ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਿਸਾਨਾਂ ਦੇ ਵਿਰੋਧ ਕਾਰਨ ਅਮੀਤ ਖੁੱਡੀਆਂ ਦਾ ਦੌਰਾ ਰੱਦ

07:33 AM Apr 17, 2024 IST
ਕਿਸਾਨਾਂ ਨੂੰ ਦੁਰਗਾ ਮੰਦਰ ਵਿਚ ਦਾਖ਼ਲ ਹੋਣ ਤੋਂ ਰੋਕਦੀ ਹੋਈ ਪੁਲੀਸ। -ਫੋਟੋ: ਪੰਜਾਬੀ ਟ੍ਰਿਬਿਊਨ

ਮਨੋਜ ਸ਼ਰਮਾ
ਗੋਨਿਆਣਾ ਮੰਡੀ (ਬਠਿੰਡਾ), 16 ਅਪਰੈਲ
ਇੱਥੇ ਗੋਨਿਆਣਾ ਮੰਡੀ ਵਿੱਚ ਹਲਕੇ ਭੁੱਚੋ ਦੇ ਵਿਧਾਇਕ ਮਾਸਟਰ ਜਗਸੀਰ ਸਿੰਘ ਨੂੰ ਅੱਜ ਕਿਸਾਨ ਜਥੇਬੰਦੀਆਂ ਤੇ ਸ਼ਹਿਰ ਵਾਸੀਆਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਜ਼ਿਕਰਯੋਗ ਹੈ ਕਿ ਲੋਕ ਸਭਾ ਬਠਿੰਡਾ ਤੋਂ ‘ਆਪ’ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਦੇ ਪੁੱਤਰ ਅਮੀਤ ਸਿੰਘ ਖੁੱਡੀਆਂ ਵੱਲੋਂ ਅੱਜ ਆਪਣੇ ਵਰਕਰਾਂ ਨਾਲ ਚੋਣਾਂ ਸਬੰਧੀ ਨੁੱਕੜ ਮੀਟਿੰਗ ਗੋਨਿਆਣਾ ਮੰਡੀ ਦੇ ਦੁਰਗਾ ਮੰਦਰ ਵਿੱਚ ਕਰਨ ਆਉਣਾ ਸੀ। ਜਿਉਂ ਹੀ ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਤੇ ਸ਼ਹਿਰ ਦੇ ਮੋਹਤਬਰਾਂ ਨੂੰ ਪਤਾ ਲੱਗਿਆ ਤਾਂ ਉਹ ਦੁਰਗਾ ਮੰਦਰ ਦੇ ਬਾਹਰ ਇਕੱਠੇ ਹੋਣੇ ਸ਼ੁਰੂ ਹੋ ਗਏ। ਉਧਰ, ਖੇਤੀ ਮੰਤਰੀ ਦੇ ਪੁੱਤਰ ਵੱਲੋਂ ਦੌਰਾ ਰੱਦ ਕਰਨ ਵਿੱਚ ਹੀ ਭਲਾਈ ਸਮਝੀ ਗਈ। ਇਸ ਦੌਰਾਨ ਜਿਉਂ ਹੀ ਹਲਕਾ ਭੁੱਚੋ ਦੇ ਵਿਧਾਇਕ ਮਾਸਟਰ ਜਗਸੀਰ ਸਿੰਘ ਮੰਦਰ ’ਚ ਦਾਖਲ ਹੋਏ ਤਾਂ ਮੰਦਰ ਦੇ ਬਾਹਰ ਖੜ੍ਹੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਅਤੇ ਸ਼ਹਿਰ ਦੇ ਕੁਝ ਲੋਕਾਂ ਨੇ ਦੁਰਗਾ ਮੰਦਰ ਅੰਦਰ ਦਾਖਲ ਹੋਣਾ ਚਾਹਿਆ ਤਾਂ ਪੁਲੀਸ ਵੱਲੋਂ ਉਨ੍ਹਾਂ ਨਾਲ ਹੱਥੋਪਾਈ ਕੀਤੀ ਗਈ। ਇਸ ਦੌਰਾਨ ਪੁਲੀਸ ਨੇ ਮੰਦਰ ਦਾ ਗੇਟ ਬੰਦ ਕਰਨ ਦੀ ਕੋਸ਼ਿਸ਼ ਵੀ ਕੀਤੀ ਪਰ ਪ੍ਰਦਰਸ਼ਨਕਾਰੀਆਂ ਦੇ ਵਿਰੋਧ ਦੇ ਚਲਦਿਆਂ ਪੁਲੀਸ ਉਨ੍ਹਾਂ ਨੂੰ ਮੰਦਰ ’ਚ ਦਾਖਲ ਹੋਣ ਤੋਂ ਰੋਕ ਨਾ ਸਕੀ।
ਕਿਸਾਨ ਯੂਨੀਅਨ ਸਿੱਧੂਪੁਰ ਦੇ ਪ੍ਰੈਸ ਸਕੱਤਰ ਰਣਜੀਤ ਸਿੰਘ ਜੀਦਾ ਅਤੇ ਕੁਲਵੰਤ ਸਿੰਘ ਨੇਹੀਆਵਾਲਾ ਬਲਾਕ ਪ੍ਰਧਾਨ ਨੇ ਦੱਸਿਆ ਕਿ ਪੁਲੀਸ ਪ੍ਰਸ਼ਾਸਨ ਵੱਲੋਂ ਕਿਸਾਨਾਂ ਨਾਲ ਦੁਰਵਿਹਾਰ ਕੀਤਾ ਗਿਆ। ਕਿਸਾਨ ਧਿਰਾਂ ਦਾ ਕਹਿਣਾ ਹੈ ਮਾਮਲਾ ਇੱਥੇ ਹੀ ਨਿੱਬੜ ਜਾਣਾ ਸੀ ਪਰ ਮੀਡੀਆ ਸਾਹਮਣੇ ਵਿਧਾਇਕ ਨੇ ਕਿਸਾਨ ਜਥੇਬੰਦੀਆਂ ਬਾਰੇ ਮਾੜੀ ਭਾਸ਼ਾ ਵਰਤੀ ਹੈ। ਕਿਸਾਨਾਂ ਦੇ ਜਾਣ ਮਗਰੋਂ ਪੁਲੀਸ ਨੇ ਮੰਦਰ ਤੋਂ ਆਪਣੀ ਸੁਰੱਖਿਆ ਹੇਠ ਵਿਧਾਇਕ ਨੂੰ ਬਾਹਰ ਕੱਢਿਆ। ਇਸ ਦੌਰਾਨ ਕਿਸਾਨਾਂ ਨੇ ਕਾਲੀਆਂ ਝੰਡੀਆਂ ਦਿਖਾਉਂਦਿਆਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

Advertisement

ਵਿਧਾਇਕ ਨੇ ਕਿਸਾਨਾਂ ਤੋਂ ਮੁਆਫ਼ੀ ਮੰਗੀ

ਹਲਕਾ ਭੁੱਚੋ ਦੇ ਵਿਧਾਇਕ ਮਾਸਟਰ ਜਗਸੀਰ ਸਿੰਘ ਨੇ ਅੱਜ ਗੋਨਿਆਣਾ ਵਿੱਚ ਵਾਪਰੀ ਘਟਨਾ ਬਾਰੇ ਫੇਸਬੁੱਕ ਪੇਜ਼ ’ਤੇ ਕਿਸਾਨਾਂ ਕੋਲੋਂ ਮੁਆਫ਼ੀ ਮੰਗ ਲਈ ਹੈ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਕਿਸਾਨਾਂ ਅਤੇ ਮਜ਼ਦੂਰਾਂ ਦੇ ਨਾਲ ਹਨ। ਅੱਜ ਮੀਡੀਆ ਸਾਹਮਣੇ ਕਿਸਾਨਾਂ ਬਾਰੇ ਜੋ ਉਸ ਤੋਂ ਆਖਿਆ ਗਿਆ ਹੈ ਉਸ ਵਿੱਚ ਮੇਰੀ ਭਾਵਨਾ ਗਲਤ ਨਹੀਂ ਸੀ ਜੇ ਕਿਸੇ ਵੀ ਕਿਸਾਨ ਵੀਰ ਦੇ ਮਨ ਨੂੰ ਇਸ ਗੱਲ ਨਾਲ ਠੇਸ ਪਹੁੰਚੀ ਹੋਵੇ ਉਹ ਹੱਥ ਜੋੜ ਕੇ ਮੁਆਫ਼ੀ ਮੰਗਦਾ ਹੈ।

Advertisement
Advertisement
Advertisement