ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਮਰੀਕਾ: ਫਲੋਰੀਡਾ ਦੇ ਗਵਰਨਰ ਨੇ ਨਾਬਾਲਗਾਂ ਲਈ ਸੋਸ਼ਲ ਮੀਡੀਆ ਪਾਬੰਦੀ ਵਾਲੇ ਬਿੱਲ ’ਤੇ ਮੋਹਰ ਲਗਾਈ

11:33 AM Mar 26, 2024 IST

ਟਲੱਹਸੀ, 26 ਮਾਰਚ
ਫਲੋਰੀਡਾ ਵਿੱਚ ਪਾਸ ਕੀਤੇ ਬਿੱਲ ਦੇ ਤਹਿਤ ਨਾਬਾਲਗਾਂ ਉੱਤੇ ਸੋਸ਼ਲ ਮੀਡੀਆ ਉੱਤੇ ਪਾਬੰਦੀ ਹੋਵੇਗੀ, ਜਿਸ ਉੱਤੇ ਗਵਰਨਰ ਰੌਨ ਡੀਸੈਂਟਿਸ ਨੇ ਅੱਜ ਦਸਤਖ਼ਤਰ ਕੀਤੇ ਹਨ। ਜੇ ਬਿੱਲ ਕਾਨੂੰਨੀ ਚੁਣੌਤੀਆਂ ’ਚ ਨਾ ਉਲਝਿਆ ਤਾਂ ਇਹ ਅਮਰੀਕਾ ਵਿੱਚ ਸੋਸ਼ਲ ਮੀਡੀਆ ’ਤੇ ਸਭ ਤੋਂ ਵੱਡੀ ਪਾਬੰਦੀ ਹੋਵੇਗੀ। ਇਸ ਬਿੱਲ ਤਹਿਤ 14 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਸੋਸ਼ਲ ਮੀਡੀਆ ਖਾਤਿਆਂ 'ਤੇ ਪਾਬੰਦੀ ਲਗਾਈ ਜਾਵੇਗੀ ਅਤੇ ਸੋਸ਼ਲ ਮੀਡੀਆ ਦੀ ਵਰਤੋਂ ਲਈ ਮਾਪਿਆਂ ਦੀ ਇਜਾਜ਼ਤ ਦੀ ਲੋੜ ਹੋਵੇਗੀ।

Advertisement

Advertisement
Advertisement