ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਿੰਡ ਕਲਸੀਆਂ ਖੁਰਦ ਤੋਂ ਅਸਲਾ ਬਰਾਮਦ

06:42 AM Jul 19, 2024 IST

ਪੱਤਰ ਪ੍ਰੇਰਕ
ਤਰਨ ਤਾਰਨ, 18 ਜੁਲਾਈ
ਪੰਜਾਬ ਪੁਲੀਸ ਅਤੇ ਬੀਐੱਸਐੱਫ ਵੱਲੋਂ ਸਰਹੱਦੀ ਖੇਤਰ ਦੇ ਪਿੰਡ ਕਲਸੀਆਂ ਖੁਰਦ ਦੀ ਤਲਾਸ਼ੀ ਮੁਹਿੰਮ ਦੌਰਾਨ ਪਿੰਡ ਫਿਰਨੀ ਤੋਂ ਅਸਲਾ ਬਰਾਮਦ ਕੀਤਾ ਗਿਆ ਹੈ। ਇਸ ਸਬੰਧੀ ਭਿੱਖੀਵਿੰਡ ਦੇ ਡੀਐੱਸਪੀ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਬਰਾਮਦ ਕੀਤੇ ਅਸਲੇ ਵਿੱਚ ਚੀਨ ਦੇ ਬਣੇ ਚਾਰ ਮੈਗਜ਼ੀਨ ਸਮੇਤ ਪਿਸਤੌਲ ਅਤੇ 50 ਕਾਰਤੂਸ ਸ਼ਾਮਲ ਹਨ। ਇਹ ਅਸਲਾ ਪਾਕਿਸਤਾਨ ਤੋਂ ਡਰੋਨ ਰਾਹੀਂ ਇੱਧਰ ਸੁੱਟਿਆ ਗਿਆ ਹੋਵੇਗਾ।
ਪੁਲੀਸ ਅਧਿਕਾਰੀ ਨੇ ਦੱਸਿਆ ਕਿ ਥਾਣਾ ਖਾਲੜਾ ਵਿੱਚ ਇਸ ਸਬੰਧੀ ਅਸਲਾ ਐਕਟ ਦੀ ਦਫ਼ਾ 25, 54, 59 ਅਤੇ ਏਅਰ ਕਰਾਫਟ ਐਕਟ ਦੀ ਦਫ਼ਾ 10, 11, 12 ਅਧੀਨ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਸ ਅਸਲੇ ਨੂੰ ਇੱਧਰ ਮੰਗਵਾਉਣ ਵਾਲੇ ਬਾਰੇ ਪੁਲੀਸ ਨੇ ਜਾਂਚ ਆਰੰਭ ਕਰ ਦਿੱਤੀ ਹੈ|

Advertisement

Advertisement
Advertisement