ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਖਡੂਰ ਸਾਹਿਬ ਤੋਂ ਆਜ਼ਾਦ ਚੋਣ ਲੜ ਸਕਦਾ ਹੈ ਅੰਮ੍ਰਿਤਪਾਲ ਸਿੰਘ

08:03 AM Apr 25, 2024 IST

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 24 ਅਪਰੈਲ
ਜਥੇਬੰਦੀ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ, ਜੋ ਇਸ ਸਮੇਂ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨਐੱਸਏ) ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ, ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਚੋਣ ਲੜ ਸਕਦੇ ਹਨ। ਅੰਮ੍ਰਿਤਪਾਲ ਦੀ ਮਾਤਾ ਬਲਵਿੰਦਰ ਕੌਰ ਨੇ ਦੱਸਿਆ ਕਿ ਇਸ ਬਾਰੇ ਭਲਕੇ ਸਥਿਤੀ ਸਪੱਸ਼ਟ ਹੋ ਜਾਵੇਗੀ ਕਿਉਂਕਿ ਅੰਮ੍ਰਿਤਪਾਲ ਸਿੰਘ ਦੇ ਪਿਤਾ ਅਤੇ ਚਾਚਾ 25 ਅਪਰੈਲ ਨੂੰ ਉਸ ਨਾਲ ‘ਮੁਲਾਕਾਤ’ ਕਰਨ ਲਈ ਡਿਬਰੂਗੜ੍ਹ ਵਿਖੇ ਗਏ ਹਨ। ਉਨ੍ਹਾਂ ਕਿਹਾ ਕਿ ਉਸ ਨੂੰ ਅੱਜ ਇੱਕ ਆਡੀਓ ਸੰਦੇਸ਼ ਤੋਂ ਇਸ ਬਾਰੇ ਪਤਾ ਲੱਗਿਆ ਹੈ, ਜਿਸ ਵਿੱਚ ਦਾਅਵਾ ਕੀਤਾ ਜਾ ਰਿਹਾ ਕਿ ਅੰਮ੍ਰਿਤਪਾਲ ਨੇ ਚੋਣ ਲੜਨ ਲਈ ਆਪਣੀ ਸਹਿਮਤੀ ਦੇ ਦਿੱਤੀ ਹੈ ਪਰ ਉਨ੍ਹਾਂ ਇਸ ਬਾਰੇ ਕੋਈ ਇਲਮ ਨਹੀਂ। ਅਸਲ ਵਿੱਚ, ਉਨ੍ਹਾਂ ਨੇ ਆਪਣੀ ਨੂੰਹ ਨਾਲ ਗੱਲਬਾਤ ਕੀਤੀ ਸੀ ਜੋ ਪਹਿਲਾਂ ਹੀ ਡਿਬਰੂਗੜ੍ਹ ਵਿੱਚ ਹੈ। ਉਸ ਨੇ ਵੀ ਅਜਿਹੀ ਕੋਈ ਗੱਲ ਨਹੀਂ ਦੱਸੀ। ਉਨ੍ਹਾਂ ਕਿਹਾ ਕਿ ਭਲਕੇ ਮੁਲਾਕਾਤ ਮਗਰੋਂ ਸਹੀ ਤਸਵੀਰ ਮਿਲ ਸਕੇਗੀ। ਉਨ੍ਹਾਂ ਦੱਸਿਆ ਕਿ ਸੰਗਤ ਵੱਲੋਂ ਅੰਮ੍ਰਿਤਪਾਲ ਸਿੰਘ ’ਤੇ ਚੋਣ ਲੜਨ ਲਈ ਦਬਾਅ ਪਾਇਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਅੱਜ ਆਡੀਓ ਕਲਿੱਪ ਵਾਇਰਲ ਹੋਈ ਜਿਸ ਵਿਚ ਕਿਹਾ ਜਾ ਰਿਹਾ ਹੈ ਕਿ ਉਹ ਵਿਅਕਤੀ ਅੰਮ੍ਰਿਤਪਾਲ ਦੇ ਵਕੀਲ ਰਾਜਦੇਵ ਸਿੰਘ ਖਾਲਸਾ ਹਨ ਜੋ ਅੱਜ ਡਿਬਰੂਗੜ੍ਹ ਜੇਲ੍ਹ ਵਿੱਚ ਉਸ ਨੂੰ ਮਿਲੇ ਹਨ ਅਤੇ ਉਸ ਨੂੰ ਚੋਣ ਲੜਨ ਦੀ ਅਪੀਲ ਕੀਤੀ ਸੀ ਜੋ ਉਸ ਨੇ ਮੰਨ ਲਈ ਤੇ ਆਜ਼ਾਦ ਉਮੀਦਵਾਰ ਵਜੋਂ ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਲੜਨ ਲਈ ਤਿਆਰ ਹਨ।

Advertisement

Advertisement
Advertisement