ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ
08:59 AM Jan 07, 2025 IST
ਪਾਤੜਾਂ: ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ’ਚ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ ਗਿਆ। ਤਖ਼ਤ ਸ੍ਰੀ ਦਮਦਮਾ ਸਹਿਬ ਤੋਂ ਆਏ ਪੰਜ ਪਿਆਰੇ ਵੱਲੋਂ ਤਿਆਰ ਕੀਤੇ ਅੰਮ੍ਰਿਤ ਨੂੰ ਛਕ ਕੇ 56 ਪ੍ਰਾਣੀ ਗੁਰੂ ਵਾਲੇ ਬਣੇ। ਸ਼੍ਰੋਮਣੀ ਕਮੇਟੀ ਦੇ ਪ੍ਰਚਾਰਕ ਬੇਅੰਤ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਪਾਤੜਾਂ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕਰਮਜੀਤ ਸਿੰਘ ਦੀ ਅਗਵਾਈ ’ਚ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਅਤੇ ਗੁਰਮਤਿ ਸਮਾਗਮ ਕਰਵਾਕੇ ਸਿੱਖੀ ਦਾ ਪ੍ਰਚਾਰ ਕੀਤਾ ਜਾਂਦਾ ਹੈ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕਰਮਜੀਤ ਸਿੰਘ ਕਾਲੇਕਾ ਨੇ ਪੰਜ ਪਿਆਰਿਆਂ ਦਾ ਸਿਰੋਪੇ ਦੇ ਕੇ ਸਨਮਾਨ ਕੀਤਾ ਹੈ। -ਪੱਤਰ ਪ੍ਰੇਰਕ
Advertisement
Advertisement