For the best experience, open
https://m.punjabitribuneonline.com
on your mobile browser.
Advertisement

ਅਮਰੀਕੀ ਸਿੱਖਾਂ ਨੇ ਨਿਊਯਾਰਕ ਸਟੇਟ ਅਸੈਂਬਲੀ ’ਚ ਖਾਲਸਾ ਸਾਜਨਾ ਦਿਵਸ ਮਨਾਇਆ

10:23 PM Apr 12, 2024 IST
ਅਮਰੀਕੀ ਸਿੱਖਾਂ ਨੇ ਨਿਊਯਾਰਕ ਸਟੇਟ ਅਸੈਂਬਲੀ ’ਚ ਖਾਲਸਾ ਸਾਜਨਾ ਦਿਵਸ ਮਨਾਇਆ
ਵਰਲਡ ਸਿੱਖ ਪਾਰਲੀਮੈਂਟ ਦੇ ਆਗੂ ਨਿਊਯਾਰਕ ਸਟੇਟ ਅਸੈਂਬਲੀ ਦੇ ਮੈਂਬਰਾਂ ਦਾ ਸਨਮਾਨ ਕਰਦੇ ਹੋਏ।
Advertisement

ਜਗਤਾਰ ਸਿੰਘ ਲਾਂਬਾ

Advertisement

ਅੰਮ੍ਰਿਤਸਰ, 12 ਅਪਰੈਲ

ਅਮਰੀਕਾ ਦੇ ਸਿੱਖਾਂ ਵੱਲੋਂ ਵਰਲਡ ਸਿੱਖ ਪਾਰਲੀਮੈਂਟ ਦੇ ਬੈਨਰ ਹੇਠ ਨਿਊਯਾਰਕ ਸਟੇਟ ਅਸੈਂਬਲੀ ਕੰਪਲੈਕਸ ਵਿੱਚ ਖਾਲਸਾ ਸਾਜਨਾ ਦਿਵਸ (ਵਿਸਾਖੀ) ਮਨਾਇਆ ਗਿਆ। ਇਸ ਦੌਰਾਨ ਪਾਕਿਸਤਾਨ ਵਿਚ ਖਾਲਸਾ ਸਾਜਨਾ ਦਿਵਸ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਵੱਡਾ ਜਥਾ ਭਲਕੇ ਸ਼੍ਰੋਮਣੀ ਕਮੇਟੀ ਦਫਤਰ ਤੋਂ ਰਵਾਨਾ ਹੋਵੇਗਾ।

ਵਰਲਡ ਸਿੱਖ ਪਾਰਲੀਮੈਂਟ ਸਿੱਖ ਜਥੇਬੰਦੀ ਦੇ ਕੋਆਰਡੀਨੇਟਰ ਹਿੰਮਤ ਸਿੰਘ ਨੇ ਦੱਸਿਆ ਕਿ ਨਿਊਯਾਰਕ ਸਟੇਟ ਅਸੈਂਬਲੀ ਵਿੱਚ ਮਨਾਏ ਗਏ ਸਮਾਗਮ ਦੌਰਾਨ ਅਸੈਂਬਲੀ ਮੈਂਬਰਾਂ ਜੇ. ਮਮਦਾਨੀ, ਗਰੇਸ ਲੀ, ਖਲੀਲ ਐਂਡਰਸਨ, ਸਟੀਵਨ ਰਾਗਾ, ਜੈਫਰੀਅਨ ਔਰਬੀ, ਜੈਸੀਕਾ ਗੌਂਜਾਲਿਜ਼ ਅਤੇ ਕੈਟਲੀਨਾ ਕਰੂਜ਼ ਆਦਿ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਦੱਸਿਆ ਕਿ ਅਮਰੀਕਾ ਦੇ ਵੱਖ ਵੱਖ ਸੂਬਿਆਂ ਵਿੱਚ ਵਿਸਾਖੀ ਨੂੰ ਨੈਸ਼ਨਲ ਸਿੱਖ ਡੇਅ ਵਜੋਂ ਅਤੇ ਅਪਰੈਲ ਮਹੀਨੇ ਨੂੰ ਸਿੱਖ ਐਪਰੀਸੀਏਸ਼ਨ ਅਤੇ ਅਵੇਅਰਨੈਸ ਮੰਥ ਵਜੋਂ ਮਨਾਇਆ ਜਾਂਦਾ ਹੈ। ਇਸ ਸੰਦਰਭ ਵਿੱਚ ਨਿਊਯਾਰਕ ਸਟੇਟ ਅਸੈਂਬਲੀ ਕੰਪਲੈਕਸ ਵਿੱਚ ਵਿਸਾਖੀ ਨੂੰ ਸਮਰਪਿਤ ਸਮਾਗਮ ਕੀਤਾ ਗਿਆ ਜਿਸ ਵਿੱਚ ਕੋਵਿਡ ਦੌਰਾਨ ਨਿਊਯਾਰਕ ਤੇ ਹੋਰ ਥਾਵਾਂ ’ਤੇ ਸਿੱਖਾਂ ਵਲੋਂ ਲੋਕਾਂ ਲਈ ਲਾਏ ਗਏ ਲੰਗਰ, ਪੰਜਾਬ ਵਿੱਚ ਆਏ ਹੜ੍ਹਾਂ ਦੌਰਾਨ ਭੇਜੀ ਗਈ ਮਦਦ, ਯੂਕਰੇਨ ਵਿੱਚ ਚੱਲ ਰਹੇ ਸੰਕਟ ਸਮੇਂ ਯੂਨਾਈਟਿਡ ਸਿਖਜ਼ ਨਾਲ ਮਿਲ ਕੇ ਕੀਤੇ ਗਏ ਰਾਹਤ ਕਾਰਜਾਂ ਦੀ ਭਰਵੀਂ ਸ਼ਲਾਘਾ ਕੀਤੀ ਗਈ।

Advertisement
Author Image

Advertisement
Advertisement
×