ਅੰਮ੍ਰਿਤਧਾਰੀ ਮਹਿਲਾ ਕਤਲ ਮਾਮਲਾ: ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਿੰਡ ਕੰਗ ਪੁੱਜੇ ਜਥੇਦਾਰ ਗੜਗੱਜ
05:44 PM Apr 11, 2025 IST
Advertisement
ਪੱਤਰ ਪ੍ਰੇਰਕ
ਸ੍ਰੀ ਗੋਇੰਦਵਾਲ ਸਾਹਿਬ, 11 ਅਪਰੈਲ
Advertisement
ਹਲਕਾ ਖਡੂਰ ਸਾਹਿਬ ਦੇ ਪਿੰਡ ਕੰਗ ਵਿਖੇ ਬੀਤੇ ਦਿਨੀ ਕਤਲ ਕੀਤੀ ਗਈ ਅੰਮ੍ਰਿਤਧਾਰੀ ਮਹਿਲਾ ਗੁਰਪੀਤ ਕੌਰ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਪਿੰਡ ਕੰਗ ਵਿਖੇ ਪੁੱਜੇ । ਇਸ ਮੌਕੇ ਜਥੇਦਾਰ ਗੜਗੱਜ ਵੱਲੋਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਗਈ। ਇਸ ਮੌਕੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਦਿਨ ਦਿਹਾੜੇ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਘਰ ਵਿੱਚ ਦਾਖ਼ਲ ਹੋ ਕੇ ਪਾਠ ਕਰ ਰਹੀ ਅੰਮ੍ਰਿਤਧਾਰੀ ਬੀਬੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ, ਜਿਸ ਤੋਂ ਪਤਾ ਲੱਗਦਾ ਹੈ ਕਿ ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਡਾਵਾਂਡੋਲ ਹੈ,। ਉਨ੍ਹਾਂ ਕਿਹਾ ਕਿ ਪੁਲੀਸ ਪ੍ਰਸ਼ਾਸਨ ਦਾ ਵੱਡਾ ਹਿੱਸਾ ਸਿਆਸੀ ਲੀਡਰਾਂ ਦੀ ਆਓ ਭਗਤ ਵਿੱਚ ਵਿਅਸਤ ਹੈ ਅਤੇ ਆਮ ਲੋਕ ਆਪਣੇ-ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ।
ਉਨ੍ਹਾਂ ਪ੍ਰਸਾਸ਼ਨ ਨੂੰ ਚੇਤਾਵਨੀ ਦਿੰਦੇ ਹੋਏ ਆਖਿਆ ਕਿ ਮ੍ਰਿਤਕ ਗੁਰਪੀਤ ਕੌਰ ਦੇ ਕਤਲ ਮਾਮਲੇ ਨੂੰ ਪੁਲੀਸ ਪ੍ਰਸ਼ਾਸਨ ਗੰਭੀਰਤਾ ਨਾਲ ਲਵੇ ਅਤੇ ਜਲਦ ਤੋਂ ਜਲਦ ਕਾਤਲਾਂ ਦੀ ਪਛਾਣ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਜੇ ਪੁਲੀਸ ਪ੍ਰਸ਼ਾਸਨ ਉਕਤ ਮਾਮਲੇ ਵਿੱਚ ਢਿੱਲਾ ਰਵੱਈਆ ਰੱਖਦਾ ਹੈ ਤਾਂ ਇਸ ਸਬੰਧੀ ਤਿੱਖੀ ਪ੍ਰਤੀਕਿਰਿਆ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਮੁੱਚੀ ਕੌਮ ਅਤੇ ਅਕਾਲ ਤਖ਼ਤ ਸਾਹਿਬ ਪੀੜਤ ਪਰਿਵਾਰ ਨਾਲ ਹਰ ਮੌਕੇ ਖੜਾ ਹੈ।
Advertisement
Advertisement
Advertisement