ਅਮਰੀਕਾ ਦੀ ਐੱਫਬੀਆਈ ਦੇ ਮੁਖੀ ਦਾ ਭਾਰਤ ਦੌਰਾ ਅਗਲੇ ਹਫ਼ਤੇ, ਐੱਨਆਈਏ ਪੰਨੂ ਮਾਮਲਾ ਰੱਖੇਗੀ ਸਾਹਮਣੇ
11:12 AM Dec 07, 2023 IST
ਨਵੀਂ ਦਿੱਲੀ, 7 ਦਸੰਬਰ
ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਐੱਫਬੀਆਈ) ਦੇ ਡਾਇਰੈਕਟਰ ਕ੍ਰਿਸਟੋਫਰ ਰੇਅ ਦੇ ਅਗਲੇ ਹਫ਼ਤੇ ਭਾਰਤ ਆਉਣ ਦੀ ਸੰਭਾਵਨਾ ਹੈ। ਸੂਤਰਾਂ ਮੁਤਾਬਕ ਕੌਮੀ ਜਾਂਚ ਏਜੰਸੀ (ਐੱਨਆਈਏ) ਉਨ੍ਹਾਂ ਅੱਗੇ ਖਾਲਿਸਤਾਨੀ ਅਤਿਵਾਦੀ ਗੁਰਪਤਵੰਤ ਸਿੰਘ ਪੰਨੂ ਦੇ ਮਾਮਲੇ ਨੂੰ ਚੁੱਕਣ ਦੀ ਤਿਆਰੀ ਕਰ ਰਹੀ ਹੈ। ਆਪਣੀ ਯਾਤਰਾ ਦੌਰਾਨ ਰੇਅ ਆਪਣੀ ਭਾਰਤ ਫੇਰੀ ਦੌਰਾਨ ਰਾਸ਼ਟਰੀ ਰਾਜਧਾਨੀ ਵਿੱਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਅਤੇ ਐੱਨਆਈਏ ਦੋਵਾਂ ਦੇ ਅਧਿਕਾਰੀਆਂ ਨੂੰ ਮਿਲਣਗੇ। ਭਾਰਤ ਵਿੱਚ ਅਮਰੀਕੀ ਰਾਜਦੂਤ ਐਰਿਕ ਗਾਰਸੇਟੀ ਨੇ ਦਿੱਲੀ ਵਿੱਚ ਸਮਾਗਮ ਵਿੱਚ ਅਗਲੇ ਹਫ਼ਤੇ ਐੱਫਬੀਆਈ ਡਾਇਰੈਕਟਰ ਕ੍ਰਿਸਟੋਫਰ ਰੇਅ ਦੇ ਦੌਰੇ ਦੀ ਪੁਸ਼ਟੀ ਕੀਤੀ।
Advertisement
Advertisement