For the best experience, open
https://m.punjabitribuneonline.com
on your mobile browser.
Advertisement

ਅਮਿਤ ਸ਼ਾਹ ਨੇ ਕੇਜਰੀਵਾਲ ਨੂੰ ਗ੍ਰਿਫਤਾਰ ਕਰਨ ਦੀ ਭਾਜਪਾ ਦੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ: ਆਤਿਸ਼ੀ

06:00 PM May 03, 2024 IST
ਅਮਿਤ ਸ਼ਾਹ ਨੇ ਕੇਜਰੀਵਾਲ ਨੂੰ ਗ੍ਰਿਫਤਾਰ ਕਰਨ ਦੀ ਭਾਜਪਾ ਦੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ  ਆਤਿਸ਼ੀ
Senior AAP Leader and Delhi Cabinet Minister Atishi addresses a press conference at party headquarters in New Delhi on Friday. TRIBUNE PHOTO: MANAS RANJAN BHUI
Advertisement

ਮਨਧੀਰ ਸਿੰਘ ਦਿਓਲ

Advertisement

ਨਵੀਂ ਦਿੱਲੀ, 3 ਮਈ
ਅਮਿਤ ਸ਼ਾਹ ਨੇ ਹੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰਨ ਦੀ ਭਾਜਪਾ ਦੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਸੀ। ਅਮਿਤ ਸ਼ਾਹ ਨੇ ਆਪਣੇ ਇੰਟਰਵਿਊ ਵਿੱਚ ਸਪੱਸ਼ਟ ਕੀਤਾ, ‘ਸੰਮਨ ਭੇਜਣ ਦੇ ਪਹਿਲੇ ਦਿਨ ਤੋਂ ਹੀ ਈਡੀ ਦਾ ਇਰਾਦਾ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰਨਾ ਸੀ। 'ਆਪ' ਦੀ ਸੀਨੀਅਰ ਨੇਤਾ ਆਤਿਸ਼ੀ ਨੇ ਅੱਜ ਇਥੇ ਪ੍ਰੈੱਸ ਕਾਨਫਰੰਸ ਦੌਰਾਨ ਇਹ ਗੱਲਾਂ ਕਹੀਆਂ। ਉਨ੍ਹਾਂ ਕਿਹਾ ਕਿ 'ਆਪ' ਸੰਮਨ ਦੇ ਪਹਿਲੇ ਦਿਨ ਤੋਂ ਕਹਿ ਰਹੀ ਸੀ ਕਿ ਅਰਵਿੰਦ ਕੇਜਰੀਵਾਲ ਨੂੰ ਕਿਸੇ ਜਾਂਚ ਲਈ ਨਹੀਂ, ਸਗੋਂ ਗ੍ਰਿਫਤਾਰੀ ਲਈ ਬੁਲਾਇਆ ਜਾ ਰਿਹਾ ਹੈ ਅਤੇ ਹੁਣ ਅਮਿਤ ਸ਼ਾਹ ਨੇ ਆਪਣੀ ਇੰਟਰਵਿਊ ’ਚ ਸਪੱਸ਼ਟ ਕਰ ਦਿੱਤਾ ਹੈ ਕਿ ਭਾਜਪਾ ਅਤੇ ਇਸ ਦਾ ਸਿਆਸੀ ਹਥਿਆਰ ਈਡੀ ਦੇ ਸੰਮਨ ਦੇ ਬਹਾਨੇ ਕੇਜਰੀਵਾਲ ਨੂੰ ਗ੍ਰਿਫਤਾਰ ਕਰਨਾ ਸੀ। ਆਤਿਸ਼ੀ ਨੇ ਕਿਹਾ ਕਿ ਅਮਿਤ ਸ਼ਾਹ ਦਾ ਬਿਆਨ ਇਸ ਗੱਲ ਦਾ ਸਬੂਤ ਹੈ ਕਿ ਆਬਕਾਰੀ ਨੀਤੀ ਮਾਮਲੇ ਅਤੇ 2 ਸਾਲਾਂ ਤੋਂ ਚੱਲ ਰਹੀ ਜਾਂਚ 'ਆਪ' ਨੇਤਾਵਾਂ ਨੂੰ ਪ੍ਰੇਸ਼ਾਨ ਕਰਨ ਅਤੇ ਕੇਜਰੀਵਾਲ ਨੂੰ ਗ੍ਰਿਫਤਾਰ ਕਰਨ ਦੀ ਸੋਚੀ ਸਮਝੀ ਸਾਜ਼ਿਸ਼ ਹੈ।

Advertisement
Author Image

amartribune@gmail.com

View all posts

Advertisement
Advertisement
×