ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਮਿਤ ਸ਼ਾਹ ਨੇ ਭਾਜਪਾ ਦੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ: ਆਤਿਸ਼ੀ

07:51 AM May 04, 2024 IST
ਨਵੀਂ ਦਿੱਲੀ ਵਿੱਚ ਵਕੀਲਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਦੇ ਹੋਏ ਆਤਿਸ਼ੀ।

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 3 ਮਈ
ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਆਤਿਸ਼ੀ ਨੇ ਕਿਹਾ ਕਿ ਅਮਿਤ ਸ਼ਾਹ ਨੇ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰਨ ਲਈ ਭਾਜਪਾ ਦੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ। ਅਮਿਤ ਸ਼ਾਹ ਨੇ ਆਪਣੇ ਇੰਟਰਵਿਊ ਵਿੱਚ ਸਪੱਸ਼ਟ ਕੀਤਾ ਕਿ ਸੰਮਨ ਭੇਜਣ ਦੇ ਪਹਿਲੇ ਦਿਨ ਤੋਂ ਹੀ ਈਡੀ ਦਾ ਇਰਾਦਾ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰਨਾ ਸੀ। ਕੈਬਨਿਟ ਮੰਤਰੀ ਆਤਿਸ਼ੀ ਨੇ ਅੱਜ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ‘ਆਪ’ ਸੰਮਨ ਦੇ ਪਹਿਲੇ ਦਿਨ ਤੋਂ ਕਹਿ ਰਹੀ ਸੀ ਕਿ ਅਰਵਿੰਦ ਕੇਜਰੀਵਾਲ ਨੂੰ ਕਿਸੇ ਜਾਂਚ ਲਈ ਨਹੀਂ, ਸਗੋਂ ਗ੍ਰਿਫਤਾਰੀ ਲਈ ਬੁਲਾਇਆ ਜਾ ਰਿਹਾ ਹੈ ਅਤੇ ਹੁਣ ਅਮਿਤ ਸ਼ਾਹ ਨੇ ਆਪਣੀ ਇੰਟਰਵਿਊ ’ਚ ਸਪੱਸ਼ਟ ਕਰ ਦਿੱਤਾ ਹੈ ਕਿ ਭਾਜਪਾ ਅਤੇ ਇਸ ਦਾ ਸਿਆਸੀ ਹਥਿਆਰ, ਈਡੀ ਸੰਮਨ ਦੇ ਬਹਾਨੇ ਕੇਜਰੀਵਾਲ ਨੂੰ ਗ੍ਰਿਫਤਾਰ ਕਰਨਾ ਚਾਹੁੰਦਾ ਸੀ। ਆਤਿਸ਼ੀ ਨੇ ਕਿਹਾ ਕਿ ਅਮਿਤ ਸ਼ਾਹ ਦਾ ਬਿਆਨ ਇਸ ਗੱਲ ਦਾ ਸਬੂਤ ਹੈ ਕਿ ਆਬਕਾਰੀ ਨੀਤੀ ਮਾਮਲੇ ਅਤੇ 2 ਸਾਲਾਂ ਤੋਂ ਚੱਲ ਰਹੀ ਜਾਂਚ ‘ਆਪ’ ਨੇਤਾਵਾਂ ਨੂੰ ਪ੍ਰੇਸ਼ਾਨ ਕਰਨ ਅਤੇ ਕੇਜਰੀਵਾਲ ਨੂੰ ਗ੍ਰਿਫਤਾਰ ਕਰਨ ਦੀ ਸੋਚੀ ਸਮਝੀ ਸਾਜ਼ਿਸ਼ ਹੈ। ਉਨ੍ਹਾਂ ਕਿਹਾ ਕਿ ਅੱਜ ਪੂਰੇ ਦੇਸ਼ ’ਚ ਇਹ ਗੱਲ ਸਾਹਮਣੇ ਆ ਚੁੱਕੀ ਹੈ ਕਿ ਆਬਕਾਰੀ ਨੀਤੀ ਦੀ ਸਮੁੱਚੀ ਜਾਂਚ ਸਿਰਫ਼ ਇੱਕ ਸਾਜ਼ਿਸ਼ ਹੈ ਕਿਉਂਕਿ ਭਾਜਪਾ, ਮੋਦੀ ਤੇ ਅਮਿਤ ਸ਼ਾਹ ਅਰਵਿੰਦ ਕੇਜਰੀਵਾਲ ਤੋਂ ਡਰਦੇ ਹਨ।
ਸ੍ਰੀਮਤੀ ਆਤਿਸ਼ੀ ਨੇ ਕਿਹਾ ਕਿ ਭਾਜਪਾ ਸ਼ਾਸਨ ਵਾਲੀ ਕੇਂਦਰ ਸਰਕਾਰ, ਈਡੀ ਤੇ ਸੀਬੀਆਈ ਪਿਛਲੇ ਦੋ ਸਾਲਾਂ ਤੋਂ ਆਬਕਾਰੀ ਨੀਤੀ ਦੀ ਜਾਂਚ ਕਰ ਰਹੀ ਹੈ। ਸੈਂਕੜੇ ਅਫ਼ਸਰਾਂ ਅਤੇ ਹਜ਼ਾਰਾਂ ਛਾਪਿਆਂ ਦੇ ਬਾਵਜੂਦ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਕਿਸੇ ਆਗੂ ਕੋਲੋਂ ਇੱਕ ਰੁਪਿਆ ਵੀ ਨਹੀਂ ਮਿਲਿਆ। ਫਿਰ ਵੀ ਆਮ ਆਦਮੀ ਪਾਰਟੀ ਦੇ ਹਰ ਆਗੂ ਨੂੰ ਝੂਠੀ ਸਾਜ਼ਿਸ਼ ਰਚ ਕੇ ਅਤੇ ਝੂਠੇ ਕੇਸ ਦਰਜ ਕਰਕੇ ਗ੍ਰਿਫਤਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਤਿੰਦਰ ਜੈਨ, ਮਨੀਸ਼ ਸਿਸੋਦੀਆ ਤੇ ਸੰਜੈ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਸ ਤੋਂ ਬਾਅਦ ਵੀ ਜਦੋਂ ਆਮ ਆਦਮੀ ਪਾਰਟੀ ਨੂੰ ਰੋਕਿਆ ਨਹੀਂ ਜਾ ਸਕਿਆ ਤਾਂ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਆਤਿਸ਼ੀ ਨੇ ਕਿਹਾ ਕਿ ਜਦੋਂ ਤੋਂ ਅਰਵਿੰਦ ਕੇਜਰੀਵਾਲ ਨੂੰ ਈਡੀ ਦੇ ਸੰਮਨ ਮਿਲਣੇ ਸ਼ੁਰੂ ਹੋਏ ਹਨ, ਪਹਿਲੇ ਦਿਨ ਤੋਂ ਹੀ ਆਮ ਆਦਮੀ ਪਾਰਟੀ ਨੇ ਖੁੱਲ੍ਹ ਕੇ ਕਿਹਾ ਹੈ ਕਿ ਇਹ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰਨ ਦੀ ਸਾਜ਼ਿਸ਼ ਹੈ, ਉਨ੍ਹਾਂ ਨੂੰ ਕਿਸੇ ਜਾਂਚ ਲਈ ਨਹੀਂ ਗ੍ਰਿਫਤਾਰੀ ਲਈ ਬੁਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਸ ਸਮੇਂ ਭਾਜਪਾ ਦੇ ਬੁਲਾਰੇ ਅਤੇ ਸਾਰੇ ਮੀਡੀਆ ਚੈਨਲ ਪੁੱਛਦੇ ਸਨ ਕਿ ਇਹ ਸਿਰਫ਼ ਸੰਮਨ ਹੈ, ਤੁਸੀਂ ਕਿਵੇਂ ਕਹਿ ਸਕਦੇ ਹੋ ਕਿ ਗ੍ਰਿਫ਼ਤਾਰੀ ਹੋਵੇਗੀ ? ਕੀ ਕੋਈ ਸਬੂਤ ਹੈ ? ਜਦੋਂ ਅਰਵਿੰਦ ਕੇਜਰੀਵਾਲ ਨੂੰ ਸੰਮਨ ਮਿਲਣੇ ਸ਼ੁਰੂ ਹੋਏ ਤਾਂ ਆਮ ਆਦਮੀ ਪਾਰਟੀ ਨੇ ਖੁੱਲ੍ਹ ਕੇ ਕਿਹਾ ਕਿ ਇਹ ਈਡੀ ਦੇ ਸੰਮਨ ਨਹੀਂ, ਭਾਜਪਾ ਦੇ ਸੰਮਨ ਹਨ। ਉਦੋਂ ਵੀ ਭਾਜਪਾ ਦੇ ਬੁਲਾਰੇ ਕਹਿੰਦੇ ਸਨ ਕਿ ਈਡੀ ਇੱਕ ਸੁਤੰਤਰ ਜਾਂਚ ਏਜੰਸੀ ਹੈ, ਸਾਡਾ ਇਸ ਸੰਮਨ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।

Advertisement

ਸੁਪਰੀਮ ਕੋਰਟ ਦੀ ਵਕੀਲ ਸਾਥੀਆਂ ਸਣੇ ‘ਆਪ’ ’ਚ ਸ਼ਾਮਲ

ਸੁਪਰੀਮ ਕੋਰਟ ਦੀ ਸੀਨੀਅਰ ਵਕੀਲ ਤੇ ਆਲ ਇੰਡੀਆ ਵਿਮੈਨ ਲਾਇਰਜ਼ ਐਸੋਸੀਏਸ਼ਨ ਦੀ ਪ੍ਰਧਾਨ ਡਾ. ਗੀਤਾ ਰਾਣੀ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਈ ਹੈ। ਸੁਪਰੀਮ ਕੋਰਟ ਦੇ ਕਈ ਹੋਰ ਵਕੀਲ ਵੀ ਪਾਰਟੀ ਵਿੱਚ ਸ਼ਾਮਲ ਹੋਏ ਹਨ। ‘ਆਪ’ ਦੀ ਸੀਨੀਅਰ ਆਗੂ ਆਤਿਸ਼ੀ ਨੇ ਇਨ੍ਹਾਂ ਸਾਰੇ ਵਕੀਲਾਂ ਦਾ ਪਾਰਟੀ ਦੇ ਪਟਕੇ ਪਾ ਕੇ ਸਵਾਗਤ ਕੀਤਾ ਹੈ। ਡਾਕਟਰ ਗੀਤਾ ਰਾਣੀ ਪਾਣੀਪਤ ਦੇ ਵਾਰਡ 17 ਤੋਂ ਕੌਂਸਲਰ ਵੀ ਰਹਿ ਚੁੱਕੀ ਹੈ। ਇਸ ਮੌਕੇ ਡਾ. ਗੀਤਾ ਰਾਣੀ ਨੇ ਕਿਹਾ, ‘‘ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹਮੇਸ਼ਾ ਦਿੱਲੀ ਦੇ ਆਮ ਲੋਕਾਂ ਅਤੇ ਵਕੀਲਾਂ ਦੀ ਜ਼ਿੰਦਗੀ ਨੂੰ ਬਿਹਤਰ ਬਣਾਉਣ ਲਈ ਕੰਮ ਕੀਤਾ, ਉਨ੍ਹਾਂ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅੱਜ ਅਸੀਂ ‘ਆਪ’ ’ਚ ਸ਼ਾਮਲ ਹੋ ਰਹੇ ਹਾਂ ਤੇ ਹੁਣ ਅਸੀਂ ਆਮ ਆਦਮੀ ਦੇ ਹੱਕਾਂ ਲਈ ਲੜਾਂਗੇ।’’

Advertisement
Advertisement
Advertisement