ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਐਮਪੌਕਸ: ਹਸਪਤਾਲਾਂ ’ਚ ਇਕਾਂਤਵਾਸ ਕੇਂਦਰ ਬਣਾਉਣ ਦੀ ਹਦਾਇਤ

08:30 AM Aug 22, 2024 IST

ਪੱਤਰ ਪ੍ਰੇਰਕ
ਨਵੀਂ ਦਿੱਲੀ, 21 ਅਗਸਤ
ਦਿੱਲੀ ਸਰਕਾਰ ਨੇ ਆਪਣੇ ਤਿੰਨ ਹਸਪਤਾਲਾਂ ਐੱਲਐੱਨਜੇਪੀ, ਜੀਟੀਬੀ ਤੇ ਬਾਬਾ ਸਾਹਿਬ ਅੰਬੇਡਕਰ ਨੂੰ ਐਮਪੌਕਸ ਦੇ ਸ਼ੱਕੀ ਅਤੇ ਪੁਸ਼ਟੀ ਕੀਤੇ ਮਾਮਲਿਆਂ ਦੇ ਪ੍ਰਬੰਧਨ ਲਈ ਇਕਾਂਤਵਾਸ ਦੇ ਨਿਰਦੇਸ਼ ਦਿੱਤੇ ਹਨ। ਅਧਿਕਾਰੀਆਂ ਨੇ ਕਿਹਾ ਕਿ ਇੱਥੇ ਹੁਣ ਤੱਕ ਕੋਈ ਮਰੀਜ਼ ਨਹੀਂ ਮਿਲਿਆ ਹੈ। ਵਿਸ਼ਵ ਸਿਹਤ ਸੰਗਠਨ ਨੇ ਅਫ਼ਰੀਕਾ ਦੇ ਬਹੁਤ ਸਾਰੇ ਹਿੱਸਿਆਂ ਵਿੱਚ ਐਮਪੌਕਸ ਫੈਲਣ ਦੇ ਮੱਦੇਨਜ਼ਰ ਜਨਤਕ ਸਿਹਤ ਐਮਰਜੈਂਸੀ ਐਲਾਨਿਆ ਹੈ। ਐੱਲਐੱਨਜੇਪੀ ਨੂੰ ਨੋਡਲ ਸਹੂਲਤ ਵਜੋਂ ਨਾਮਜ਼ਦ ਕੀਤਾ ਗਿਆ ਹੈ। ਲੋਕ ਨਾਇਕ ਜੈ ਪ੍ਰਕਾਸ਼ ਹਸਪਤਾਲ ਵਿੱਚ ਮਰੀਜ਼ਾਂ ਲਈ ਕੁੱਲ 20 ਇਕਾਂਤਵਾਸ ਕਮਰੇ ਹੋਣਗੇ, ਜਿਨ੍ਹਾਂ ਵਿੱਚ ਪੁਸ਼ਟੀ ਕੀਤੇ ਕੇਸਾਂ ਲਈ 10 ਕਮਰੇ ਸ਼ਾਮਲ ਹਨ। ਗੁਰੂ ਤੇਗ ਬਹਾਦਰ (ਜੀਟੀਬੀ) ਹਸਪਤਾਲ ਅਤੇ ਬਾਬਾ ਸਾਹਿਬ ਅੰਬੇਡਕਰ ਵਿੱਚ ਅਜਿਹੇ ਮਰੀਜ਼ਾਂ ਲਈ 10-10 ਕਮਰੇ ਹੋਣਗੇ। ਹੁਣ ਤੱਕ ਕਿਸੇ ਕੇਸ ਦੀ ਪੁਸ਼ਟੀ ਨਹੀਂ ਹੋਈ ਹੈ।

Advertisement

Advertisement
Advertisement