ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਨੇ ‘ਪੁਲੀਸ ਯਾਦਗਾਰੀ ਦਿਵਸ’ ਮੌਕੇ ਸ਼ਹੀਦ ਪੁਲੀਸ ਕਰਮੀਆਂ ਨੂੰ ਸ਼ਰਧਾਂਜਲੀ ਦਿੱਤੀ
ਨਵੀਂ ਦਿੱਲੀ, 21 ਅਕਤੂਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੁਲੀਸ ਯਾਦਾਗਾਰੀ ਦਿਵਸ ਮੌਕ ਡਿਊਟੀ ਦੌਰਾਨ ਸ਼ਹੀਦ ਹੋਏ ਪੁਲੀਸਕਰਮੀਆਂ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਦੇਸ਼ ਨੂੰ ਸੁਰੱਖਿਅਤ ਰੱਖਣ ਲਈ ਪੁਲੀਸ ਕਰਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਵੱਲੋਂ ਦਿੱਤੇ ਗਏ ਬਲਿਦਾਨਾਂ ਨੂੰ ਸਨਮਾਨ ਦੇਣ ਦਾ ਮੌਕਾ ਹੈ। ਇਸ ਸਬੰਧੀ ਦੋਹਾਂ ਆਗੂਆਂ ਨੇ ‘ਐਕਸ’ ’ਤੇ ਪੋਸਟ ਕਰਦਿਆਂ ਪੁਲੀਸ ਯਾਦਗਾਰੀ ਦਿਵਸ ਮੌਕੇ ਸਰਬਉੱਚ ਬਲਿਦਾਨ ਦੇਣ ਵਾਲੇ ਸ਼ਹੀਦਾਂ ਨੂੰ ਨਮਨ ਕੀਤਾ।
On the Police Commemoration Day, I bow to our martyrs immortalised by their supreme sacrifices in the line of duty.
This is an occasion that honors the infinite sacrifices the police personnel and their families make to see our nation safe.
I extend my heartfelt gratitude to… pic.twitter.com/X1Q8t615Yc
— Amit Shah (@AmitShah) October 21, 2024
ਜ਼ਿਕਰਯੋਗ ਹੈ ਕਿ ਲੱਦਾਖ ਦੇ ਹੋਟ ਸਪਰਿੰਗਜ਼ ਵਿਚ 21 ਅਕਤੂਬਰ 1959 ਵਿਚ ਭਾਰੀ ਹਥਿਆਰਾਂ ਨਾਲ ਲੈਸ ਚੀਨੀ ਸੈਨੀਕਾਂ ਨੇ ਘਾਤ ਲਾ ਕੇ ਕੀਤੇ ਹਮਲੇ ਵਿਚ 10 ਪੁਲੀਸ ਕਰਮੀ ਸ਼ਹੀਦ ਹੋ ਗਏ ਸਨ। ਉਸ ਸਮੇਂ ਤੋਂ ਸਾਰੇ ਸ਼ਹੀਦ ਪੁਲੀਸ ਕਰਮੀਆਂ ਨੂੰ ਸਨਮਾਨ ਦਿੰਦੇ ਹੋਏ ਪੁਲੀਸ ਯਾਦਗਾਰੀ ਦਿਵਸ ਮਨਾਇਆ ਜਾਂਦਾ ਹੈ। ਪੀਟੀਆਈ