For the best experience, open
https://m.punjabitribuneonline.com
on your mobile browser.
Advertisement

ਅੰਮ੍ਰਿਤਪਾਲ ਸਿੰਘ ਦੇ ਪਰਿਵਾਰਕ ਮੈਂਬਰਾਂ ਵੱਲੋਂ ਭੁੱਖ ਹੜਤਾਲ ਖਤਮ

07:25 AM Mar 19, 2024 IST
ਅੰਮ੍ਰਿਤਪਾਲ ਸਿੰਘ ਦੇ ਪਰਿਵਾਰਕ ਮੈਂਬਰਾਂ ਵੱਲੋਂ ਭੁੱਖ ਹੜਤਾਲ ਖਤਮ
Advertisement

ਟ੍ਰਬਿਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 18 ਮਾਰਚ
ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਨੂੰ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਕਰਨ ਦੀ ਮੰਗ ਨੂੰ ਲੈ ਕੇ ਭੁੱਖ ਹੜਤਾਲ ’ਤੇ ਬੈਠੇ ਪਰਿਵਾਰਕ ਮੈਂਬਰਾਂ ਨੇ ਅੱਜ ਸ੍ਰੀ ਅਕਾਲ ਤਖ਼ਤ ਵਿਖੇ ਅਰਦਾਸ ਮਗਰੋਂ ਆਪਣੀ ਭੁੱਖ ਹੜਤਾਲ ਖਤਮ ਕਰ ਦਿੱਤੀ ਪਰ ਵਿਰਾਸਤੀ ਮਾਰਗ ਵਿੱਚ ਚੱਲ ਰਿਹਾ ਧਰਨਾ ਪਹਿਲਾਂ ਵਾਂਗ ਹੀ ਜਾਰੀ ਹੈ। ਕੱਲ੍ਹ ਵਿਰਾਸਤੀ ਮਾਰਗ ਵਿੱਚ ਇਕੱਠ ਕੀਤਾ ਗਿਆ ਸੀ ,ਜਿਸ ਵਿੱਚ ਮਤਾ ਪਾਸ ਕਰਕੇ ਅੰਮ੍ਰਿਤਪਾਲ ਅਤੇ ਹੋਰ ਸਿੱਖਾਂ ਦੇ ਪਰਿਵਾਰਕ ਮੈਂਬਰਾਂ ਨੂੰ ਆਪਣੀ ਭੁੱਖ ਹੜਤਾਲ ਖਤਮ ਕਰਨ ਦੀ ਅਪੀਲ ਕੀਤੀ ਗਈ ਸੀ। ਇਕੱਠ ਵਿੱਚ ਖੁਫੀਆ ਵਿਭਾਗ ਦੇ ਕਰਮਚਾਰੀਆਂ ਦੀ ਮਾਰਕੁੱਟ ਕਰਨ ਦੇ ਮਾਮਲੇ ਵਿੱਚ ਪੁਲੀਸ ਨੇ 20-25 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਸਬੰਧ ਵਿੱਚ ਏਐੱਸਆਈ ਚਰਨਜੀਤ ਸਿੰਘ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਹੈ ਜਿਸ ਤੋਂ ਬਾਅਦ ਪੁਲੀਸ ਵਲੋਂ ਕੇਸ ਦਰਜ ਕੀਤਾ ਗਿਆ ਹੈ।

Advertisement

Advertisement
Author Image

joginder kumar

View all posts

Advertisement
Advertisement
×