ਅਮਰੀਕੀ ਸਿੱਖਾਂ ਵੱਲੋਂ ਮੋਦੀ ਦਾ ਵਾਸ਼ਿੰਗਟਨ ਦੌਰੇ ਮੌਕੇ ਵਿਰੋਧ ਕਰਨ ਦਾ ਐਲਾਨ
05:27 PM Jun 23, 2023 IST
ਟ੍ਰਿਬਿਉੂਨ ਨਿਉੂਜ਼ ਸਰਵਿਸ
Advertisement
ਅੰਮ੍ਰਿਤਸਰ, 13 ਜੂਨ
ਅਮਰੀਕਾ ਦੀਆਂ ਸਿੱਖਾਂ ਜਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ 22 ਜੂਨ ਨੂੰ ਵਾਸ਼ਿੰਗਟਨ ਦੌਰੇ ‘ਤੇ ਆ ਰਹੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਸਿੱਖ ਜਥੇਬੰਦੀਆਂ ਵੱਲੋਂ ਵੱਡੀ ਰੈਲੀ ਕੀਤੀ ਜਾਵੇਗੀ। ਸਿੱਖ ਜਥੇਬੰਦੀਆਂ ਦੇ ਸਮੂਹ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਦੇ ਕੋਆਰਡੀਨੇਟਰ ਹਿੰਮਤ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਿੱਖ ਕਲਚਰਲ ਸੁਸਾਇਟੀ ਰਿਚਮੰਡ ਹਿੱਲ ਵਿੱਚ ਅਮਰੀਕਾ ਦੀਆਂ ਪੰਥਕ ਜਥੇਬੰਦੀਆਂ ਦੇ ਆਗੂਆਂ ਅਤੇ ਗੁਰਦੁਆਰਿਆਂ ਦੇ ਪ੍ਰਬੰਧਕਾਂ ਵੱਲੋਂ ਮੀਟਿੰਗ ਕੀਤੀ ਗਈ। ਇਸ ਮੌਕੇ ਸਰਬਸੰਮਤੀ ਨਾਲ ਅਮਰੀਕਾ ਦੇ ਸਿੱਖਾਂ ਵੱਲੋਂ ਕਾਂਗਰਸ ਅਤੇ ਭਾਜਪਾ ਦੋਵਾਂ ਦਾ ਵਿਰੋਧ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ। ਜ਼ਿਕਰਯੋਗ ਹੈ ਕਿ ਅਮਰੀਕਾ ਦੇ ਸਿੱਖਾਂ ਵੱਲੋਂ ਹਾਲ ਹੀ ਵਿੱਚ ਕਾਂਗਰਸੀ ਆਗੂ ਰਾਹੁਲ ਗਾਂਧੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦਾ ਅਮਰੀਕਾ ਦੌਰੇ ਦੌਰਾਨ ਵਿਰੋਧ ਕੀਤਾ ਗਿਆ ਸੀ।
Advertisement
Advertisement