ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਮਿਤ ਸ਼ਾਹ ਅੱਖਾਂ ਨਹੀਂ ਸਗੋਂ ਸ਼ੀਸ਼ਾ ਦਿਖਾ ਕੇ ਗਏ: ਜਾਖੜ

10:02 AM May 29, 2024 IST
ਰੋਡ ਸ਼ੋਅ ’ਚ ਸ਼ਾਮਲ ਸੁਨੀਲ ਜਾਖੜ ’ਤੇ ਹੋਰ ਭਾਜਪਾ ਆਗੂ।

ਰਵਿੰਦਰ ਰਵੀ
ਬਰਨਾਲਾ, 28 ਮਈ
ਭਾਜਪਾ ਦੇ ਉਮੀਦਵਾਰ ਅਰਵਿੰਦ ਖੰਨਾ ਨੇ ਹੱਕ ’ਚ ਸ਼ਹਿਰ ਦੇ ਵੱਖ ਵੱਖ ਬਾਜ਼ਾਰਾਂ ’ਚ ਰੋਡ ਸ਼ੋਅ ਕੱਢਿਆ ਗਿਆ। ਇਸ ਵਿੱਚ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਸੂਬਾ ਜਨਰਲ ਸਕੱਤਰ ਪਰਮਿੰਦਰ ਬਰਾੜ ਸਣੇ ਸਥਾਨਕ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਸ੍ਰੀ ਖੰਨਾ ਨੇ ਕਿਹਾ ਕਿ ਨੌਜਵਾਨਾਂ ਦੀ ਭਰਵੀਂ ਸ਼ਮੂਲੀਅਤ ਨੇ ਇਸ ਚੋਣ ਮੁਹਿੰਮ ਵਿੱਚ ਹੋਰ ਉਤਸ਼ਾਹ ਵਧਾਇਆ ਹੈ। ਇਸ ਮੌਕੇ ਸਥਾਨਕ ਦੁਕਾਨਦਾਰਾਂ ਵਲੋਂ ਖੰਨਾ ਦਾ ਸਵਾਗਤ ਕੀਤਾ ਗਿਆ।
ਇਸ ਮੌਕੇ ਸ੍ਰੀ ਜਾਖੜ ਨੇ ਸੂਬੇ ਦੇ ਮੌਜੂਦਾ ਹਾਲਾਤ ਬਾਰੇ ਕੇਜਰੀਵਾਲ ਵੱਲੋਂ ਕੀਤੀ ਟਿੱਪਣੀ ਦਾ ਜਵਾਬ ਦਿੰਦਿਆਂ ਕਿਹਾ ਕਿ ਅਮਿਤ ਸ਼ਾਹ ਉਨ੍ਹਾਂ ਨੂੰ ਅੱਖਾਂ ਨਹੀਂ ਸਗੋਂ ਸ਼ੀਸ਼ਾ ਦਿਖਾ ਕੇ ਗਏ ਸਨ। ਉਨ੍ਹਾਂ ਕਿਹਾ ਕਿ ‘ਆਪ’ ਦੀ ਸਰਕਾਰ ਭਾਜਪਾ ਜਾਂ ਕਿਸੇ ਹੋਰ ਕਾਰਨਾਂ ਕਰ ਕੇ ਨਹੀਂ ਸਗੋਂ ਆਪਣੀਆਂ ਗ਼ਲਤੀਆਂ ਕਾਰਨ ਡਿੱਗੇਗੀ ਅਤੇ ਜਲਦ ਡਿੱਗੇਗੀ। ਜਾਖੜ ਨੇ ਕਿਹਾ ਕਿ ਸੂਬੇ ਅੰਦਰ ਨਸ਼ਿਆਂ ਕਾਰਨ ਨੌਜਵਾਨ ਮਰ ਰਹੇ ਹਨ­, ਸੂਬੇ ’ਚ ਗੈਂਗਸਟਰਾਂ ਵੱਲੋਂ ਮੰਗੀਆਂ ਜਾ ਰਹੀਆਂ ਫਿਰੌਤੀਆਂ ਨੇ ਲੋਕਾਂ ਦੇ ਮਨਾਂ ’ਚ ਡਰ ਪੈਦਾ ਕਰ ਦਿੱਤਾ ਹੈ।
ਸ੍ਰੀ ਜਾਖੜ ਨੇ ਕਿਹਾ ਕਿ ਇਸ ਰੋਡ ਸ਼ੋਅ ਦੇ ਪਿੱਛੇ ਪਿੱਛੇ ਭਗਵੰਤ ਮਾਨ ਅਤੇ ਮੰਤਰੀ ਉਮੀਦਵਾਰ ਵੀ ਅੱਜ ਬਰਨਾਲੇ ਵਿੱਚ ਆ ਰਹੇ ਹਨ। ਉਨ੍ਹਾਂ ਸਵਾਲ ਕੀਤਾ ਕਿ ਜਦੋਂ ਬਰਨਾਲੇ ਵਿੱਚ ਵਪਾਰੀਆਂ ਨੇ ਬਾਜ਼ਾਰ ਬੰਦ ਕਰ ਦਿੱਤੇ ਸਨ, ਉਦੋਂ ਆਮ ਆਦਮੀ ਪਾਰਟੀ ਦੇ ਇਹ ਆਗੂ ਕਿਉਂ ਨਹੀਂ ਆਏ। ਉਨ੍ਹਾਂ ਕਿਹਾ ਕਿ ਬਰਨਾਲੇ ਦੇ ਲੋਕਾਂ ਨੇ ਮਨ ਬਣਾ ਲਿਆ ਹੈ ਕਿ ਇਸ ਵਾਰ ਭਾਜਪਾ ਉਮੀਦਵਾਰ ਅਰਵਿੰਦ ਖੰਨਾ ਦੇ ਹੱਕ ਵਿੱਚ ਫਤਵਾ ਦਿੱਤਾ ਜਾਵੇਗਾ।

Advertisement

Advertisement
Advertisement