ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜੀਤ ਮਹਿੰਦਰ ਸਿੱਧੂ ਦੀ ਚੋਣ ਮੁਹਿੰਮ ’ਚ ਸ਼ਾਮਲ ਹੋਈ ਅੰਮ੍ਰਿਤਾ ਵੜਿੰਗ

10:41 AM Apr 30, 2024 IST
ਬਠਿੰਡਾ ਵਿੱਚ ਚੋਣ ਜਲਸੇ ਨੂੰ ਸੰਬੋਧਨ ਕਰਦੇ ਹੋਏ ਅੰਮ੍ਰਿਤਾ ਵੜਿੰਗ।

ਸ਼ਗਨ ਕਟਾਰੀਆ
ਬਠਿੰਡਾ, 29 ਅਪਰੈਲ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੀ ਚੋਣ ਮੁਹਿੰਮ ਨੂੰ ਭਖ਼ਾਉਣ ਲਈ ਅੱਜ ਬਠਿੰਡਾ ਸ਼ਹਿਰ ਵਿੱਚ ਆਏ। ਸ਼ਹਿਰ ਦੇ ਵਾਰਡਾਂ ’ਚ ਚੋਣ ਜਲਸਿਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਲੋਕਾਂ ਨੂੰ ਕਾਂਗਰਸ ਦਾ ‘ਹੱਥ’ ਮਜ਼ਬੂਤ ਕਰਨ ਦੀ ਅਪੀਲ ਕੀਤੀ।
ਗੌਰਤਲਬ ਹੈ ਕਿ ਅੰਮ੍ਰਿਤਾ ਵੜਿੰਗ ਬਠਿੰਡਾ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਦੇ ਮੁੱਖ ਦਾਅਵੇਦਾਰ ਸਨ। ਇਸ ਕਾਰਨ ਉਹ ਕੁੱਝ ਮਹੀਨਿਆਂ ਦੌਰਾਨ ਇੱਥੇ ਸਵਾ ਸੌ ਦੇ ਕਰੀਬ ਵੱਖ-ਵੱਖ ਸਮਾਗਮਾਂ ’ਚ ਸ਼ਿਰਕਤ ਕਰ ਚੁੱਕੇ ਹਨ। ਅੱਜ ਉਨ੍ਹਾਂ ਦੇ ਨਾਲ ਜੀਤ ਮਹਿੰਦਰ ਸਿੱਧੂ ਦੀ ਪਤਨੀ ਨਿਮਰਤ ਕੌਰ ਵੀ ਮੌਜੂਦ ਰਹੇ। ਬੀਬਾ ਵੜਿੰਗ ਨੇ ਸ੍ਰੀ ਸਿੱਧੂ ਨੂੰ ਜਿਤਾਉਣ ਲਈ ਸ਼ਹਿਰ ਵਾਸੀਆਂ ਨੂੰ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਦਹਾਕੇ ਦੌਰਾਨ ਦੇਸ਼ ਵਾਸੀਆਂ ਨੂੰ ਸਿਵਾਏ ਜੁਮਲਿਆਂ ਤੋਂ ਕੋਈ ਲਾਭ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਬੇਰੁਜ਼ਗਾਰੀ ਵਿੱਚ ਵਾਧਾ ਹੋਇਆ ਅਤੇ ਅਮਨ ਕਾਨੂੰਨ ਦੀ ਸਥਿਤੀ ਖਤਰੇ ਵਿੱਚ ਪਈ। ਉਨ੍ਹਾਂ ਕਿਹਾ ਕਿ ਭਾਈਚਾਰਕ ਸਾਂਝ ਨੂੰ ਤੋੜਨ ਦੀਆਂ ਸਾਜਿਸ਼ਾਂ ਹੋਈਆਂ ਅਤੇ ਸੰਵਿਧਾਨ ਨੂੰ ਟੁਕੜੇ-ਟੁਕੜੇ ਕਰਨ ਦੀਆਂ ਕੋਸ਼ਿਸ਼ਾਂ ਹੋਈਆਂ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਾਜਨ ਗਰਗ, ਬਲਾਕ ਕਾਂਗਰਸ ਦੇ ਪ੍ਰਧਾਨ ਬਲਰਾਜ ਸਿੰਘ ਪੱਕਾ, ਨਗਰ ਸੁਧਾਰ ਟਰਸਟ ਦੇ ਸਾਬਕਾ ਚੇਅਰਮੈਨ ਕੇਕੇ ਅਗਰਵਾਲ, ਮੀਤ ਪ੍ਰਧਾਨ ਰੁਪਿੰਦਰ ਬਿੰਦਰਾ ਮੌਜੂਦ ਸਨ।

Advertisement

ਜੀਤ ਮਹਿੰਦਰ ਸਿੰਘ ਸਿੱਧੂ ਵੱਲੋਂ ਵਰਕਰਾਂ ਨਾਲ ਮਿਲਣੀ

ਗੋਨਿਆਣਾ ਮੰਡੀ (ਮਨੋਜ ਸ਼ਰਮਾ): ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰੰਘ ਸਿੱਧੂ ਵੱਲੋਂ ਪਿੰਡ ਲੱਖੀ ਜੰਗਲ ਦੇ ਇੱਕ ਨਿੱਜੀ ਪੈਲੇਸ ਵਿੱਚ ਸਾਬਕਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਦੀ ਅਗਵਾਈ ਹੇਠ ਵਰਕਰ ਮਿਲਣੀ ਨਹੀਂ ਕੀਤੀ ਗਈ ਜਿੱਥੇ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਕੌਰ ਵੜਿੰਗ ਵੱਲੋਂ ਵੀ ਸ਼ਮੂਲੀਅਤ ਕਰਦਿਆਂ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਨੂੰ ਵੱਡੇ ਫਰਕ ਨਾਲ ਜਿਤਾਉਣ ਦੀ ਅਪੀਲ ਕੀਤੀ ਗਈ। ਉਨ੍ਹਾਂ ਹਰਸਿਮਰਤ ਬਾਦਲ ’ਤੇ ਵਰ੍ਹਦਿਆਂ ਕਿਹਾ ਕਿ ਬਠਿੰਡਾ ਦੇ ਲੋਕਾਂ ਨੇ ਹਰਸਿਮਰਤ ਬਾਦਲ ਨੂੰ ਤਿੰਨ ਵਾਰ ਜਿਤਾ ਕੇ ਸੰਸਦ ਵਿੱਚ ਭੇਜਿਆ, ਪਰ ਉਨ੍ਹਾਂ ਨੇ ਕਿਸਾਨੀ ਵਿਰੋਧੀ ਤਿੰਨ ਕਾਲੇ ਕਾਨੂੰਨਾਂ ’ਤੇ ਹਸਤਾਖਰ ਕਰ ਕੇ ਪੰਜਾਬ ਨਾਲ ਧਰੋਹ ਕਮਾਇਆ। ਇਸ ਮੌਕੇ ਗੋਨਿਆਣਾ ਬਲਾਕ ਦੇ ਚੇਅਰਮੈਨ ਲਖਵਿੰਦਰ ਸਿੰਘ ਲੱਖਾ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਗੋਬਿੰਦ ਰਾਮ ਜਿੰਦਲ, ਸਰਪੰਚ ਕੁਲਵਿੰਦਰ ਸਿੰਘ ਮਹਿਮਾ ਸਰਜਾ ਤੇ ਜੋਗਿੰਦਰ ਸਿੰਘ ਦਾਨ ਸਿੰਘ ਵਾਲਾ ਆਦਿ ਮੌਜੂਦ ਸਨ।

Advertisement
Advertisement
Advertisement