ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੰਨ ਹਾਊਸ ਵਿੱਚੋਂ ਅਸਲਾ ਚੋਰੀ ਦਾ ਪਰਦਾਫਾਸ਼

07:41 AM Jan 16, 2024 IST
ਸੰਗਰੂਰ ’ਚ ਡੀਆਈਜੀ (ਪਟਿਆਲਾ) ਹਰਚਰਨ ਸਿੰਘ ਭੁੱਲਰ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ। ਨਾਲ ਐੱਸਐੱਸਪੀ ਸਰਤਾਜ ਸਿੰਘ ਚਹਿਲ ਤੇ ਹੋਰ ਪੁਲੀਸ ਅਧਿਕਾਰੀ।

ਗੁਰਦੀਪ ਸਿੰਘ ਲਾਲੀ
ਸੰਗਰੂਰ, 15 ਜਨਵਰੀ
ਪੁਲੀਸ ਵੱਲੋਂ ਤਿੰਨ ਦਿਨ ਪਹਿਲਾਂ ਸ਼ਹਿਰ ਦੇ ਇੱਕ ਗੰਨ ਹਾਊਸ ਵਿੱਚੋਂ ਚੋਰੀ ਹੋਏ 14 ਹਥਿਆਰਾਂ ਦੇ ਮਾਮਲੇ ਦਾ ਪਰਦਾਫਾਸ਼ ਕਰਦਿਆਂ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਿਨ੍ਹਾਂ ਕੋਲੋਂ ਚੋਰੀ ਦੇ 14 ਹਥਿਆਰ ਸਮੇਤ 30 ਕਾਰਤੂਸ, ਚੋਰੀ ਸਮੇਂ ਵਰਤਿਆ ਮੋਟਰਸਾਈਕਲ, ਇਲੈਕਟ੍ਰੀਕਲ ਕਟਰ, ਹਥੌੜਾ ਅਤੇ ਇੱਕ ਲੋਹੇ ਦਾ ਰਾਡ ਬਰਾਮਦ ਕਰ ਲਿਆ ਹੈ। ਚੋਰੀ ਹੋਏ ਹਥਿਆਰਾਂ ’ਚ 5 ਪਿਸਤੌਲ, 5 ਰਿਵਾਲਵਰ, 3 ਬੰਦੂਕਾਂ ਅਤੇ ਇੱਕ ਰਾਈਫਲ ਸ਼ਾਮਲ ਹੈ।
ਅੱਜ ਬੁਲਾਈ ਪ੍ਰੈਸ ਕਾਨਫਰੰਸ ਦੌਰਾਨ ਡੀ.ਆਈ.ਜੀ. ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ ਐੱਸਐੱਸਪੀ ਸਰਤਾਜ ਸਿੰਘ ਚਹਿਲ ਵੱਲੋਂ ਚੋਰੀ ਦੇ ਮਾਮਲੇ ਨੂੰ ਟਰੇਸ ਕਰਨ ਲਈ ਐੱਸਪੀ ਪਲਵਿੰਦਰ ਸਿੰਘ ਚੀਮਾ ਦੀ ਨਿਗਰਾਨੀ ਹੇਠ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਸਨ ਜਿਨ੍ਹਾਂ ਵੱਲੋਂ ਤਕਨੀਕੀ ਢੰਗ ਨਾਲ ਕਾਰਵਾਈ ਕਰਦਿਆਂ ਮੁਲਜ਼ਮਾਂ ਪਵਨਦੀਪ ਸਿੰਘ ਉਰਫ਼ ਪੰਮਾ ਵਾਸੀ ਚਨਾਗਰਾ ਰੋਡ ਪਾਤੜਾਂ, ਅਮਨਦੀਪ ਸਿੰਘ ਉਰਫ਼ ਅਮਨ ਵਾਸੀ ਪਿੰਡ ਟੋਡਰਪੁਰ ਥਾਣਾ ਬੋਹਾ ਜ਼ਿਲ੍ਹਾ ਮਾਨਸਾ, ਮਲਵਿੰਦਰ ਸਿੰਘ ਵਾਸੀ ਪਾਤੜਾਂ, ਸੰਦੀਪ ਸਿੰਘ ਉਰਫ਼ ਗਿਆਨੀ ਉਰਫ਼ ਰਣਪ੍ਰਤਾਪ ਸਿੰਘ ਵਾਸੀ ਸੁੰਦਰ ਬਸਤੀ ਪਾਤੜਾਂ ਅਤੇ ਗੁਰਮੀਤ ਸਿੰਘ ਉਰਫ ਰਾਜਵੀਰ ਉਰਫ਼ ਗੀਤਾ ਉਰਫ਼ ਕਾਲਾ ਨਿਹੰਗ ਵਾਸੀ ਟੋਡਰਪੁਰ ਜ਼ਿਲ੍ਹਾ ਮਾਨਸਾ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਕੋਲੋਂ 14 ਹਥਿਆਰ ਸਮੇਤ 30 ਕਾਰਤੂਸ ਬਰਾਮਦ ਕੀਤੇ ਗਏ ਹਨ। ਸ੍ਰੀ ਭੁੱਲਰ ਨੇ ਦੱਸਿਆ ਕਿ ਤਫਤੀਸ਼ ਦੌਰਾਨ ਸਾਹਮਣੇ ਆਇਆ ਹੈ ਕਿ ਚੋਰੀ ਕੀਤੇ ਅਸਲੇ ਨਾਲ ਮੁਲਜ਼ਮਾਂ ਨੇ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣਾ ਸੀ। ਵਾਰਦਾਤ ਸਮੇਂ 3 ਜਣਿਆਂ ਨੇ ਨਿਹੰਗ ਸਿੰਘਾਂ ਦਾ ਬਾਣਾ ਪਾਇਆ ਹੋਇਆ ਸੀ ਜਦੋਂ ਕਿ 2 ਮੋਨੇ ਸਨ। ਮੁਲਜ਼ਮਾਂ ਨੇ ਚੋਰੀ ਕੀਤੇ ਅਸਲੇ ਦੀ ਪਾਤੜਾਂ ਵਿੱਚ ਦੁਰਵਰਤੋਂ ਕੀਤੀ ਗਈ ਹੈ ਜਿਸ ਸਬੰਧੀ ਪਾਤੜਾਂ ਵਿੱਚ ਕੇਸ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਦੀ ਉਮਰ 23 ਤੋਂ 35 ਸਾਲ ਦੇ ਵਿਚਕਾਰ ਹੈ ਜਿਨ੍ਹਾਂ ’ਚੋਂ ਪਵਨਦੀਪ ਸਿੰਘ ਉਰਫ਼ ਪੰਮਾ ਖ਼ਿਲਾਫ਼ ਵੱਖ-ਵੱਖ ਥਾਣਿਆਂ ’ਚ ਪਹਿਲਾਂ ਹੀ 9 ਅਪਰਾਧਿਕ ਕੇਸ ਦਰਜ ਹਨ ਜਦੋਂ ਕਿ ਗੁਰਮੀਤ ਸਿੰਘ ਖ਼ਿਲਾਫ਼ ਥਾਣਾ ਬੋਹਾ ’ਚ ਇੱਕ ਕੇਸ ਦਰਜ ਹੈ। ਡੀਆਈਜੀ ਨੇ ਦੱਸਿਆ ਕਿ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਪਹਿਲਾਂ ਇਨ੍ਹਾਂ ਵੱਲੋਂ ਗੰਨ ਹਾਊਸ ਦੀ ਰੇਕੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਚੰਚਲ ਗੰਨ ਹਾਊਸ ਦੇ ਮਾਲਕ ਵੱਲੋਂ ਸੁਰੱਖਿਆ ’ਤੇ ਕੋਈ ਧਿਆਨ ਨਹੀਂ ਦਿੱਤਾ ਗਿਆ ਅਤੇ ਸੁਰੱਖਿਆ ਦੇ ਸਬੰਧ ਵਿਚ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਨਹੀਂ ਕੀਤੀ ਗਈ ਜਿਸਦੇ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ 12 ਜਨਵਰੀ ਦੀ ਅੱਧੀ ਰਾਤ ਨੂੰ ਡੀ.ਸੀ. ਦਫ਼ਤਰ ਦੇ ਸਾਹਮਣੇ ਚੰਚਲ ਗੰਨ ਹਾਊਸ ਦੇ ਜਿੰਦਰੇ ਤੋੜ ਕੇ ਚੋਰੀ ਦੀ ਘਟਨਾ ਵਾਪਰੀ ਸੀ।

Advertisement

Advertisement