ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਮਿਤ ਕੁਮਾਰ ਨੂੰ ਚੰਡੀਗੜ੍ਹ ਨਿਗਮ ਕਮਿਸ਼ਨਰ ਦੀ ਕਮਾਨ ਸੌਂਪੀ

06:27 AM Oct 07, 2024 IST

ਮੁਕੇਸ਼ ਕੁਮਾਰ
ਚੰਡੀਗੜ੍ਹ 6 ਅਕਤੂਬਰ
ਕੇਂਦਰੀ ਗ੍ਰਹਿ ਮੰਤਰਾਲੇ ਨੇ 2008 ਬੈਚ ਦੇ ਆਈਏਐੱਸ ਅਧਿਕਾਰੀ ਅਮਿਤ ਕੁਮਾਰ ਨੂੰ ਚੰਡੀਗੜ੍ਹ ਨਗਰ ਨਿਗਮ ਦਾ ਕਮਿਸ਼ਨਰ ਨਿਯੁਕਤ ਕੀਤਾ ਹੈ। ਇਹ ਅਹੁਦਾ ਆਈਏਐੱਸ ਅਨਿੰਦਿਤਾ ਮਿੱਤਰਾ ਦੇ ਜਾਣ ਮਗਰੋਂ ਖ਼ਾਲੀ ਹੋ ਗਿਆ ਸੀ। ਡਿਪਟੀ ਕਮਿਸ਼ਨਰ ਵਿਨੈ ਪ੍ਰਤਾਪ ਸਿੰਘ ਇਸ ਅਹੁਦੇ ਦਾ ਵਾਧੂ ਚਾਰਜ ਸੰਭਾਲ ਰਹੇ ਸਨ। ਅਮਿਤ ਕੁਮਾਰ ਇਸ ਸਮੇਂ ਪੰਜਾਬ ਪੇਂਡੂ ਵਿਕਾਸ ਵਿੱਚ ਸੰਯੁਕਤ ਵਿਕਾਸ ਕਮਿਸ਼ਨਰ ਵਜੋਂ ਕੰਮ ਕਰ ਰਹੇ ਹਨ। ਇਹ ਨਿਯੁਕਤੀ ਪੰਜਾਬ ਕੇਡਰ ਤੋਂ ਏਜੀਐੱਮਯੂਟੀ ਕੇਡਰ (ਕੇਂਦਰੀ ਕੇਡਰ) ਵਿੱਚ ਅੰਤਰ-ਕਾਡਰ ਡੈਪੂਟੇਸ਼ਨ ਦੇ ਆਧਾਰ ’ਤੇ ਕੀਤੀ ਗਈ ਹੈ। ਅਨਿੰਦਿਤਾ ਮਿੱਤਰਾ ਨੂੰ ਅਹੁਦੇ ਤੋਂ ਫਾਰਗ ਕੀਤੇ ਜਾਣ ਤੋਂ ਬਾਅਦ ਪੰਜਾਬ ਸਰਕਾਰ ਨੇ ਨਗਰ ਨਿਗਮ ਕਮਿਸ਼ਨਰ ਦੇ ਅਹੁਦੇ ਲਈ ਤਿੰਨ ਆਈਏਐੱਸ ਅਧਿਕਾਰੀਆਂ ਦੀ ਸੂਚੀ ਵੀ ਭੇਜੀ ਸੀ। ਪੈਨਲ ਵਿੱਚ ਆਈਏਐੱਸ ਅਮਿਤ ਕੁਮਾਰ, ਆਈਏਐੱਸ ਰਾਮਵੀਰ ਅਤੇ ਆਈਏਐੱਸ ਗਿਰੀਸ਼ ਦਿਆਲਨ ਸ਼ਾਮਲ ਸਨ। ਕੇਂਦਰ ਸਰਕਾਰ ਦੀ ਕੈਬਨਿਟ ਦੀ ਨਿਯੁਕਤੀ ਕਮੇਟੀ ਨੇ ਗ੍ਰਹਿ ਮੰਤਰਾਲੇ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਤਹਿਤ ਅਮਿਤ ਕੁਮਾਰ ਨੂੰ ਚੰਡੀਗੜ੍ਹ ਨਗਰ ਨਿਗਮ ਦੇ ਕਮਿਸ਼ਨਰ ਦੇ ਅਹੁਦੇ ’ਤੇ ਨਿਯੁਕਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ 22 ਸਤੰਬਰ ਨੂੰ ਅਨਿੰਦਿਤਾ ਮਿੱਤਰਾ ਨੂੰ ਤਿੰਨ ਮਹੀਨੇ ਦਾ ਵਾਧਾ ਦਿੱਤਾ ਸੀ ਪਰ ਉਦੋਂ ਤੱਕ ਪੰਜਾਬ ਸਰਕਾਰ ਨੇ ਕਮਿਸ਼ਨਰ ਦੇ ਅਹੁਦੇ ਲਈ ਤਿੰਨ ਅਧਿਕਾਰੀਆਂ ਦਾ ਪੈਨਲ ਚੰਡੀਗੜ੍ਹ ਪ੍ਰਸ਼ਾਸਨ ਨੂੰ ਭੇਜ ਦਿੱਤਾ ਸੀ।

Advertisement

Advertisement