ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਤਲ ਦੀ ਅਫ਼ਵਾਹ ਦਰਮਿਆਨ ਨੌਜਵਾਨ ਦੀ ਮੌਤ ਦਾ ਕਾਰਨ ਹਾਦਸਾ ਨਿਕਲਿਆ

10:58 AM May 08, 2024 IST
ਗੁਰਦੀਪ ਸਿੰਘ

ਚਰਨਜੀਤ ਸਿੰਘ ਢਿੱਲੋਂ
ਜਗਰਾਉਂ, 7 ਮਈ
ਇੱਥੇ ਅੱਜ ਇੱਕ ਨੌਜਵਾਨ ਦੇ ਕਤਲ ਦੀ ਚਰਚਾ ਜ਼ੋਰਾਂ ਨਾਲ ਚੱਲ ਰਹੀ ਸੀ, ਪਰ ਬਾਅਦ ਦੁਪਹਿਰ ਥਾਣਾ ਸ਼ਹਿਰੀ ਦੀ ਪੁਲੀਸ ਨੇ ਨੌਜਵਾਨ ਦੀ ਮੌਤ ਦਾ ਕਾਰਨ ਸੜਕ ਹਾਦਸਾ ਦੱਸਿਆ। ਇਸ ਸਬੰਧੀ ਡੀਐੱਸਪੀ ਜਸਯਜੋਤ ਸਿੰਘ ਅਤੇ ਸਬ-ਇੰਸਪੈਕਟਰ ਸੁਰਿੰਦਰ ਸਿੰਘ ਨੇ ਦੱਸਿਆ ਕਿ ਦੇਰ ਰਾਤ ਰਾਤ ਨਾਨਕ ਨਗਰੀ ਥੇਹ ’ਤੇ ਸ਼ਹਿਰ ਦੇ ਇੱਕ ਨੌਜਵਾਨ ਦੇ ਜ਼ਖਮੀ ਹਾਲਤ ’ਚ ਬੇਸੁਰਤ ਪਏ ਹੋਣ ਬਾਰੇ ਸੂਚਨਾ ਮਿਲੀ ਸੀ। ਇਸ ਮਗਰੋਂ ਜਦੋਂ ਸਬ-ਇੰਸਪੈਕਟਰ ਸੁਰਿੰਦਰ ਸਿੰਘ ਦੀ ਅਗਵਾਈ ਹੇਠ ਪੁਲੀਸ ਉਥੇ ਪਹੁੰਚੀ ਤਾਂ ਨੌਜਵਾਨ ਗੁਰਦੀਪ ਸਿੰਘ (35) ਪੁੱਤਰ ਗੁਰਬਚਨ ਸਿੰਘ ਵਾਸੀ ਪਿੰਡ ਮੋਹੀ (ਜਾਂਗਪੁਰ) ਹਾਲ ਵਾਸੀ ਨਾਨਕ ਨਗਰੀ ਅਗਵਾੜ੍ਹ ਲੋਪੋਂ ਜ਼ਖਮੀ ਹਾਲਤ ’ਚ ਮਿਲਿਆ। ਉਸ ਦੇ ਸਿਰ ਵਿੱਚ ਡੂੰਘੀ ਸੱਟ ਲੱਗੀ ਹੋਈ ਸੀ। ਪੁਲੀਸ ਨੇ ਗੁਰਦੀਪ ਨੂੰ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਦੱਸਿਆ ਕਿ ਜਾਂਚ ਵਿੱਚ ਪਤਾ ਲੱਗਾ ਹੈ ਕਿ ਗੁਰਦੀਪ ਜਗਰਾਉਂ ਵਿੱਚ ਆਪਣੇ ਸਹੁਰੇ ਘਰ ਰਹਿ ਰਿਹਾ ਸੀ। ਨਸ਼ੇ ਦੀ ਹਾਲਤ ’ਚ ਡਿੱਗਣ ਕਾਰਨ ਉਸ ਦੇ ਸਿਰ ਵਿੱਚ ਸੱਟ ਲੱਗ ਗਈ ਤੇ ਉਸ ਦੀ ਮੌਤ ਹੋ ਗਈ। ਪੁਲੀਸ ਨੇ ਮ੍ਰਿਤਕ ਦੀ ਘਰਵਾਲੀ ਹਰਮਨ ਕੌਰ ਦੇ ਬਿਆਨਾਂ ’ਤੇ 174 ਦੀ ਕਾਰਵਾਈ ਕੀਤੀ ਹੈ। ਡੀਐੱਸਪੀ ਜਸਯਜੋਤ ਸਿੰਘ ਨੇ ਆਖਿਆ ਕਿ ਪੋਸਟਮਾਰਟਮ ਰਿਪੋਰਟ ਉਪਰੰਤ ਜੇਕਰ ਕੋਈ ਵੀ ਹੋਰ ਕਾਰਨ ਸਾਹਮਣੇ ਆਵੇਗਾ ਤਾਂ ਕਾਰਵਾਈ ’ਚ ਵਾਧਾ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਲੰਘੀ ਰਾਤ ਇੱਥੇ ਸੁਭਾਸ਼ ਗੇਟ ਲਾਗੇ ਅਤੇ ਦਾਣਾ ਮੰਡੀ ’ਚ ਦੋ ਧੜਿਆਂ ’ਚ ਝਗੜੇ ਹੋਏ ਸਨ। ਇਸੇ ਤਹਿਤ ਸ਼ਹਿਰ ਵਾਸੀਆਂ ਨੇ ਅਫ਼ਵਾਹ ਫੈਲਾਅ ਦਿੱਤੀ ਕਿ ਉਕਤ ਨੌਜਵਾਨ ਲੜਾਈ ’ਚ ਹੀ ਜ਼ਖ਼ਮੀ ਹੋਇਆ ਸੀ, ਜਿਸ ਨੂੰ ਕਤਲ ਕਰਕੇ ਸੁੱਟ ਦਿੱਤਾ।

Advertisement

ਸੜਕ ਹਾਦਸਿਆਂ ਵਿੱਚ ਹਲਾਕ, ਇੱਕ ਜ਼ਖ਼ਮੀ

ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ): ਇੱਥੇ ਵੱਖ-ਵੱਖ ਥਾਵਾਂ ’ਤੇ ਵਾਪਰੇ ਸੜਕ ਹਾਦਸਿਆਂ ਵਿੱਚ ਇੱਕ ਐਕਟਿਵਾ ਸਵਾਰ ਦੀ ਮੌਤ ਹੋ ਗਈ ਤੇ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ। ਥਾਣਾ ਸਦਰ ਦੀ ਪੁਲੀਸ ਨੂੰ ਦੁੱਗਰੀ ਵਾਸੀ ਬਲਵਿੰਦਰ ਕੌਰ ਨੇ ਦੱਸਿਆ ਕਿ ਉਸ ਦਾ ਪਤੀ ਰਣ ਸਿੰਘ ਐਕਟਿਵਾ ’ਤੇ ਆਪਣੀ ਭੈਣ ਨੂੰ ਮਿਲਣ ਲਈ ਜਾ ਰਿਹਾ ਸੀ ਤਾਂ ਪਿੰਡ ਖੇੜੀ ਚੌਕ ਕੋਲ ਇੱਕ ਮੋਟਰਸਾਈਕਲ ਦੇ ਚਾਲਕ ਨੇ ਉਨ੍ਹਾਂ ਨੂੰ ਫੇਟ ਮਾਰੀ ਅਤੇ ਮੋਟਰਸਾਈਕਲ ਛੱਡ ਕੇ ਭੱਜ ਗਿਆ‌ ਜ਼ਖ਼ਮੀ ਹਾਲਤ ਵਿੱਚ ਉਨ੍ਹਾਂ ਨੂੰ ਡੀਐਮਸੀ ਹਸਪਤਾਲ ਲਿਜਾਇਆ ਗਿਆ ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਥਾਣੇਦਾਰ ਗੁਰਕੀਰਤ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਮੋਟਰਸਾਈਕਲ ਕਬਜ਼ੇ ਵਿੱਚ ਲੈ ਲਿਆ ਹੈ। ਇਸੇ ਤਰ੍ਹਾਂ ਥਾਣਾ ਮਾਡਲ ਟਾਊਨ ਦੇ ਇਲਾਕੇ ਲਿੰਕ ਰੋਡ ਸਾਹਮਣੇ ਪ੍ਰੀਤ ਪੈਲੇਸ ਵਿਖੇ ਇੱਕ ਬੱਸ ਦੀ ਟੱਕਰ ਨਾਲ ਸਕੂਟਰ ਸਵਾਰ ਜ਼ਖ਼ਮੀ ਹੋ ਗਿਆ ਹੈ ਜਿਸ ਨੂੰ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ।

Advertisement
Advertisement
Advertisement