ਅਮਰੀਕਾ: ਜਿੰਮ ’ਚ ਚਾਕੂ ਨਾਲ ਕੀਤੇ ਹਮਲੇ ’ਚ ਗੰਭੀਰ ਜ਼ਖ਼ਮੀ ਹੋਏ ਭਾਰਤੀ ਵਿਦਿਆਰਥੀ ਦੀ ਮੌਤ
11:38 AM Nov 09, 2023 IST
Advertisement
ਵਾਸ਼ਿੰਗਟਨ, 9 ਨਵੰਬਰ
ਅਮਰੀਕਾ ਦੇ ਇੰਡੀਆਨਾ ਸੂਬੇ ਵਿਚ ਸਥਤਿ ਫਿਟਨੈੱਸ ਸੈਂਟਰ ਵਿਚ 24 ਸਾਲਾ ਭਾਰਤੀ ਵਿਦਿਆਰਥੀ ਵਰੁਣ ਰਾਜ, ਜਿਸ ’ਤੇ ਚਾਕੂ ਨਾਲ ਹਮਲਾ ਕੀਤਾ ਗਿਆ, ਦੀ ਇਥੇ ਹਸਪਤਾਲ ’ਚ ਇਲਾਜ ਦੌਰਾਨ ਮੌਤ ਹੋ ਗਈ। ਵਿਦਿਆਰਥੀ, ਜਿਸ ਯੂਨੀਵਰਸਿਟੀ ਵਿੱਚ ਪੜ੍ਹ ਰਿਹਾ ਸੀ, ਨੇ ਇਹ ਜਾਣਕਾਰੀ ਦਿੱਤੀ। ਵਾਲਪੇਰਾਈਸੋ ਯੂਨੀਵਰਸਿਟੀ ਵਿੱਚ ਕੰਪਿਊਟਰ ਸਾਇੰਸ ਦੇ ਵਿਦਿਆਰਥੀ ਵਰੁਣ ਉੱਤੇ 29 ਅਕਤੂਬਰ ਨੂੰ ਜਿੰਮ ਵਿੱਚ ਹਮਲਾਵਰ ਜੋਰਡਨ ਐਂਡਰੇਡ ਨੇ ਚਾਕੂ ਨਾਲ ਹਮਲਾ ਕੀਤਾ ਸੀ, ਜਿਸ ਨਾਲ ਵਿਦਿਆਰਥੀ ਦੇ ਸਿਰ ਵਿੱਚ ਸੱਟ ਲੱਗ ਗਈ ਸੀ।
Advertisement
Advertisement
Advertisement