ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਐੱਮਪੀ ਖਾਲਸਾ ਨੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਲਈ 20 ਲੱਖ ਦੀ ਗਰਾਂਟ ਐਲਾਨੀ

10:40 AM Sep 15, 2024 IST
ਵਕੀਲਾਂ ਨਾਲ ਮੌਜੂਦ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ। -ਫੋਟੋ: ਰੱਤੀਆਂ

ਨਿੱਜੀ ਪੱਤਰ ਪ੍ਰੇਰਕ
ਮੋਗਾ, 14 ਸਤੰਬਰ
ਫ਼ਰੀਦਕੋਟ ਰਾਖਵਾਂ ਹਲਕੇ ਤੋਂ ਸੰਸਦ ਮੈਂਬਰ ਬਣਨ ਮਗਰੋਂ ਸਰਬਜੀਤ ਸਿੰਘ ਖਾਲਸਾ ਪਹਿਲੀ ਵਾਰ ਸਥਾਨਕ ਜ਼ਿਲ੍ਹਾ ਬਾਰ ਐਸੋਸੀਏਸ਼ਨ ਪੁੱਜੇ ਜਿੱਥੇ ਐਸੋਸੀਏਸ਼ਨ ਵੱਲੋਂ ਉਨ੍ਹਾਂ ਨੂੰ ਸਿਰੋਪਾ ਦੇ ਕੇ ਸਵਾਗਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਬਾਰ ਪ੍ਰਧਾਨ ਸੁਨੀਲ ਗਰਗ ਨੇ ਜੁਡੀਸ਼ਲ ਕੰਪਲੈਕਸ ਅੰਦਰ ਵਕੀਲਾਂ ਦੇ ਚੈਂਬਰਾਂ ਨੂੰ ਜਾਣ ਵਾਲੇ ਕੱਚੇ ਰਸਤਿਆਂ ਅਤੇ ਜ਼ਿਲ੍ਹਾ ਬਾਰ ਰੂਮ ਦੀ ਮੁਰੰਮਤ ਦਾ ਕੰਮ ਸੰਸਦ ਮੈਂਬਰ ਦੇ ਧਿਆਨ ਵਿੱਚ ਲਿਆਂਦਾ। ਇਸ ਮੌਕੇ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਵਕੀਲਾਂ ਦੀ ਮੰਗ ਪ੍ਰਵਾਨ ਕਰਦਿਆਂ ਰਸਤਿਆਂ ਨੂੰ ਇੰਟਰਲਾਕ ਟਾਈਲਾਂ ਨਾਲ ਪੱਕਾ ਕਰਨ ਅਤੇ ਜ਼ਿਲ੍ਹਾ ਬਾਰ ਰੂਮ ਦੀ ਮੁਰੰਮਤ ਆਦਿ ਲਈ ਆਪਣੇ ਅਖਤਿਆਰੀ ਫੰਡ ਵਿੱਚੋਂ 20 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ। ਇਸ ਮੌਕੇ ਜ਼ਿਲ੍ਹਾ ਬਾਰ ਜਨਰਲ ਸਕੱਤਰ ਬਲਜੀਤ ਸਿੰਘ, ਉਪ ਪ੍ਰਧਾਨ ਰਜਨੀਸ਼ ਕੁਮਾਰ, ਵਿੱਤ ਸਕੱਤਰ ਹਨੀ ਬਾਂਸਲ, ਸੰਯੁਕਤ ਸਕੱਤਰ ਪਰਮਜੀਤ ਕੌਰ, ਹਰਪਾਲ ਸਿੰਘ ਗਿੱਲ, ਬਰਿੰਦਰਪਾਲ ਸਿੰਘ ਰੱਤੀਆਂ, ਚਮਕੌਰ ਸਿੰਘ ਬਰਾੜ ਤੇ ਵਕੀਲ ਮੌਜੂਦ ਸਨ। ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਿਆਸੀ ਧਿਰਾਂ ਜਾਂ ਕੇਂਦਰ ਅਤੇ ਰਾਜ ਸਰਕਾਰ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੁਝ ਨਹੀਂ ਕੀਤਾ ਸਗੋਂ ਨੌਜਵਾਨਾਂ ਨੂੰ ਮਾਰੂ ਨਸ਼ਿਆਂ ਤੋਂ ਬਚਾਉਣ ਲਈ ਤੁਰੇ ਭਾਈ ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਨੂੰ ਐੱਨਐੱਸਏ ਅਧੀਨ ਡਿਬੜੂਗੜ੍ਹ ਜੇਲ੍ਹ ਵਿੱਚ ਬੰਦ ਕਰ ਦਿੱਤਾ ਗਿਆ।

Advertisement

Advertisement