For the best experience, open
https://m.punjabitribuneonline.com
on your mobile browser.
Advertisement

ਅੰਮ੍ਰਿਤਪਾਲ ਸਿੰਘ ਸੰਸਦ ਮੈਂਬਰ ਵਜੋਂ 5 ਜੁਲਾਈ ਨੂੰ ਲਵੇਗਾ ਹਲਫ਼

11:11 PM Jul 04, 2024 IST
ਅੰਮ੍ਰਿਤਪਾਲ ਸਿੰਘ ਸੰਸਦ ਮੈਂਬਰ ਵਜੋਂ 5 ਜੁਲਾਈ ਨੂੰ ਲਵੇਗਾ ਹਲਫ਼
Advertisement

ਜਗਤਾਰ ਸਿੰਘ ਲਾਂਬਾ

Advertisement

ਅੰਮ੍ਰਿਤਸਰ, 4 ਜੁਲਾਈ

ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਜਿੱਤਿਆ ਅੰਮ੍ਰਿਤਪਾਲ ਸਿੰਘ ਸ਼ੁੱਕਰਵਾਰ ਨੂੰ ਸੰਸਦ ਮੈਂਬਰ ਵਜੋਂ ਹਲਫ਼ ਲਵੇਗਾ। ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ ਲਈ ਉਸ ਦੇ ਮਾਪੇ ਅੱਜ ਦਿੱਲੀ ਰਵਾਨਾ ਹੋ ਗਏ ਹਨ। ਉਸ ਨੂੰ ਹਲਫ਼ ਲੈਣ ਲਈ ਚਾਰ ਦਿਨ ਦੀ ਪੈਰੋਲ ਮਿਲੀ ਹੈ ਅਤੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਦਿੱਲੀ ਲਿਆਂਦਾ ਜਾ ਰਿਹਾ ਹੈ। ਜ਼ਿਲ੍ਹਾ ਮੈਜਿਸਟਰੇਟ ਘਨਸ਼ਾਮ ਥੋਰੀ ਵੱਲੋਂ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ, ਚਾਚਾ ਹਰਜੀਤ ਸਿੰਘ ਅਤੇ ਕੁਝ ਹੋਰ ਰਿਸ਼ਤੇਦਾਰਾਂ ਨੂੰ ਉਸ ਦੇ ਦਿੱਲੀ ਵਿਖੇ ਠਹਿਰਾਅ ਦੌਰਾਨ ਮੁਲਾਕਾਤ ਦੀ ਆਗਿਆ ਦਿੱਤੀ ਗਈ ਹੈ। ਇਹ ਪ੍ਰਵਾਨਗੀ ਪੰਜਾਬ ਨਜ਼ਰਬੰਦੀ ਆਰਡਰ 1981 ਦੀ ਧਾਰਾ 2 (ਸੀ) ਤਹਿਤ ਦਿੱਤੀ ਗਈ ਹੈ। ਇਸ ਤੋਂ ਇਲਾਵਾ ਉਹ ਦਿੱਲੀ ਤੋਂ ਬਾਹਰ ਨਹੀਂ ਜਾ ਸਕੇਗਾ ਅਤੇ ਮੀਡੀਆ ਤੋਂ ਵੀ ਦੂਰੀ ਬਣਾ ਕੇ ਰੱਖਣੀ ਪਵੇਗੀ। ਉਸ ਦੇ ਸਹੁੰ ਚੁੱਕਣ ਦੀ ਰਸਮ ਲੋਕ ਸਭਾ ਸਪੀਕਰ ਦੇ ਚੈਂਬਰ ਵਿੱਚ ਹੀ ਹੋਣ ਦੀ ਸੰਭਾਵਨਾ ਦੱਸੀ ਗਈ ਹੈ। ਗ਼ੌਰਤਲਬ ਹੈ ਕਿ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦਾ ਮੁਖੀ ਅੰਮ੍ਰਿਤਪਾਲ ਸਿੰਘ ਇਸ ਸਮੇਂ ਕੌਮੀ ਸੁਰੱਖਿਆ ਐਕਟ (ਐੱਨਐੱਸਏ) ਤਹਿਤ ਡਿਬਰੂਗੜ੍ਹ ਜੇਲ ਵਿੱਚ ਬੰਦ ਹੈ।

Advertisement
Author Image

sukhitribune

View all posts

Advertisement
Advertisement
×