ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਮਿਤ ਸ਼ਾਹ ਨੇ ਦਿੱਲੀ ਵਾਲਿਆਂ ਨੂੰ ਪਾਕਿਸਤਾਨੀ ਕਿਹਾ: ਕੇਜਰੀਵਾਲ

06:21 PM May 21, 2024 IST

ਮਨਧੀਰ ਸਿੰਘ ਦਿਓਲ

Advertisement

ਨਵੀਂ ਦਿੱਲੀ, 21 ਮਈ

'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਭਾਜਪਾ ਆਗੂ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਦਿੱਲੀ ਦੇ ਲੋਕਾਂ ਨੂੰ ਪਾਕਿਸਤਾਨੀ ਕਹਿਣ 'ਤੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਅਮਿਤ ਸ਼ਾਹ ਨੂੰ ਕਰਾਰਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ, 'ਤੁਹਾਡੀ ਮੇਰੇ ਨਾਲ ਦੁਸ਼ਮਣੀ ਹੈ, ਤੁਸੀਂ ਮੈਨੂੰ ਗਾਲ੍ਹਾਂ ਕੱਢ ਸਕਦੇ ਹੋ ਪਰ ਦਿੱਲੀ ਦੇ ਢਾਈ ਕਰੋੜ ਲੋਕ ਮੇਰਾ ਪਰਿਵਾਰ ਹਨ, ਤੁਸੀਂ ਮੇਰੇ ਲੋਕਾਂ ਨੂੰ ਗਾਲ੍ਹਾਂ ਨਾ ਕੱਢੋ। ਦੇਸ਼ ਦੀ ਜਨਤਾ ਇਸ ਨੂੰ ਬਿਲਕੁਲ ਬਰਦਾਸ਼ਤ ਨਹੀਂ ਕਰੇਗੀ’.ਕੇਜਰੀਵਾਲ ਨੇ ਮੰਗਲਵਾਰ ਨੂੰ ਪ੍ਰੈੱਸ ਕਾਨਫਰੰਸ 'ਚ ਭਾਜਪਾ ਨੇਤਾ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਬਿਆਨ 'ਤੇ ਤਿੱਖਾ ਹਮਲਾ ਕੀਤਾ।

Advertisement

Advertisement
Advertisement