For the best experience, open
https://m.punjabitribuneonline.com
on your mobile browser.
Advertisement

ਅਮਰੀਕੀ ਰਾਜਦੂਤ ਗਾਰਸੇਟੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

08:01 AM Feb 27, 2024 IST
ਅਮਰੀਕੀ ਰਾਜਦੂਤ ਗਾਰਸੇਟੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ
ਐਰਿਕ ਗਾਰਸੇਟੀ ਦਾ ਸਨਮਾਨ ਕਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਹੋਰ।
Advertisement

ਟ੍ਰਬਿਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 26 ਫਰਵਰੀ
ਅਮਰੀਕਾ ਦੇ ਭਾਰਤ ਵਿਚਲੇ ਸਫੀਰ ਐਰਿਕ ਗਾਰਸੇਟੀ ਨੇ ਅੱਜ ਆਪਣੀ ਪਤਨੀ ਐਮੀ ਵੇਕਲੈਂਡ ਸਣੇ ਪਰਿਵਾਰਕ ਮੈਂਬਰਾਂ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰਬਾਣੀ ਦਾ ਕੀਰਤਨ ਸਰਵਣ ਕੀਤਾ। ਉਹ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਘਰ ਵੀ ਗਏ, ਜਿਥੇ ਉਨ੍ਹਾਂ ਨੇ ਲੰਗਰ ਪਰੰਪਰਾ ਨੂੰ ਦੇਖਿਆ ਤੇ ਸੇਵਾ ਕੀਤੀ। ਇਸ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਸਰ ਤੋਂ ਅਮਰੀਕਾ ਲਈ ਸਿੱਧੀ ਉਡਾਣ ਸ਼ੁਰੂ ਕਰਨ ਦੀ ਮੰਗ ਰੱਖੀ ਗਈ ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕੀ ਸਫੀਰ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦਾ ਸੂਚਨਾ ਕੇਂਦਰ ਵਿਖੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦਾ ਸੁਨਹਿਰੀ ਮਾਡਲ, ਪੁਸਤਕਾਂ ਅਤੇ ਲੋਈ ਦੇ ਕੇ ਸਨਮਾਨ ਕੀਤਾ। ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਅਮਰੀਕਾ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਦੀ ਮੰਗ ਕੀਤੀ। ਇਸ ਮੰਗ ਬਾਰੇ ਅਮਰੀਕੀ ਅੰਬੈਸਡਰ ਨੇ ਸਕਾਰਾਤਮਕ ਹੁੰਗਾਰਾ ਭਰਦਿਆਂ ਕਿਹਾ ਕਿ ਉਹ ਆਪਣੇ ਅਧਿਕਾਰ ਖੇਤਰ ਵਿੱਚ ਰਹਿ ਕੇ ਇਸ ਪ੍ਰਤੀ ਜ਼ਰੂਰ ਗੱਲ ਕਰਨਗੇ। ਇਸੇ ਦੌਰਾਨ ਉਨ੍ਹਾਂ ਨੇ ਆਪਣੀ ਫੇਰੀ ਬਾਰੇ ਯਾਤਰੂ ਬੁੱਕ ਵਿੱਚ ਅੰਕਿਤ ਕੀਤਾ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਸੰਸਾਰ ਭਰ ’ਚ ਉਹ ਧਾਰਮਿਕ ਅਸਥਾਨ ਹੈ, ਜਿਥੇ ਆ ਕੇ ਮਨੁੱਖ ਨੂੰ ਰੂਹਾਨੀਅਤ ਦਾ ਅਹਸਾਸ ਹੁੰਦਾ ਹੈ।

Advertisement

ਰਾਜਦੂਤ ਨੇ ਅਟਾਰੀ ਸਰਹੱਦ ’ਤੇ ਰੀਟਰੀਟ ਸੈਰੇਮਨੀ ਦੇਖੀ

ਅਟਾਰੀ (ਪੱਤਰ ਪ੍ਰੇਰਕ): ਅਮਰੀਕਾ ਦੇ ਰਾਜਦੂਤ ਐਰਿਕ ਗਾਰਸੇਟੀ ਨੇ ਅਟਾਰੀ ਸਰਹੱਦ ’ਤੇ ਝੰਡਾ ਉਤਾਰਨ ਦੀ ਰਸਮ (ਰੀਟਰੀਟ ਸੈਰੇਮਨੀ) ਵੇਖੀ। ਇਸ ਮੌਕੇ ਉਨ੍ਹਾਂ ਦੇ ਅਟਾਰੀ ਸਰਹੱਦ ਵਿਖੇ ਪੁੱਜਣ ’ਤੇ ਸੀਮਾ ਸੁਰੱਖਿਆ ਬਲ ਦੇ ਕਮਾਂਡੈਂਟ ਏਕੇ ਮਿਸ਼ਰਾ ਵੱਲੋਂ ਸਵਾਗਤ ਕੀਤਾ ਗਿਆ।

Advertisement

Advertisement
Author Image

joginder kumar

View all posts

Advertisement