਰਵਾਉਣ ਅਤੇ ਭਾਰਤ ਵਲੋਂ ਕੀਤੀ ਜਾਂਚ ’ਤੇ ਵਿਸ਼ਵਾਸ ਨਾ ਕਰਨ। ਸਿੱਖ ਜਥੇਬੰਦੀ ਨੇ ਕੇਂਦਰ ਸਰਕਾਰ ਵੱਲੋਂ ਕੀਤੀ ਗਈ ਜਾਂਚ ਦੇ ਖੁਲਾਸੇ ਨੂੰ ਰੱਦ ਕੀਤਾ ਹੈ। ਸਿੱਖ ਆਗੂਆਂ ਨੇ ਦਾਅਵਾ ਕੀਤਾ ਕਿ ਆਪਣੀ ਰਿਪੋਰਟ ਵਿੱਚ ਭਾਰਤ ਸਰਕਾਰ ਨੇ ਕਿਹਾ ਹੈ ਕਿ ਅਣਅਧਿਕਾਰਤ ਸਾਜ਼ਿਸ਼ ਵਿੱਚ ਸਿੱਧੇ ਤੌਰ ’ਤੇ ਸ਼ਾਮਲ ਵਿਅਕਤੀ ਭਾਰਤੀ ਖੁਫੀਆ ਏਜੰਸੀ ਲਈ ਕੰਮ ਨਹੀਂ ਕਰ ਰਿਹਾ ਪਰ ਉਹ ਇੱਕ ਸਰਕਾਰੀ ਮੁਲਾਜ਼ਮ ਹੈ। ਉਨ੍ਹਾਂ ਮੰਗ ਕੀਤੀ ਕਿ ਮੋਦੀ ਸਰਕਾਰ ਦੱਸੇ ਕਿ ਉਹ ਅਧਿਕਾਰੀ ਕੌਣ ਹੈ।

Advertisement

Advertisement
Author Image

sukhwinder singh

View all posts

Advertisement
Advertisement
×