For the best experience, open
https://m.punjabitribuneonline.com
on your mobile browser.
Advertisement

ਅਮਿਤ ਸ਼ਾਹ ਵੱਲੋਂ ਬੰਦਾ ਸਿੰਘ ਬਹਾਦਰ ਨੂੰ ਸ਼ਰਧਾਂਜਲੀ

09:26 PM Jun 29, 2023 IST
ਅਮਿਤ ਸ਼ਾਹ ਵੱਲੋਂ ਬੰਦਾ ਸਿੰਘ ਬਹਾਦਰ ਨੂੰ ਸ਼ਰਧਾਂਜਲੀ
Advertisement

ਨਵੀਂ ਦਿੱਲੀ (ਟਨਸ): ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਅੱਜ ਮਹਾਨ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਵਸ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਸ਼ਾਹ ਨੇ ਟਵੀਟ ਰਾਹੀਂ ਕਿਹਾ,’ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਸ਼ਹੀਦੀ ਦਿਵਸ ਮੌਕੇ ਮੈਂ ਉਨ੍ਹਾਂ ਨੂੰ ਸਲਾਮ ਕਰਦਾ ਹਾਂ ਜਿਨ੍ਹਾਂ ਨੇ ਆਪਣੇ ਆਖ਼ਰੀ ਸਾਹ ਤੱਕ ਮੁਗਲਾਂ ਨਾਲ ਲੜਾਈ ਲੜੀ।’ ਉਨ੍ਹਾਂ ਕਿਹਾ,’ਉਨ੍ਹਾਂ ਦੀ ਬਹਾਦਰੀ ਦੇ ਕਿੱਸਿਆਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਉਹ ਹਮੇਸ਼ਾ ਸਾਨੂੰ ਆਪਣੀ ਧਰਤੀ ਦੀ ਰੱਖਿਆ ਤੇ ਅਨਿਆਂ ਖ਼ਿਲਾਫ਼ ਲੜਨ ਲਈ ਪ੍ਰੇਰਦੇ ਰਹਿਣਗੇ।’

Advertisement

Advertisement
Tags :
Advertisement
Advertisement
×