ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅੰਮ੍ਰਿਤਪਾਲ ਨੂੰ ਬਤੌਰ ਐੱਮਪੀ ਕੰਮ ਕਰਨ ਲਈ ਪੈਰੋਲ ਦਿੱਤੀ ਜਾਵੇ: ਕਾਲਕਾ

08:14 AM Jul 05, 2024 IST
ਮੀਡੀਆ ਨੂੰ ਸੰਬੋਧਨ ਕਰਦੇ ਹੋਏ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂ।

ਪੱਤਰ ਪ੍ਰੇਰਕ
ਨਵੀਂ ਦਿੱਲੀ, 4 ਜੁਲਾਈ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਖਡੂਰ ਸਾਹਿਬ ਤੋਂ ਚੋਣ ਜਿੱਤਣ ਵਾਲੇ ਅੰਮ੍ਰਿਤਪਾਲ ਸਿੰਘ ਨੂੰ ਸਿਰਫ 5 ਜੁਲਾਈ ਨੂੰ ਸਹੁੰ ਚੁੱਕਣ ਲਈ ਹੀ ਨਹੀਂ ਸਗੋਂ ਬਤੌਰ ਐੱਮਪੀ ਕੰਮਕਾਜ ਕਰਨ ਲਈ ਵੀ ਛੋਟ ਮਿਲਣੀ ਚਾਹੀਦੀ ਹੈ। ਇਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਾਲਕਾ ਤੇ ਕਾਹਲੋਂ ਨੇ ਖਡੂਰ ਸਾਹਿਬ ਤੇ ਫਰੀਦਕੋਟ ਦੀ ਸੰਗਤ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਅੰਮ੍ਰਿਤਪਾਲ ਸਿੰਘ ਤੇ ਸਰਬਜੀਤ ਸਿੰਘ ਖਾਲਸਾ ਦੀ ਝੋਲੀ ਜਿੱਤ ਪਾਈ। ਉਨ੍ਹਾਂ ਕਿਹਾ ਕਿ ਇਥੇ ਸੰਗਤ ਨੇ ਪੰਥਕ ਲਹਿਰ ਦੀ ਮਿਸਾਲ ਕਾਇਮ ਕੀਤੀ। ਉਨ੍ਹਾਂ ਕਿਹਾ ਕਿ ਉਹ ਦੇਸ਼ ਦੀ ਸਰਕਾਰ ਤੇ ਲੋਕ ਸਭਾ ਦੇ ਸਪੀਕਰ ਨੂੰ ਬੇਨਤੀ ਕਰਦੇ ਹਨ ਕਿ ਜਿਹੜੀ ਜ਼ਿੰਮੇਵਾਰੀ ਸੰਗਤ ਨੇ ਅੰਮ੍ਰਿਤਪਾਲ ਦੀ ਲਗਾਈ ਹੈ, ਉਹ ਜ਼ਿੰਮੇਵਾਰੀ ਪੂਰੀ ਕਰਨ ਦੀ ਖੁੱਲ੍ਹ ਦਿੱਤੀ ਜਾਵੇ ਤੇ ਪੈਰੋਲ ਵਿੱਚ ਵਾਧਾ ਕੀਤਾ ਜਾਵੇ ਤਾਂ ਜੋ ਅੰਮ੍ਰਿਤਪਾਲ ਸਿੰਘ ਸਿਰਫ ਸਹੁੰ ਚੁੱਕਣ ਤੱਕ ਹੀ ਨਹੀਂ ਬਲਕਿ ਸੰਗਤਾਂ ਨੂੰ ਮਿਲ ਕੇ ਲੋਕਾਂ ਦੀਆਂ ਦੁੱਖ ਤਕਲੀਫ਼ਾਂ ਸੰਸਦ ਵਿੱਚ ਲਿਆ ਸਕਣ।
ਉਨ੍ਹਾਂ ਕਿਹਾ ਕਿ ਜਦੋਂ ਸੰਸਦ ਵਿਚ ਪ੍ਰਤੀਨਿਧ ਪਹੁੰਚ ਗਿਆ ਤਾਂ ਕਿਸੇ ਵੀ ਤਰੀਕੇ ਦਾ ਵਿਤਕਰਾ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਸਹੁੰ ਚੁੱਕਣੀ ਸੰਵਿਧਾਨ ਮੁਤਾਬਕ ਹੱਕ ਹੈ, ਇਹ ਕਿਸੇ ਤੋਂ ਖੋਹਿਆ ਨਹੀਂ ਜਾਣਦਾ ਚਾਹੀਦਾ। ਉਨ੍ਹਾਂ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਤੇ ਸਪੀਕਰ ਨੂੰ ਬੇਨਤੀ ਕੀਤੀ ਕਿ ਅੰਮ੍ਰਿਤਪਾਲ ਦੀ ਪੈਰੋਲ ਵਿਚ ਵਾਧਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਦਿੱਲੀ ਕਮੇਟੀ ਨੇ ਹਮੇਸ਼ਾ ਪੰਥ ਦੀ ਗੱਲ ਕੀਤੀ ਤੇ ਪੰਥਕ ਏਜੰਡੇ ’ਤੇ ਰਹੀ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਨਾਲ ਕਿਸੇ ਤਰੀਕੇ ਦਾ ਵਿਤਕਰਾ ਨਹੀਂ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਦਾ ਵੀ ਸੰਵਿਧਾਨਕ ਹੱਕ ਖੋਹਿਆ ਨਹੀਂ ਜਾਣਾ ਚਾਹੀਦਾ।

Advertisement

Advertisement
Advertisement