For the best experience, open
https://m.punjabitribuneonline.com
on your mobile browser.
Advertisement

ਅਮਿਤ ਸ਼ਾਹ ਤੇ ਭਗਵੰਤ ਮਾਨ ਨੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਿਆ: ਸੁਖਬੀਰ

07:53 AM May 09, 2024 IST
ਅਮਿਤ ਸ਼ਾਹ ਤੇ ਭਗਵੰਤ ਮਾਨ ਨੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਿਆ  ਸੁਖਬੀਰ
ਸਮਾਗਮ ਦੌਰਾਨ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਬਾਦਲ।-ਫੋਟੋ: ਪਵਨ ਸ਼ਰਮਾ
Advertisement

ਜਗਜੀਤ ਸਿੰਘ ਸਿੱਧੂ
ਤਲਵੰਡੀ ਸਾਬੋ, 8 ਮਈ
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਕਦੇ ਵੀ ਪੰਜਾਬ ਦਾ ਭਲਾ ਨਹੀਂ ਕਰ ਸਕਦੀਆਂ ਪਰ ਸ਼੍ਰੋਮਣੀ ਅਕਾਲੀ ਦਲ ਪੰਜਾਬ ਅਤੇ ਪੰਥ ਦੇ ਹੱਕਾਂ ਲਈ ਸੰਘਰਸ਼ ਕਰਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਜਿਵੇਂ ਭਗਵੰਤ ਮਾਨ ਅਤੇ ਅਮਿਤ ਸ਼ਾਹ ਨੇ ਬਾਰਡਰ ਸੀਲ ਕਰ ਕੇ ਪੰਜਾਬ ਦੇ ਕਿਸਾਨਾਂ ਦਾ ਦਿੱਲੀ ਮਾਰਚ ਰੋਕਿਆ, ਉਵੇਂ ਪੰਜਾਬੀ ਦਿੱਲੀ ਦੀਆਂ ਪਾਰਟੀਆਂ ਵਾਸਤੇ ਪੰਜਾਬ ਦੇ ਬਾਰਡਰ ਸੀਲ ਕਰ ਦੇਣ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਦਾਖਲ ਹੋ ਕੇ ਕਿਸਾਨਾਂ ’ਤੇ ਜ਼ੁਲਮ ਕਰਨ ਵਾਲੀ ਹਰਿਆਣਾ ਪੁਲੀਸ ਖ਼ਿਲਾਫ਼ ਕੋਈ ਕਾਰਵਾਈ ਕਰਨ ਤੋਂ ਭਗਵੰਤ ਮਾਨ ਨੇ ਚੁੱਪ ਵੱਟੀ ਹੋਈ ਹੈ।
ਭਾਜਪਾ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਅੱਜ ਸੁਖਬੀਰ ਸਿੰਘ ਬਾਦਲ, ਲੋਕ ਸਭਾ ਹਲਕਾ ਬਠਿੰਡਾ ਤੋਂ ਉਮੀਦਵਾਰ ਹਰਸਿਮਰਤ ਕੌਰ ਬਾਦਲ ਅਤੇ ਬਿਕਰਮ ਸਮਜੀਠੀਆ ਦੀ ਹਾਜ਼ਰੀ ਵਿੱਚ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਅਕਾਲੀ ਉਮੀਦਵਾਰ ਹਰਸਿਮਰਤ ਬਾਦਲ ਨੇ ਕਾਂਗਰਸੀ ਉਮੀਦਵਾਰ ਜੀਤਮਹਿੰਦਰ ਸਿੱਧੂ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਅਕਾਲੀ ਦਲ ਨੇ ਉਨ੍ਹਾਂ ਨੂੰ ਤਲਵੰਡੀ ਸਾਬੋ ਹਲਕੇ ਦੀ ਵੱਡੀ ਜ਼ਿੰਮੇਵਾਰੀ ਸੌਂਪੀ ਸੀ ਪਰ ਉਨ੍ਹਾਂ ਅਕਾਲੀ ਦਲ ਨੂੰ ਖੋਰਾ ਲਾਉਣ ਦੀ ਕੋਈ ਕਸਰ ਨਹੀਂ ਛੱਡੀ।
ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਗੁਰਮੀਤ ਸਿੰਘ ਖੁੱਡੀਆਂ ਨੇ ਖੇਤੀਬਾੜੀ ਮੰਤਰੀ ਵਜੋਂ ਇਸ ਹਲਕੇ ਲਈ ਕੁਝ ਵੀ ਨਹੀਂ ਕੀਤਾ ਜਦਕਿ ਬੀਬੀ ਬਾਦਲ ਨੇ ਐੱਮਪੀ ਹੁੰਦਿਆਂ ਬਠਿੰਡਾ ਲੋਕ ਸਭਾ ਹਲਕੇ ਦਾ ਸਰਵਪੱਖੀ ਵਿਕਾਸ ਕੀਤਾ ਹੈ।

Advertisement

ਕੇਂਦਰ ’ਤੇ ਲਾਏ ਬੰਦੀ ਸਿੰਘਾਂ ਦੀ ਰਿਹਾਈ ਤੋਂ ਭੱਜਣ ਦੇ ਦੋਸ਼

ਮਾਨਸਾ/ਬੋਹਾ (ਪੱਤਰ ਪ੍ਰੇਰਕ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਉਮੀਦਵਾਰ ਹਰਸਿਮਰਤ ਬਾਦਲ ਦੇ ਹੱਕ ’ਚ ਬੁਢਲਾਡਾ ਵਿਚ ਲੋਕਾਂ ਦੇ ਇਕੱਠ ਨੂੰ ਸੰਬੋਧਨ ਕੀਤਾ।
ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਐਮਐਸਪੀ ਨੂੰ ਕਾਨੂੰਨੀ ਗਾਰੰਟੀ ਦਾ ਰੂਪ ਦੇਣ ਦੇ ਆਪਣੇ ਵਾਅਦੇ ਤੋਂ ਭੱਜ ਗਈ ਤੇ ਇਸੇ ਤਰੀਕੇ 26 ਤੋਂ 28 ਸਾਲਾਂ ਤੋਂ ਜੇਲ੍ਹਾਂ ਵਿਚ ਬੰਦ ਆਪਣੀ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਤੋਂ ਵੀ ਟਾਲਾ ਵੱਟ ਗਈ। ਉਨ੍ਹਾਂ ਪਿੰਡ ਰਾਮਗੜ੍ਹ ਸ਼ਾਹਪੁਰੀਆਂ, ਬਰ੍ਹੇ ਤੇ ਗੋਰਖਨਾਥ ਵਿੱਚ ਲੋਕ ਇਕੱਠਾਂ ਨੂੰ ਸੰਬੋਧਨ ਕੀਤਾ।

Advertisement
Author Image

joginder kumar

View all posts

Advertisement
Advertisement
×